ਲੁੱਟ-ਖੋਹ ਕਰਨ ਵਾਲੇ 2 ਗ੍ਰਿਫਤਾਰ
Friday, Aug 31, 2018 - 01:37 AM (IST)

ਅੰਮ੍ਰਿਤਸਰ, (ਸੰਜੀਵ)- ਸ਼ਹਿਰ ਦੇ ਵੱਖ-ਵੱਖ ਖੇਤਰਾਂ ’ਚ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਬੇਅੰਤ ਸਿੰਘ ਬੰਟੀ ਤੇ ਉਸ ਦੇ ਸਾਥੀ ਮੰਗਲ ਸਿੰਘ ਮੰਗਾ ਵਾਸੀ ਕੰਗ ਤਰਨਤਾਰਨ ਨੂੰ ਅੱਜ ਥਾਣਾ ਮੋਹਕਮਪੁਰਾ ਦੀ ਪੁਲਸ ਨੇ ਮਾਲ ਮੰਡੀ ਸਥਿਤ ਟਾਵਰ ਨੇਡ਼ਿਓਂ ਗ੍ਰਿਫਤਾਰ ਕੀਤਾ। ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ’ਚੋਂ ਚੋਰੀ ਕੀਤੇ 4 ਮੋਬਾਇਲ ਬਰਾਮਦ ਹੋਏ। ਪੁਲਸ ਨੇ ਦੋਸ਼ੀਆਂ ਵਿਰੁੱਧ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਮਾਣਯੋਗ ਅਦਾਲਤ ਦੇ ਨਿਰਦੇਸ਼ਾਂ ’ਤੇ ਜਾਂਚ ਲਈ ਪੁਲਸ ਰਿਮਾਂਡ ’ਤੇ ਲਿਆ ਹੈ।
ਏ. ਐੱਸ. ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਸੂਚਨਾ ਦੇ ਆਧਾਰ ’ਤੇ ਮਾਲ ਮੰਡੀ ਨਾਕਾ ਲਾਇਆ ਗਿਆ ਸੀ, ਇਸ ਦੌਰਾਨ ਉਕਤ ਦੋਵਾਂ ਦੋਸ਼ੀਆਂ ਨੂੰ ਮੋਟਰਸਾਈਕਲ ’ਤੇ ਆਉਂਦੇ ਦੇਖ ਕੇ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ। ਪਹਿਲਾਂ ਤਾਂ ਦੋਵੇਂ ਪੁਲਸ ਨੂੰ ਦੇਖ ਕੇ ਪਿੱਛੇ ਵੱਲ ਭੱਜ ਗਏ ਪਰ ਪੁਲਸ ਪਾਰਟੀ ਨੇ ਤੁਰੰਤ ਘੇਰਾਬੰਦੀ ਕਰ ਕੇ ਉਨ੍ਹਾਂ ਨੂੰ ਦਬੋਚ ਲਿਆ।