ਪੰਜਾਬ ਦੇ 2 ਸਾਬਕਾ ਮੰਤਰੀਆਂ ਨੂੰ ਲੁੱਕ ਆਊਟ ਨੋਟਿਸ ਜਾਰੀ, ਜਾਣੋ ਕੀ ਹੈ ਪੂਰਾ ਮਾਮਲਾ

Monday, Sep 19, 2022 - 04:28 PM (IST)

ਚੰਡੀਗੜ੍ਹ (ਰਮਨਜੀਤ) : ਕਥਿਤ ਸਿੰਚਾਈ ਘਪਲੇ ਨੂੰ ਲੈ ਕੇ ਵਿਜੀਲੈਂਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੰਜਾਬ ਵਿਜੀਲੈਂਸ ਨੇ 2 ਸਾਬਕਾ ਮੰਤਰੀਆਂ ਨੂੰ ਲੁੱਕ ਆਊਟ ਨੋਟਿਸ ਜਾਰੀ ਕਰ ਦਿੱਤਾ ਹੈ। ਇਨ੍ਹਾਂ ਤੋਂ ਇਲਾਵਾ 3 ਸੇਵਾਮੁਕਤ ਆਈ. ਏ. ਐੱਸ. ਅਧਿਕਾਰੀਆਂ ਨੂੰ ਲੈ ਕੇ ਵੀ ਲੁੱਕ ਆਊਟ ਸਰਕੂਲਰ ਜਾਰੀ ਹੋਇਆ ਹੈ। ਦੱਸਣਯੋਗ ਹੈ ਕਿ ਵਿਜੀਲੈਂਸ ਬਿਓਰੋ ਨੇ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਦੇ ਸਮੇਂ ਹੋਏ ਸਿੰਚਾਈ ਘਪਲੇ ਨੂੰ ਲੈ ਕੇ ਕਾਰਵਾਈ ਕੀਤੀ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਇਤਰਾਜ਼ਯੋਗ ਵਾਇਰਲ ਵੀਡੀਓ ਮਾਮਲੇ 'ਚ ਯੂਨੀਵਰਸਿਟੀ ਨੂੰ ਇਕ ਹਫ਼ਤੇ ਲਈ ਕੀਤਾ ਗਿਆ ਬੰਦ

ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਨੇ 2 ਦਿਨ ਪਹਿਲਾਂ ਵਿਜੀਲੈਂਸ ਬਿਓਰੋ ਨੂੰ ਜਾਂਚ ਸੌਂਪੀ ਸੀ। ਸੂਤਰਾਂ ਮੁਤਾਬਕ ਵਿਜੀਲੈਂਸ ਬਿਓਰੋ ਨੇ ਅਗਸਤ, 2017 'ਚ ਬਿਆਨ ਦਰਜ ਕੀਤੇ ਸਨ। ਇਸ ਦੇ ਮੱਦੇਨਜ਼ਰ 2 ਸਾਬਕਾ ਮੰਤਰੀਆਂ ਸ਼ਰਨਜੀਤ ਸਿੰਘ ਢਿੱਲੋਂ ਅਤੇ ਜਨਮੇਜਾ ਸਿੰਘ ਸੇਖੋਂ ਨੂੰ ਜਾਂਚ ਦੇ ਘੇਰੇ 'ਚ ਲਿਆ ਗਿਆ ਹੈ। ਇਸ ਤੋਂ ਇਲਾਵਾ ਸੇਵਾਮੁਕਤ ਆਈ. ਏ. ਐੱਸ. ਅਧਿਕਾਰੀ ਬੀ. ਐੱਸ. ਸਿੱਧੂ, ਕਾਹਨ ਸਿੰਘ ਪੰਨੂ ਅਤੇ ਸਰਵੇਸ਼ ਕੌਸ਼ਲ ਨੂੰ ਵੀ ਰਾਡਾਰ 'ਤੇ ਲਿਆ ਗਿਆ ਹੈ।

ਇਹ ਵੀ ਪੜ੍ਹੋ : ਯੂਨੀਵਰਸਿਟੀ ਮਾਮਲਾ : ਬਾਥਰੂਮ ਦੇ ਦਰਵਾਜ਼ੇ ਹੇਠੋਂ ਬਣਾਈ ਗਈ 8 ਕੁੜੀਆਂ ਦੀ ਇਤਰਾਜ਼ਯੋਗ ਵੀਡੀਓ, ਕੁੜੀ ਨੇ ਕਬੂਲੀ ਗੱਲ

ਇਸ ਮਾਮਲੇ ਸਬੰਧੀ ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਘਪਲੇ 'ਚ ਨਾਮਜ਼ਦ ਠੇਕੇਦਾਰਾਂ ਨੂੰ ਫਿਰ ਪੁੱਛਗਿੱਛ ਲਈ ਬੁਲਾਇਆ ਜਾਵੇਗਾ। ਪੁੱਛਗਿੱਛ ਦੌਰਾਨ ਜਿਨ੍ਹਾਂ ਅਧਿਕਾਰੀਆਂ ਅਤੇ ਆਗੂਆਂ ਦੇ ਨਾਂ ਸਾਹਮਣੇ ਆਏ, ਉਨ੍ਹਾਂ ਨੂੰ ਵੀ ਜਾਂਚ 'ਚ ਸ਼ਾਮਲ ਕੀਤਾ ਜਾਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News