ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਕੰਬੋਜ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ, ਜਾਣੋ ਕੀ ਹੈ ਪੂਰਾ ਮਾਮਲਾ

Tuesday, Dec 06, 2022 - 06:26 PM (IST)

ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਕੰਬੋਜ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ, ਜਾਣੋ ਕੀ ਹੈ ਪੂਰਾ ਮਾਮਲਾ

ਚੰਡੀਗੜ੍ਹ/ਪਟਿਆਲਾ : ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਕੰਬੋਜ ਖ਼ਿਲਾਫ਼ ਪੰਜਾਬ ਪੁਲਸ ਨੇ ਲੁੱਕ ਆਊਟ ਨੋਟਿਸ ਜਾਰੀ ਕਰ ਦਿੱਤਾ ਹੈ। ਪੁਲਸ ਨੂੰ ਖਦਸ਼ਾ ਹੈ ਕਿ ਕੰਬੋਜ ਵਿਦੇਸ਼ ਭੱਜਣ ਦੀ ਫਿਰਾਕ ਵਿਚ ਹਨ। ਜਿਸ ਦੇ ਚੱਲਦੇ ਪੁਲਸ ਨੇ ਸਾਰੇ ਹਵਾਈ ਅੱਡਿਆਂ ’ਤੇ ਇਹ ਨੋਟਿਸ ਭੇਜ ਦਿੱਤਾ ਹੈ। ਦਰਅਸਲ ਰਾਜਪੁਰਾ ਵਿਚ ਇਕ ਪੱਤਰਕਾਰ ਵਲੋਂ ਖ਼ੁਦਕੁਸ਼ੀ ਕਰ ਲਈ ਗਈ ਸੀ, ਖ਼ੁਦਕੁਸ਼ੀ ਨੋਟ ਵਿਚ ਪੱਤਰਕਾਰ ਨੇ ਸਾਬਕਾ ਵਿਧਾਇਕ ’ਤੇ ਵੱਡੇ ਦੋਸ਼ ਲਗਾਏ ਸਨ। ਪੱਤਰਕਾਰਾਂ ਨੇ ਨਾ ਸਿਰਫ ਸੁਸਾਈਡ ਨੋਟ ਲਿਖਿਆ ਸਗੋਂ ਮਰਨ ਤੋਂ ਪਹਿਲਾਂ ਇਕ ਵੀਡੀਓ ਵੀ ਬਣਾਈ ਸੀ, ਜਿਸ ਵਿਚ ਉਸ ਨੇ ਕੰਬੋਜ ’ਤੇ ਤੰਗ ਪ੍ਰੇਸ਼ਾਨ ਕਰਨ ਦੀ ਗੱਲ ਆਖੀ ਸੀ, ਜਿਸ ਤੋਂ ਦੁਖੀ ਹੋ ਕੇ ਉਸ ਨੇ ਖ਼ੁਦਕੁਸ਼ੀ ਕਰ ਲਈ। 

ਇਹ ਵੀ ਪੜ੍ਹੋ : ਪੰਜਾਬ ’ਚ ਮਾਸਟਰ ਪਲਾਨ ’ਤੇ ਕੰਮ ਕਰ ਰਹੀ ਭਾਜਪਾ ਲਈ ਪੰਗਾ, ਸੂਚੀ ਜਾਰੀ ਕਰਦਿਆਂ ਹੀ ਉੱਠੀ ਬਗਾਵਤ

ਇਸ ਘਟਨਾ ਤੋਂ ਬਾਅਦ ਹੀ ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ਫਰਾਰ ਚੱਲ ਰਹੇ ਸਨ, ਜਿਸ ਦੀ ਗ੍ਰਿਫ਼ਤਾਰੀ ਲਈ ਪੁਲਸ ਵਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ। ਇਸ ਦਰਮਿਆਨ ਪੁਲਸ ਨੇ ਸ਼ੱਕ ਜ਼ਾਹਰ ਕੀਤਾ ਕਿ ਕੰਬੋਜ ਆਪਣੇ ਪੁੱਤਰ ਸਮੇਤ ਵਿਦੇਸ਼ ਭੱਜਣ ਦੀ ਫਿਰਾਕ ਵਿਚ ਹਨ, ਜਿਸ ਦੇ ਚੱਲਦੇ ਪੁਲਸ ਨੇ ਲੁੱਕ ਆਊਟ ਨੋਟਿਸ ਜਾਰੀ ਕਰ ਦਿੱਤਾ ਹੈ। 

ਇਹ ਵੀ ਪੜ੍ਹੋ : ਸੇਬਾਂ ਦੀਆਂ ਪੇਟੀਆਂ ਲੁੱਟਣ ਦੇ ਮਾਮਲੇ ’ਚ ਨਵਾਂ ਮੋੜ, ਮਦਦ ਲਈ ਅੱਗੇ ਆਏ ਪੰਜਾਬੀਆਂ ਨੇ ਪੇਸ਼ ਕੀਤੀ ਮਿਸਾਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News