ਵੱਡੀ ਵਾਰਦਾਤ: ਟਾਂਡਾ ’ਚ ਅਣਪਛਾਤੇ ਵਿਅਕਤੀਆਂ ਨੇ ਫਾਇਰ ਕਰਕੇ ਪਾਸਟਰ ਤੋਂ ਖੋਹੀ ਕਾਰ

Saturday, Jun 19, 2021 - 12:20 PM (IST)

ਵੱਡੀ ਵਾਰਦਾਤ: ਟਾਂਡਾ ’ਚ ਅਣਪਛਾਤੇ ਵਿਅਕਤੀਆਂ ਨੇ ਫਾਇਰ ਕਰਕੇ ਪਾਸਟਰ ਤੋਂ ਖੋਹੀ ਕਾਰ

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ)— ਇਥੋਂ ਦੇ ਪਿੰਡ ਤਸਵੰਡੀ ਡੱਡੀਆਂ ’ਚ ਅਣਪਛਾਤਿਆਂ ਵੱਲੋਂ ਫਾਇਰਿੰਗ ਕਰਕੇ ਪਾਸਟਰ ਕੋਲੋਂ ਕਾਰ ਖੋਹ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਉਕਤ ਵਾਰਦਾਤ ਦੇ ਬਾਅਦ ਇਸ ਦੇ ਬਾਅਦ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। 

ਇਹ ਵੀ ਪੜ੍ਹੋ: ਬੇਗੋਵਾਲ 'ਚ ਖ਼ੌਫ਼ਨਾਕ ਵਾਰਦਾਤ, 23 ਸਾਲ ਦੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ

ਦੱਸਿਆ ਜਾ ਰਿਹਾ ਹੈ ਕਿ ਉਕਤ ਵਾਰਦਾਤ ਗੈਂਗਵਾਰ ਨਾਲ ਜੁੜੇ ਦੋਸ਼ਆਂ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਫਿਲਹਾਲ ਪੁਲਸ ਨੇ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਪਿੰਡ ਤਲਵੰਡੀ ਡੱਡੀਆਂ ਵਿੱਚ ਪਾਦਰੀ ਨੂੰ ਜਖ਼ਮੀ ਕਰਕੇ ਗੰਨ ਪੁਆਇੰਟ 'ਤੇ ਕਾਰ ਖੋਣ ਦੇ ਦੋਸ਼ ਵਿੱਚ ਦੋ ਵਿਆਕਤੀਆਂ ਖ਼ਿਲਾਫ਼ ਟਾਂਡਾ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਵਾਰਦਾਤ ਬੀਤੀ ਰਾਤ 10 ਵਜੇ ਦੇ ਕਰੀਬ ਦੱਸੀ ਜਾ ਰਹੀ ਹੈ। ਪੁਲਸ ਨੇ ਇਹ ਮਾਮਲਾ ਬੇਰਸ਼ਵਾ ਚਰਚ ਟਾਂਡਾ ਦੇ ਪਾਦਰੀ ਵਿਜੇ ਨੰਦਾ ਪੁੱਤਰ ਹੁਕਮ ਨੰਦਾ ਦੇ ਬਿਆਨ ਦੇ ਆਧਾਰ 'ਤੇ ਮੰਗਲ ਵਾਸੀ ਜੱਬੋਵਾਲ (ਬੇਗੋਵਾਲ) ਕਪੂਰਥਲਾ ਅਤੇ ਇਕ ਹੋਰ ਅਣਪਛਾਤੇ ਵਿਅਕਤੀ ਖ਼ਿਲਾਫ਼ ਦਰਜ ਕੀਤਾ ਹੈ।

ਇਹ ਵੀ ਪੜ੍ਹੋ:  ਜਲੰਧਰ: ਕੋਰੋਨਾ ਦੌਰ ਦੀ ਦਰਦਨਾਕ ਤਸਵੀਰ, 12 ਦਿਨ ਲਾਸ਼ ਲੈਣ ਨਹੀਂ ਪੁੱਜਾ ਪਰਿਵਾਰ, ਪ੍ਰਸ਼ਾਸਨ ਨੇ ਨਿਭਾਈਆਂ ਅੰਤਿਮ ਰਸਮਾਂ

ਪੁਲਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਵਿਜੇ ਨੰਦਾ ਨੇ ਦੱਸਿਆ ਕਿ ਜਦੋਂ ਉਹ ਬੀਤੀ ਰਾਤ ਨੀਲਮ ਕੁਮਾਰੀ ਪਤਨੀ ਰਮੇਸ਼ ਕੁਮਾਰ ਦੇ ਘਰੋਂ ਬੰਦਗੀ ਕਰਕੇ 10 ਵਜੇ ਦੇ ਕਰੀਬ ਬਾਹਰ ਨਿਕਲਿਆ ਤਾਂ ਬਾਹਰ ਉਕਤ ਮੁਲਜ਼ਮ ਪਿੰਡ ਵਾਸੀ ਕਰਨ ਪੁੱਤਰ ਰੁਲਦਾ ਰਾਮ ਕੋਲੋਂ ਕਿਸੇ ਦਾ ਪਤਾ ਪੁੱਛ ਰਹੇ ਸਨ। ਜਦੋਂ ਕਰਨ ਨੇ ਦੱਸਣ ਤੋਂ ਅਸਮਰੱਥਾ ਪ੍ਰਗਟਾਈ ਤਾਂ ਉਨ੍ਹਾਂ ਉਸ ਨੂੰ ਧਮਕਾਇਆ। ਕਰਨ ਉਨ੍ਹਾਂ ਕੋਲੋਂ ਭੱਜ ਨਿਕਲਿਆ ਅਤੇ ਬਾਅਦ ਵਿੱਚ ਉਕਤ ਮੁਲਜ਼ਮਾਂ ਨੇ ਉਸ ਦੇ ਸਿਰ ਉਤੇ ਪਿਸਤੌਲ ਮਾਰ ਅਤੇ ਹਵਾਈ ਫਾਇਰ ਕਰਦੇ ਹੋਏ ਉਸ ਨੂੰ ਗੱਡੀ ਵਿੱਚੋਂ ਕੱਢ ਕੇ ਗੰਨ ਪੁਆਇੰਟ 'ਤੇ ਗੱਡੀ ਖੋਹ ਕੇ ਜਾਹੂਰਾ ਵੱਲ ਫਰਾਰ ਹੋ ਗਏ। ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।   

ਇਹ ਵੀ ਪੜ੍ਹੋ:  ਪਿਓ-ਧੀ ਦਾ ਰਿਸ਼ਤਾ ਤਾਰ-ਤਾਰ, 3 ਸਾਲ ਤੱਕ ਧੀ ਨਾਲ ਮਿਟਾਉਂਦਾ ਰਿਹਾ ਹਵਸ ਦੀ ਭੁੱਖ, ਇੰਝ ਖੁੱਲ੍ਹਿਆ ਭੇਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

shivani attri

Content Editor

Related News