ਫਿਲੌਰ ਵਿਖੇ ਪੈਟਰੋਲ ਪੰਪ ’ਤੇ ਦਿਨ-ਦਿਹਾੜੇ ਲੁੱਟ, ਅੱਖਾਂ ’ਚ ਮਿਰਚਾਂ ਪਾ ਕੇ ਕਰਮਚਾਰੀ ਤੋਂ ਲੁੱਟੀ ਲੱਖਾਂ ਦੀ ਨਕਦੀ

Monday, May 31, 2021 - 01:55 PM (IST)

ਫਿਲੌਰ ਵਿਖੇ ਪੈਟਰੋਲ ਪੰਪ ’ਤੇ ਦਿਨ-ਦਿਹਾੜੇ ਲੁੱਟ, ਅੱਖਾਂ ’ਚ ਮਿਰਚਾਂ ਪਾ ਕੇ ਕਰਮਚਾਰੀ ਤੋਂ ਲੁੱਟੀ ਲੱਖਾਂ ਦੀ ਨਕਦੀ

ਫਿਲੌਰ/ਲੁਧਿਆਣਆ (ਭਾਖ਼ੜੀ)— ਫਿਲੌਰ ਵਿਖੇ ਅੱਜ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇਥੇ ਇਕ ਪੈਟਰੋਲ ਪੰਪ ’ਤੇ ਲੁਟੇਰਿਆਂ ਵੱਲੋਂ ਦਿਨ-ਦਿਹਾੜੇ ਲੱਖਾਂ ਦੀ ਨਕਦੀ ਲੁੱਟ ਲਈ ਗਈ। ਮਿਲੀ ਜਾਣਕਾਰੀ ਮੁਤਾਬਕ ਫਿਲੌਰ ਤੋਂ ਲੁਧਿਆਣਾ ਹਾਈਵੇਅ ’ਤੇ ਸਥਿਤ ਫਿਊਲ ਪੈਟਰੋਲ ਪੰਪ ’ਤੇ ਤੇਜ਼ਧਾਰ ਹਥਿਆਰਾਂ ਨਾਲ ਲੈਸ 4 ਹਮਲਾਵਰ ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਆਏ ਅਤੇ ਕਰਮਚਾਰੀਆਂ ਦੀਆਂ ਅੱਖਾਂ ’ਚ ਮਿਰਚਾਂ ਪਾ ਕੇ ਕਰੀਬ 2 ਲੱਖ 90 ਹਜ਼ਾਰ ਦੀ ਨਕਦੀ ਖੋਹ ਕੇ ਲੈ ਗਏ। 

ਇਹ ਵੀ ਪੜ੍ਹੋ: ਜਲੰਧਰ ਜ਼ਿਲ੍ਹੇ 'ਚ ਵੱਧਣ ਲੱਗਾ 'ਬਲੈਕ ਫੰਗਸ' ਦਾ ਖ਼ੌਫ਼, 2 ਹੋਰ ਮਰੀਜ਼ਾਂ ਦੀ ਹੋਈ ਮੌਤ

PunjabKesari

ਜਿਸ ਸਮੇਂ ਇਹ ਵਾਰਦਾਤ ਹੋਈ ਉਸ ਸਮੇਂ ਪੈਟਰੋਲ ਪੰਪ ਦੇ ਦੋ ਕਰਮਚਾਰੀ ਬੈਂਕ ’ਚ ਪੈਸੇ ਜਮ੍ਹਾ ਕਰਵਾਉਣ ਜਾ ਰਹੇ ਸਨ। ਇਸ ਦੌਰਾਨ ਇਕ ਕਰਮਚਾਰੀ ਵੀ ਜ਼ਖ਼ਮੀ ਹੋਇਆ ਹੈ, ਜਿਸ ਨੂੰ ਮੌਕੇ ’ਤੇ ਹਸਪਤਾਲ ’ਚ ਇਲਾਜ ਲਈ ਲਿਜਾਇਆ ਗਿਆ ਹੈ। ਘਟਨਾ ਦੀ ਸੂਚਨਾ ਪਾ ਕੇ ਮੌਕੇ ’ਤੇ ਪਹੁੰਚੀ ਸੰਬੰਧਤ ਅਧਿਕਾਰੀਆਂ ਦੀ ਪੁਲਸ ਨੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ: ਗੈਂਗਰੇਪ ਮਾਮਲੇ ਦੇ ਦੋਸ਼ੀ ਅਸ਼ੀਸ਼ ਤੇ ਇੰਦਰ ਪੁੱਜੇ ਜੇਲ੍ਹ, ਅਰਸ਼ਦ ਨੂੰ ਬਚਾਉਣ ਲਈ ਨਵੇਂ ਪੈਂਤੜੇ ਦੀ ਭਾਲ 'ਚ ਕਾਂਗਰਸੀ ਆਗੂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

shivani attri

Content Editor

Related News