ਲੁਧਿਆਣਾ 'ਚ ਦਿਨ-ਦਿਹਾੜੇ ਵੱਡੀ ਲੁੱਟ, 11.70 ਲੱਖ ਦੀ ਨਕਦੀ ਖੋਹ ਕੇ ਲੁਟੇਰੇ ਫਰਾਰ

Monday, Jul 06, 2020 - 04:17 PM (IST)

ਲੁਧਿਆਣਾ 'ਚ ਦਿਨ-ਦਿਹਾੜੇ ਵੱਡੀ ਲੁੱਟ, 11.70 ਲੱਖ ਦੀ ਨਕਦੀ ਖੋਹ ਕੇ ਲੁਟੇਰੇ ਫਰਾਰ

ਲੁਧਿਆਣਾ (ਵਿਜੇ) : ਸ਼ਹਿਰ ਦੇ ਥਾਣਾ ਡਾਬਾ ਅਧੀਨ ਪੈਂਦੇ ਇਲਾਕੇ 'ਚ ਸੋਮਵਾਰ ਨੂੰ ਦਿਨ-ਦਿਹਾੜੇ ਵੱਡੀ ਲੁੱਟ ਦੀ ਵਾਰਦਾਤ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਸੋਮਵਾਰ ਸਵੇਰੇ ਇਕ ਗੈਸ ਏਜੰਸੀ ਦਾ ਕਰਿੰਦਾ ਪੈਸੇ ਜਮ੍ਹਾਂ ਕਰਾਉਣ ਲਈ ਬੈਂਕ ਜਾ ਰਿਹਾ ਸੀ ਕਿ ਰਾਹ 'ਚ ਉਸ ਨੂੰ 3 ਹਥਿਆਰਬੰਦ ਲੁਟੇਰਿਆਂ ਨੇ ਘੇਰਾ ਪਾ ਲਿਆ ਅਤੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
ਇਹ ਵੀ ਪੜ੍ਹੋ : ਖੰਨਾ ਨੇੜਲੇ ਪਿੰਡ 'ਚ ਵੱਡੀ ਵਾਰਦਾਤ, ਸੁੱਤੇ ਪਏ ਕਾਰੋਬਾਰੀ ਦਾ ਬੇਰਹਿਮੀ ਨਾਲ ਕਤਲ

ਲੁਟੇਰਿਆਂ ਨੇ ਕਰਿੰਦੇ ਕੋਲੋਂ ਕਰੀਬ 11.70 ਲੱਖ ਰੁਪਏ ਦੀ ਨਕਦੀ ਖੋਹ ਲਈ। ਇਸ ਲੁੱਟ ਨੂੰ ਅੰਜਾਮ ਦੇਣ ਤੋਂ ਬਾਅਦ ਲੁਟੇਰੇ ਫਰਾਰ ਹੋ ਗਏ। ਫਿਲਹਾਲ ਪੁਲਸ ਨੂੰ ਇਸ ਮਾਮਲੇ ਦੀ ਸੂਚਨਾ ਦੇ ਦਿੱਤੀ ਗਈ ਹੈ ਅਤੇ ਤਫਤੀਸ਼ ਜਾਰੀ ਹੈ।

ਇਹ ਵੀ ਪੜ੍ਹੋ : ਥਾਣੇ 'ਚ ਪਿਓ-ਪੁੱਤ ਨੂੰ ਨੰਗਾ ਕਰਨ ਵਾਲੇ SHO ਤੇ ਹੌਲਦਾਰ 'ਤੇ ਵੱਡੀ ਕਾਰਵਾਈ

ਪੁਲਸ ਘਟਨਾ ਵਾਲੇ ਇਲਾਕੇ 'ਚੋਂ ਸੀ. ਸੀ. ਟੀ. ਵੀ. ਫੁਟੇਜ ਦੀ ਜਾਂਚ ਦੇ ਨਾਲ-ਨਾਲ ਏਜੰਸੀ ਦੇ ਬਾਕੀ ਮੁਲਾਜ਼ਮਾਂ ਤੋਂ ਵੀ ਪੁੱਛਗਿੱਛ ਕਰ ਰਹੀ ਹੈ।
ਇਹ ਵੀ ਪੜ੍ਹੋ : ਦੁਕਾਨਾਂ 'ਚ ਧੜਾਧੜ ਵੱਢੇ ਜਾਂਦੇ ਨੇ ਮੁਰਗੇ, ਵੱਧ ਰਿਹੈ ਬੀਮਾਰੀਆਂ ਫੈਲਣ ਦਾ ਖਤਰਾ


author

Babita

Content Editor

Related News