ਲੁਧਿਆਣਾ ''ਚ ਦਿਨ-ਦਿਹਾੜੇ ਲੁਟੇਰਿਆਂ ਨੇ ਅੱਖਾਂ ''ਚ ਮਿਰਚਾਂ ਪਾ ਲੁੱਟਿਆ ਕਾਰੋਬਾਰੀ, 2 ਲੱਖ ਰੁਪਏ ਲੈ ਹੋਏ ਫ਼ਰਾਰ

Wednesday, Jun 23, 2021 - 03:31 PM (IST)

ਲੁਧਿਆਣਾ ''ਚ ਦਿਨ-ਦਿਹਾੜੇ ਲੁਟੇਰਿਆਂ ਨੇ ਅੱਖਾਂ ''ਚ ਮਿਰਚਾਂ ਪਾ ਲੁੱਟਿਆ ਕਾਰੋਬਾਰੀ, 2 ਲੱਖ ਰੁਪਏ ਲੈ ਹੋਏ ਫ਼ਰਾਰ

ਲੁਧਿਆਣਾ : ਲੁਧਿਆਣਾ 'ਚ ਮਿਲਰ ਗੰਜ ਦੇ ਇੰਡਸਟਰੀਅਲ ਅਸਟੇਟ ਇਲਾਕੇ 'ਚ ਉਸ ਵੇਲੇ ਦਹਿਸ਼ਤ ਫੈਲ ਗਈ, ਜਦੋਂ ਦਿਨ-ਦਿਹਾੜੇ ਲੁਟੇਰੇ ਇਕ ਕਾਰੋਬਾਰੀ ਦੀਆਂ ਅੱਖਾਂ 'ਚ ਮਿਰਚਾਂ ਪਾ ਕੇ ਉਸ ਕੋਲੋਂ 2 ਲੱਖ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ।

ਇਹ ਵੀ ਪੜ੍ਹੋ : ਐਨਕਾਊਂਟਰ 'ਚ ਮਾਰੇ 'ਜੈਪਾਲ ਭੁੱਲਰ' ਦਾ ਅੱਜ ਹੋਵੇਗਾ ਅੰਤਿਮ ਸੰਸਕਾਰ, ਦੁਬਾਰਾ ਕਰਵਾਇਆ ਗਿਆ ਸੀ ਪੋਸਟਮਾਰਟਮ

ਇਸ ਘਟਨਾ ਦੀ ਜਾਣਕਾਰੀ ਦਿੰਦਿਆਂ ਪੀੜਤ ਕਾਰੋਬਾਰੀ ਜਤਿੰਦਰ ਨਾਗਪਾਲ ਵਾਸੀ ਬਸੰਤ ਐਵਿਨਿਊ ਨੇ ਦੱਸਿਆ ਕਿ ਰੋਜ਼ਾਨਾ ਦੀ ਤਰ੍ਹਾਂ ਜਿਵੇਂ ਹੀ ਉਹ ਆਪਣੀ ਦੁਕਾਨ ਖੋਲ੍ਹਣ ਜਾ ਰਿਹਾ ਸੀ ਤਾਂ ਮੋਟਰਸਾਈਕਲ 'ਤੇ ਆਏ ਲੁਟੇਰਿਆਂ ਨੇ ਉਸ ਦੀਆਂ ਅੱਖਾਂ 'ਚ ਮਿਰਚਾਂ ਪਾ ਦਿੱਤੀਆਂ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਉਸ ਕੋਲੋਂ ਨਕਦੀ ਵਾਲਾ ਬੈਗ ਖੋਹ ਕੇ ਫ਼ਰਾਰ ਹੋ ਗਏ, ਜਿਸ 'ਚ 2 ਲੱਖ ਦੇ ਕਰੀਬ ਰੁਪਏ ਸਨ।

ਇਹ ਵੀ ਪੜ੍ਹੋ : ਕਮੇਟੀ ਸਾਹਮਣੇ ਗੁੱਸੇ 'ਚ ਆਏ 'ਕੈਪਟਨ' ਬੋਲੇ, ਪੂਰੇ ਵਿਵਾਦ ਦੀ ਅਸਲ ਜੜ੍ਹ 'ਨਵਜੋਤ ਸਿੱਧੂ'

ਇਸ ਘਟਨਾ ਦਾ ਪਤਾ ਲੱਗਦੇ ਹੀ ਪੁਲਸ ਮੌਕੇ 'ਤੇ ਪਹੁੰਚੀ। ਪੁਲਸ ਵੱਲੋਂ ਇਲਾਕੇ 'ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਇਸ ਘਟਨਾ ਦੇ ਦੋਸ਼ੀਆਂ ਨੂੰ ਫੜ੍ਹਿਆ ਜਾ ਸਕੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News