ਲੁਟੇਰਿਆਂ ਨੇ ਪੈਟਰੋਲ ਪੰਪ ਦੇ ਕਰਿੰਦੇ ਤੋਂ ਖੋਹੀ 20 ਹਜ਼ਾਰ ਦੀ ਨਕਦੀ

Tuesday, Jul 28, 2020 - 04:51 PM (IST)

ਲੁਟੇਰਿਆਂ ਨੇ ਪੈਟਰੋਲ ਪੰਪ ਦੇ ਕਰਿੰਦੇ ਤੋਂ ਖੋਹੀ 20 ਹਜ਼ਾਰ ਦੀ ਨਕਦੀ

ਜਗਰਾਓਂ (ਰਾਜ) : ਜਗਰਾਓਂ ਦੇ ਕੋਠੇ ਪੌਣਾ ਰੋਡ 'ਤੇ ਸਥਿਤ ਇਕ ਪੈਟਰੋਲ ਪੰਪ 'ਤੇ ਲੁੱਟ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਪੈਟਰੋਲ ਪੰਪ 'ਤੇ ਆਏ 2 ਮੋਟਰਸਾਈਕਲ ਸਵਾਰ ਨੌਜਵਾਨ ਪੰਪ ਦੇ ਕਰਿੰਦੇ ਤੋਂ 20 ਹਜ਼ਾਰ ਰੁਪਏ ਦੀ ਨਕਦੀ ਖੋਹ ਕੇ ਫ਼ਰਾਰ ਹੋ ਗਏ। ਪੰਪ ਮਾਲਕ ਸਮੇਤ ਸਾਰੇ ਮੁਲਾਜ਼ਮ ਉਨ੍ਹਾਂ ਨੂੰ ਦੇਖਦੇ ਹੀ ਰਹਿ ਗਏ। ਇਸ ਲੁੱਟ ਦੀ ਸਾਰੀ ਵਾਰਦਾਤ ਉੱਥੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ 'ਚ ਕੈਦ ਹੋ ਗਈ।

ਜਾਣਕਾਰੀ ਦਿੰਦਿਆਂ ਪੰਪ ਦੇ ਕਰਿੰਦੇ ਨੇ ਦੱਸਿਆ ਕਿ ਇਕ ਮੋਟਰਸਾਈਕਲ 'ਤੇ 2 ਨੌਜਵਾਨ ਆਏ ਅਤੇ ਆਪਣੇ ਟਰੈਕਟਰ 'ਚ ਤੇਲ ਭਰਵਾਉਣ ਦੀ ਗੱਲ ਕਰਦੇ-ਕਰਦੇ ਉਸ ਦੇ ਹੱਥ 'ਚੋਂ 20 ਹਜ਼ਾਰ ਰੁਪਏ ਦੀ ਨਕਦੀ ਖੋਹ ਕੇ ਫ਼ਰਾਰ ਹੋ ਗਏ। ਫਿਲਹਾਲ ਇਸ ਮੌਕੇ ਪੁੱਜੀ ਪੁਲਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਦਾ ਕਹਿਣਾ ਹੈ ਕਿ ਲੁਟੇਰਿਆਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।
 


author

Babita

Content Editor

Related News