ਲੁਟੇਰਿਆਂ ਨੇ ਹਥਿਆਰਾਂ ਦੀ ਨੋਕ ’ਤੇ ਵਿਅਕਤੀ ਤੋਂ ਨਕਦੀ ਤੇ ਮੋਬਾਇਲ ਖੋਹਿਆ

10/24/2023 4:17:59 PM

ਨਵਾਂਸ਼ਹਿਰ (ਤ੍ਰਿਪਾਠੀ) : ਮੋਟਰਸਾਈਕਲ ਸਵਾਰ ਤਿੰਨ ਅਣਪਛਾਤੇ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਦੀ ਨੋਕ ’ਤੇ ਇਕ ਵਿਅਕਤੀ ਕੋਲੋਂ 5 ਹਜ਼ਾਰ ਰੁਪਏ ਦੀ ਨਕਦੀ ਅਤੇ ਮੋਬਾਇਲ ਫੋਨ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਮੁਕੰਦਪੁਰ ਨੂੰ ਦਿੱਤੀ ਸ਼ਿਕਾਇਤ ’ਚ ਹਰਜਿੰਦਰ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਫਗਵਾੜਾ ਨੇ ਦੱਸਿਆ ਕਿ ਉਹ ਆਪਣੇ ਮੋਟਰਸਾਈਕਲ ’ਤੇ ਮੁਕੰਦਪੁਰ ਇਲਾਕੇ ’ਚ ਚਾਦਰਾਂ ਵੇਚਣ ਦਾ ਕੰਮ ਕਰਦਾ ਹੈ।

ਸੋਮਵਾਰ ਦੁਪਹਿਰ 1 ਵਜੇ ਦੇ ਕਰੀਬ ਜਦੋਂ ਉਹ ਪਿੰਡ ਜਗਤਪੁਰ ਤੋਂ ਬੱਲੋਵਾਲ ਵੱਲ ਜਾ ਰਿਹਾ ਸੀ ਤਾਂ ਮੋਟਰਸਾਈਕਲ ਸਵਾਰ ਤਿੰਨ ਵਿਅਕਤੀਆਂ ਨੇ ਉਸ ਨੂੰ ਘੇਰ ਲਿਆ ਅਤੇ ਤੇਜ਼ਧਾਰ ਹਥਿਆਰਾਂ ਦੀ ਨੋਕ ’ਤੇ ਉਸ ਕੋਲੋਂ 5 ਹਜ਼ਾਰ ਰੁਪਏ ਦੀ ਨਕਦੀ, ਉਸਦਾ ਮੋਬਾਇਲ ਫੋਨ ਅਤੇ ਫੋਨ ਦਾ ਕਵਰ ਲੈ ਗਏ। ਉਹ ਉੱਥੇ ਪਏ ਮੋਟਰਸਾਈਕਲ ਦੀ ਆਰ. ਸੀ. ਲੈ ਕੇ ਭੱਜ ਗਏ।

ਉਸ ਨੇ ਦੱਸਿਆ ਕਿ ਉਕਤ ਲੁਟੇਰੇ ਉਸ ਦੇ ਸਾਈਕਲ ਦੀਆਂ ਚਾਬੀਆਂ ਵੀ ਲੈ ਗਏ ਪਰ ਕੁੱਝ ਦੂਰ ਜਾ ਕੇ ਉਸ ਨੂੰ ਚਾਬੀਆਂ ਦਿਖਾ ਕੇ ਹੇਠਾਂ ਸੜਕ ’ਤੇ ਸੁੱਟ ਗਏ। ਉਕਤ ਸ਼ਿਕਾਇਤ ਦੇ ਆਧਾਰ ’ਤੇ ਥਾਣਾ ਮੁਕੰਦਪੁਰ ਦੀ ਪੁਲਸ ਨੇ ਅਣਪਛਾਤੇ ਮੋਟਰਸਾਈਕਲ ਸਵਾਰ ਲੁਟੇਰਿਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Babita

Content Editor

Related News