ਲੁੱਟ-ਖੋਹ ਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 5 ਹੋਰ ਵਿਅਕਤੀ ਕਾਬੂ
Tuesday, Sep 07, 2021 - 11:41 AM (IST)
ਜਲੰਧਰ/ਲਾਂਬੜਾ (ਜ. ਬ., ਵਰਿੰਦਰ) - ਥਾਣਾ ਲਾਂਬੜਾ ਦੀ ਪੁਲਸ ਨੇ ਪਿਛਲੇ ਕੁਝ ਸਮੇਂ ਤੋਂ ਲੁੱਟ-ਖੋਹ ਤੇ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ ਪਿਛਲੇ ਦਿਨੀਂ ਫੜੇ ਸਨ। ਪੁਲਸ ਰਿਮਾਂਡ ਦੌਰਾਨ ਪੁੱਛਗਿੱਛ ਤੋਂ ਬਾਅਦ ਹੋਰ 5 ਮੁਲਜ਼ਮਾਂ ਨੂੰ ਵੀ ਕਾਬੂ ਕਰ ਲਿਆ ਹੈ ਪਰ ਅਜੇ ਤੱਕ ਪੁਲਸ ਗਿਰੋਹ ਦੇ ਮੁੱਖ ਸਰਗਨਾ ਨੂੰ ਫੜਨ ਵਿੱਚ ਨਾਕਾਮਯਾਬ ਰਹੀ ਹੈ। ਫੜੇ ਗਏ ਲੁੱਟ-ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ ਮੈਂਬਰਾਂ ਦੀ ਨਿਸ਼ਾਨਦੇਹੀ ’ਤੇ ਪਿੰਡ ਬਾਦਸ਼ਾਹਪੁਰ ਦੇ ਮੈਂਬਰ ਪੰਚਾਇਤ ਤੇ ਕਾਂਗਰਸੀ ਨੇਤਾ ਦੇ ਗੁਦਾਮ ਵਿਚੋਂ ਚੋਰੀ ਕੀਤਾ ਏ. ਸੀ. ਵੀ ਬਰਾਮਦ ਕੀਤਾ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ - ਪਹਿਲੇ ਪ੍ਰਕਾਸ਼ ਪੁਰਬ ’ਤੇ 100 ਕੁਇੰਟਲ ਫੁੱਲਾਂ ਨਾਲ ਸਜਾਇਆ ਜਾ ਰਿਹਾ ਸ੍ਰੀ ਹਰਿਮੰਦਰ ਸਾਹਿਬ, ਵੇਖੋ ਖ਼ੂਬਸੂਰਤ ਤਸਵੀਰਾਂ
ਇਸ ਬਾਰੇ ਜਾਣਕਾਰੀ ਦਿੰਦੇ ਥਾਣਾ ਲਾਂਬੜਾ ਦੇ ਐੱਸ. ਐੱਚ. ਓ. ਸੁਖਦੇਵ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਲੁੱਟ-ਖੋਹ ’ਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ ਤਿੰਨ ਮੈਂਬਰ ਰੋਹਿਤ ਉਰਫ ਰੋਲਾ ਪੁੱਤਰ ਹਰਜਿੰਦਰ ਸਿੰਘ, ਵਰਿੰਦਰ ਕੁਮਾਰ ਪੁੱਤਰ ਅਫ਼ਸਰ, ਅਜੇ ਕੁਮਾਰ ਉਰਫ ਘੋੜਾ ਪੁੱਤਰ ਹਰਜਨਕ ਨੂੰ ਕਾਬੂ ਕੀਤਾ ਸੀ। ਉਨ੍ਹਾਂ ਦੱਸਿਆ ਕਿ ਪੁਲਸ ਰਿਮਾਂਡ ਤੋਂ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਗਿਰੋਹ ਦੇ ਹੋਰ ਮੈਂਬਰਾਂ ਬਾਰੇ ਦੱਸਿਆ ਅਤੇ ਅੱਜ ਪੁਲਸ ਨੇ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਪਲਵਿੰਦਰ ਸਿੰਘ ਨਿਵਾਸੀ ਲੱਲੀਆਂ ਕਲਾਂ, ਸੁਖਵੰਤ ਸਿੰਘ ਉਰਫ ਸੁੱਖਾ ਪੁੱਤਰ ਇੰਦਰਜੀਤ ਸਿੰਘ ਨਿਵਾਸੀ ਲੱਲੀਆਂ ਕਲਾਂ, ਵਿੱਕੀ ਉਰਫ ਗੇਰੂ ਪੁੱਤਰ ਤਰਸੇਮ ਲਾਲ ਨਿਵਾਸੀ ਧਰਮਕੋਟ, ਭਜਨ ਸਿੰਘ ਪੁੱਤਰ ਮਲਕੀਤ ਸਿੰਘ ਨਿਵਾਸੀ ਸ਼ਾਹਕੋਟ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 1 ਐੱਲ. ਈ. ਡੀ., 2 ਬੈਟਰੀਆਂ ਅਤੇ 1 ਗੈਸ ਸਿਲੰਡਰ ਬਰਾਮਦ ਕੀਤਾ।
ਪੜ੍ਹੋ ਇਹ ਵੀ ਖ਼ਬਰ - ਭੈਣ ਦੀ ਕੁੱਟਮਾਰ ਕਰਦੇ ਹੋਏ ਭਰਾ ਨੇ ਕੀਤੀਆਂ ਸ਼ਰਮਨਾਕ ਹਰਕਤਾਂ, ਵੀਡੀਓ ’ਚ ਦੇਖੋ ਪੂਰਾ ਮਾਮਲਾ
ਐੱਸ. ਐੱਚ. ਓ. ਸੁਖਦੇਵ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਪੁਲਸ ਨੇ ਕਾਂਗਰਸੀ ਨੇਤਾ ਦੇ ਗੋਦਾਮ ਵਿੱਚ ਛਾਪੇਮਾਰੀ ਕਰ ਕੇ ਚੋਰੀ ਦਾ ਏ. ਸੀ. ਬਰਾਮਦ ਕਰ ਕੇ ਸੁਰਿੰਦਰ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਪਰ ਪੁਲਸ ਗਿਰੋਹ ਦੇ ਮੁੱਖ ਸਰਗਨਾ ਪਰਗਟ ਸਿੰਘ ਉਰਫ ਸੁੱਖਾ ਦਾਤਰ ਨੂੰ ਫੜਨ ਵਿਚ ਅਜੇ ਵੀ ਨਾਕਾਮ ਰਹੀ ਹੈ। ਉਸ ਦੀ ਗ੍ਰਿਫ਼ਤਾਰੀ ਲਈ ਰੇਡ ਕੀਤੀ ਜਾ ਰਹੀ ਹੈ। ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਲਿਆ ਗਿਆ ਹੈ ਅਤੇ ਕਬਾੜੀਏ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ - ਪਰਿਵਾਰ ਨਾਲ ਝੀਲ ਵੇਖਣ ਗਏ ਨੌਜਵਾਨ ਦਾ ਸੈਲਫੀ ਲੈਂਦੇ ਸਮੇਂ ਫਿਸਲਿਆ ਪੈਰ, ਪਿਆ ਚੀਕ-ਚਿਹਾੜਾ (ਤਸਵੀਰਾਂ)
ਡਾਕਟਰ ਦੀ ਕਲੀਨਿਕ ਤੋਂ 5 ਹਜ਼ਾਰ ਰੁਪਏ ਚੋਰੀ ਕਰਨ ਵਾਲਾ ਕਾਬੂ
ਬੀਤੇ ਦਿਨੀਂ ਮਲਕੋ ਗੇਟ ਸਥਿਤ ਡਾਕਟਰ ਦੀ ਕਲੀਨਿਕ ਤੋਂ ਚੋਰ ਗੱਲੇ ਵਿਚੋਂ 5 ਹਜ਼ਾਰ ਰੁਪਏ ਚੋਰੀ ਕਰ ਕੇ ਫ਼ਰਾਰ ਹੋ ਗਿਆ ਸੀ, ਜਿਸ ਬਾਰੇ ਡਾਕਟਰ ਨੂੰ ਪਤਾ ਚੱਲਣ ’ਤੇ ਇਸ ਸਬੰਧੀ ਸ਼ਿਕਾਇਤ ਥਾਣਾ ਲਾਂਬੜਾ ਵਿਚ ਦਰਜ ਕਰਾਈ ਗਈ ਤੇ ਪੁਲਸ ਨੂੰ ਚੋਰ ਬਾਰੇ ਵੀ ਦੱਸਿਆ। ਪੁਲਸ ਨੂੰ ਦਿੱਤੀ ਗਈ ਨਿਸ਼ਾਨਦੇਹੀ ਤੋਂ ਚੋਰ ਨੂੰ ਕਾਬੂ ਕਰ ਲਿਆ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਅਭੀ ਪੁੱਤਰ ਰੇਸ਼ਮ ਕੁਮਾਰ ਨਿਵਾਸੀ ਰਣਜੀਤ ਨਗਰ ਕਾਲੋਨੀ ਖੁਰਲਾ ਕਿੰਗਰਾ ਵਜੋਂ ਹੋਈ ਹੈ, ਜਿਸ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਇਕ ਦਿਨ ਦਾ ਪੁਲਸ ਰਿਮਾਂਡ ਲਿਆ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ - ਭੇਤਭਰੇ ਹਾਲਾਤ ’ਚ ਕਤਲ ਕਰ ਪਟੜੀ ’ਤੇ ਸੁੱਟੀ ਨੌਜਵਾਨ ਦੀ ਲਾਸ਼, ਇਲਾਕੇ ’ਚ ਫੈਲੀ ਸਨਸਨੀ