ਵਾਹਨ ਚਾਲਕਾਂ ਨੂੰ ਪਿਸਤੌਲ ਦਿਖਾ ਕੇ ਲੁੱਟਣ ਵਾਲੇ ਗਿਰੋਹ ਦੇ 2 ਮੈਂਬਰ ਗ੍ਰਿਫ਼ਤਾਰ

08/02/2020 3:41:08 PM

ਫਤਿਹਗੜ੍ਹ ਸਾਹਿਬ (ਜਗਦੇਵ) : ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਥਾਣਾ ਸਰਹੰਦ ਦੀ ਪੁਲਸ ਵੱਲੋਂ ਇੱਕ ਅਜਿਹੇ ਗਿਰੋਹ ਦੇ 2 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਸ਼ੇਰਸ਼ਾਹ ਸੂਰੀ ਮਾਰਗ 'ਤੇ ਇਕੱਲੇ ਜਾਂਦੇ ਟਰੱਕ-ਟਰਾਲੇ, ਵ੍ਹੀਕਲ ਆਦਿ ਦੇ ਡਰਾਈਵਰਾਂ ਨੂੰ ਪਿਸਤੌਲ ਦਿਖਾ ਕੇ ਵ੍ਹੀਕਲ ਨੂੰ ਖੋਹ ਕੇ ਲੈ ਜਾਂਦੇ ਸਨ। ਇਸ ਦੇ ਨਾਲ ਹੀ ਪੁਲਸ ਨੇ 32 ਬੋਰ ਪਿਸਤੌਲ ਅਤੇ 2 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

ਡੀ. ਐੱਸ. ਪੀ. ਫ਼ਤਹਿਗੜ੍ਹ ਸਾਹਿਬ ਮਨਜੀਤ ਸਿੰਘ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਹਿੰਦ ਪੁਲਸ ਵੱਲੋਂ ਇਸ ਗਰੋਹ ਦੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 2 ਦੀ ਭਾਲ ਜਾਰੀ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਕਥਿਤ ਦੋਸ਼ੀਆਂ ਖਿਲਾਫ਼ ਪਹਿਲਾਂ ਵੀ ਵੱਖ-ਵੱਖ ਧਰਾਵਾਂ ਤਹਿਤ ਸਮਰਾਲਾ, ਅਮਲੋਹ ਮੰਡੀ, ਗੋਬਿੰਦਗੜ੍ਹ, ਰਾਜਪੁਰਾ ਥਾਣਿਆਂ 'ਚ ਮਾਮਲੇ ਦਰਜ ਹਨ।


Babita

Content Editor

Related News