ਲੁੱਟ ਦੀ ਨੀਅਤ ਨਾਲ ਲੁਟੇਰਿਆਂ ਨੇ ਕਾਰ ’ਤੇ ਚਲਾਈ ਗੋਲੀ

Thursday, Jan 11, 2024 - 02:19 PM (IST)

ਲੁੱਟ ਦੀ ਨੀਅਤ ਨਾਲ ਲੁਟੇਰਿਆਂ ਨੇ ਕਾਰ ’ਤੇ ਚਲਾਈ ਗੋਲੀ

ਡੇਰਾਬੱਸੀ (ਅਨਿਲ) : ਡੇਰਾਬੱਸੀ ਬਹੇੜਾ ਰੋਡ ’ਤੇ ਬੀਤੀ ਸ਼ਾਮ ਡਿਊਟੀ ਤੋਂ ਘਰ ਪਰਤ ਰਹੇ ਵਿਅਕਤੀ ਨੂੰ ਲੁੱਟਣ ਦੀ ਨੀਅਤ ਨਾਲ ਮੋਟਰਸਾਈਕਲ ਸਵਾਰ ਤਿੰਨ ਲੁਟੇਰਿਆਂ ਨੇ ਉਸ ਦੀ ਕਾਰ ’ਤੇ ਗੋਲੀ ਚਲਾ ਦਿੱਤੀ। ਖੁਸ਼ਕਿਸਮਤੀ ਇਹ ਰਹੀ ਕਿ ਗੋਲੀ ਕਾਰ ਦੇ ਪਿਛਲੇ ਪਾਸੇ ਲੱਗੀ। ਕਾਰ ਚਾਲਕ ਨੇ ਭੱਜ ਕੇ ਆਪਣੀ ਜਾਨ ਬਚਾਈ। ਡੇਰਾਬੱਸੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਵਿਕਰਮ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪ੍ਰੀਤ ਨਗਰ ਡੇਰਾਬੱਸੀ ਨੇ ਦੱਸਿਆ ਕਿ ਉਹ ਪਿੰਡ ਬੇਹੜਾ ਨੇੜੇ ਸ਼ਰਾਬ ਦੀ ਫੈਕਟਰੀ ਵਿਚ ਇਲੈਕਟ੍ਰੀਸ਼ਨ ਹੈ।

ਸ਼ਾਮ ਨੂੰ 7 ਵਜੇ ਉਹ ਛੁੱਟੀ ਤੋਂ ਬਾਅਦ ਆਪਣੀ ਸਵਿਫਟ ਕਾਰ ’ਚ ਬੇਹਾੜਾ ਤੋਂ ਡੇਰਾਬੱਸੀ ਵੱਲ ਆ ਰਿਹਾ ਸੀ ਤਾਂ ਕੁੜਾਵਾਲਾ ਆਈਸ ਫੈਕਟਰੀ ਨੇੜੇ ਪਿੱਛਿਓਂ ਮੋਟਰਸਾਈਕਲ ਸਵਾਰ ਤਿੰਨ ਨੌਜਵਾਨ ਆਏ ਅਤੇ ਉਸਨੂੰ ਰੁਕਣ ਦਾ ਇਸ਼ਾਰਾ ਕੀਤਾ। ਜਿਵੇਂ ਹੀ ਉਸ ਨੇ ਕਾਰ ਹੌਲੀ ਕੀਤੀ ਤਾਂ ਬੁਲੇਟ ਸਵਾਰ ਨੌਜਵਾਨ ਨੇ ਪਿਸਤੌਲ ਕੱਢ ਲਿਆ ਅਤੇ ਪਿੱਛਿਓਂ ਗੋਲੀ ਚਲਾਈ, ਜੋ ਉਸ ਦੇ ਪਿਛਲੇ ਸ਼ੀਸ਼ੇ ਨੂੰ ਜਾ ਲੱਗੀ।

ਉਹ ਸਿੱਧਾ ਥਾਣੇ ਗਿਆ ਅਤੇ ਪੁਲਸ ਨੂੰ ਸੂਚਨਾ ਦਿੱਤੀ। ਥਾਣਾ ਸਦਰ ਦੇ ਮੁਖੀ ਅਜੀਤੇਸ਼ ਕੌਸ਼ਲ ਨੇ ਦੱਸਿਆ ਕਿ ਪੁਲਸ ਨੂੰ ਇਸ ਸਬੰਧੀ ਅਜੇ ਤਕ ਕੋਈ ਸ਼ਿਕਾਇਤ ਨਹੀਂ ਮਿਲੀ ਪਰ ਜਾਂਚ ਕੀਤੀ ਜਾਵੇਗੀ।


author

Babita

Content Editor

Related News