ਲੌਂਗੋਵਾਲ ਵੈਨ ਹਾਦਸੇ ਦੀਆਂ ਤਸਵੀਰਾਂ ਨੇ ਵਲੂੰਧਰ ਦਿੱਤਾ ਹਰ ਇਕ ਦਾ ਦਿਲ

Saturday, Feb 15, 2020 - 06:41 PM (IST)

ਲੌਂਗੋਵਾਲ : ਲੌਂਗੋਵਾਲ 'ਚ ਵਾਪਰੇ ਦਰਦਨਾਕ ਹਾਦਸੇ ਨੇ ਹਰ ਇਕ ਦੇ ਦਿਲ ਨੂੰ ਝੰਜੋੜ ਕੇ ਰੱਖ ਦਿੱਤਾ। ਇਸ ਹਾਦਸੇ 'ਚ  ਮਾਰੇ ਗਏ ਚਾਰ ਮਾਸੂਮਾਂ ਨੂੰ ਨਹੀਂ ਪਤਾ ਸੀ ਕਿ ਉਹ ਕਦੇ ਘਰ ਵਾਪਸ ਨੇ ਆਉਣਗੇ। ਹਾਦਸੇ 'ਚ ਮਾਰੇ ਗਏ ਬੱਚਿਆਂ ਦੀਆਂ ਲਾਸ਼ਾਂ ਨੂੰ ਦੇਖ ਕੇ ਹਰ ਕੋਈ ਭੁੱਬਾਂ ਮਾਰ ਉਠਿਆ।

PunjabKesariਇਸ ਹਾਦਸੇ 'ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਿਥੇ ਇਸ ਦੀ ਮੈਜਿਸਟ੍ਰੇਟ ਵਲੋਂ ਜਾਂਚ ਦੇ ਹੁਕਮ ਦਿੱਤੇ ਹਨ ਉਥੇ ਹੀ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਪੰਜ-ਪੰਜ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ।

PunjabKesari
ਇਥੇ ਦੱਸ ਦੇਈਏ ਕਿ ਪ੍ਰਾਈਵੇਟ ਸਕੂਲ ਦੀ ਵੈਨ ਨੂੰ ਅਚਾਨਕ ਅੱਗ ਲੱਗ ਜਾਣ ਕਾਰਨ 4 ਨੰਨ੍ਹੇ ਬੱਚੇ ਜਿਊਂਦੇ ਸੜ ਗਏ ਜਦਕਿ 8 ਹੋਰਨਾਂ ਬੱਚਿਆਂ ਨੂੰ ਖੇਤਾਂ 'ਚ ਕੰਮ ਕਰਦੇ ਲੋਕਾਂ ਨੇ ਜੱਦੋ-ਜਹਿਦ ਕਰਕੇ ਜਿਊਂਦਾ ਬਚਾ ਲਿਆ ਹੈ। ਜਿਉਂ ਹੀ ਇਹ ਖ਼ਬਰ ਇਲਾਕੇ 'ਚ ਫੈਲੀ ਤਾਂ ਵੱਡੀ ਗਿਣਤੀ 'ਚ ਲੋਕ ਘਟਨਾ ਵਾਲੀ ਥਾਂ 'ਤੇ ਪਹੁੰਚ ਗਏ ਅਤੇ ਆਪਣੇ ਆਪਣੇ ਬੱਚਿਆਂ ਨੂੰ ਲੱਭਣ 'ਚ ਜੁੱਟ ਗਏ। ਥਾਣਾ ਲੌਂਗੋਵਾਲ ਦੇ ਐੱਸ. ਐੱਚ. ਓ ਬਲਵੰਤ ਸਿੰਘ ਵੀ ਟੀਮ ਸਮੇਤ ਮੌਕੇ 'ਤੇ ਪੁੱਜੇ।

PunjabKesariਇਹ ਮੰਦਭਾਗੀ ਬੱਸ ਇੱਥੋਂ ਦੀ ਸਿੱਧ ਸਮਾਧਾਂ ਰੋਡ 'ਤੇ ਸਥਿਤ ਸਿਮਰਨ ਪਬਲਿਕ ਸਕੂਲ ਦੀ ਸੀ, ਜੋ ਬੱਚਿਆਂ ਨੂੰ ਛੁੱਟੀ ਹੋਣ ਉਪਰੰਤ ਲੌਂਗੋਵਾਲ ਵੱਲ ਘਰਾਂ 'ਚ ਛੱਡਣ ਲਈ ਜਾ ਰਹੀ ਸੀ। ਵੈਨ ਦੀ ਖਸਤਾ ਹਾਲਤ ਨੂੰ ਲੈ ਕੇ ਇੱਥੇ ਇਕੱਠੇ ਹੋਏ ਹਜ਼ਾਰਾਂ ਲੋਕਾਂ 'ਚ ਭਾਰੀ ਰੋਹ ਦੇਖਣ ਨੂੰ ਮਿਲਿਆ।


Baljeet Kaur

Content Editor

Related News