ਤਰਨਤਾਰਨ 'ਚ ਲੁਟੇਰਿਆਂ ਵੱਲੋਂ ਵੱਡੀ ਵਾਰਦਾਤ, 2 ਵਿਅਕਤੀਆਂ ਨੂੰ ਮਾਰੀਆਂ ਗੋਲੀਆਂ

Monday, Jan 18, 2021 - 11:13 AM (IST)

ਤਰਨਤਾਰਨ 'ਚ ਲੁਟੇਰਿਆਂ ਵੱਲੋਂ ਵੱਡੀ ਵਾਰਦਾਤ, 2 ਵਿਅਕਤੀਆਂ ਨੂੰ ਮਾਰੀਆਂ ਗੋਲੀਆਂ

ਤਰਨਤਾਰਨ (ਰਮਨ) : ਜ਼ਿਲ੍ਹਾ ਤਰਨਤਾਰਨ 'ਚ ਲੁਟੇਰਾ ਗਿਰੋਹ ਦੇ ਮੈਂਬਰ ਸ਼ਰੇਆਮ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਇਸੇ ਤਹਿਤ ਸੋਮਵਾਰ ਸਵੇਰੇ ਥਾਣਾ ਸਦਰ ਤਰਨਤਾਰਨ ਦੇ ਅਧੀਨ ਪੈਂਦੇ ਪਿੰਡ ਨੌਰੰਗਾਬਾਦ 'ਚ 4 ਲੁਟੇਰਿਆਂ ਨੇ ਇਕ ਮੈਡੀਕਲ ਸਟੋਰ ਦੇ ਮਾਲਕ ਸੁਖਰਾਜ ਸਿੰਘ ਨੂੰ ਗੋਲੀ ਮਾਰ ਦਿੱਤੀ ਅਤੇ ਉਸ ਕੋਲੋਂ ਨਕਦੀ ਖੋਹ ਕੇ ਫ਼ਰਾਰ ਹੋ ਗਏ।

ਇਹ ਵੀ ਪੜ੍ਹੋ : ਹਫ਼ਤੇ 'ਚ ਸਿਰਫ 4 ਦਿਨ ਲੱਗੇਗਾ 'ਕੋਰੋਨਾ' ਦਾ ਟੀਕਾ, ਸਾਈਡ ਇਫੈਕਟ ਬਾਰੇ ਨਹੀਂ ਆਈ ਕੋਈ ਸ਼ਿਕਾਇਤ

ਇਸ ਘਟਨਾ ਨੂੰ ਅੰਜਾਮ ਦੇਣ ਦੇ ਕਰੀਬ 15 ਮਿੰਟਾਂ ਮਗਰੋਂ ਇਨ੍ਹਾਂ ਲੁਟੇਰਿਆਂ ਨੇ ਹੀ ਪਿੰਡ ਧੋਟੀਆਂ ਦੇ ਇਕ ਕਾਰ ਮਾਲਕ ਨੂੰ ਵੀ ਨਿਸ਼ਾਨਾ ਬਣਾਇਆ ਅਤੇ ਉਸ ਕੋਲੋਂ ਨਕਦੀ ਖੋਂਹਦੇ ਹੋਏ ਉਸ ਨੂੰ ਵੀ ਗੋਲੀ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ 'ਚ ਜ਼ਖਮੀਂ ਹੋ ਗਿਆ।

ਇਹ ਵੀ ਪੜ੍ਹੋ : ਦਿੱਲੀ ਅੰਦੋਲਨ ਦਰਮਿਆਨ ਆਈ ਬੁਰੀ ਖ਼ਬਰ, ਧਰਨੇ ਤੋਂ ਪਰਤੇ ਕਿਸਾਨ ਦੀ ਮੌਤ

ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਲੁਟੇਰੇ ਫ਼ਰਾਰ ਹੋ ਗਏ। ਫਿਲਹਾਲ ਦੋਵੇਂ ਜ਼ਖਮੀਂ ਵਿਅਕਤੀਆਂ ਨੂੰ ਹਸਪਤਾਲ 'ਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਐਤਵਾਰ ਨੂੰ ਇਨ੍ਹਾਂ ਲੁਟੇਰਿਆਂ ਨੇ ਪਿੰਡ ਨੌਰੰਗਾਬਾਦ ਦੇ ਆਸ-ਪਾਸ 2 ਪੈਟਰੋਲ ਪੰਪਾਂ ਤੋਂ ਵੱਡੀ ਮਾਤਰਾ 'ਚ ਨਕਦੀ ਲੁੱਟੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਪਿੰਡ ਸਫ਼ੀਪੁਰ ਦੇ ਨੇੜੇ ਜ਼ਿਲ੍ਹਾ ਫਿਰੋਜ਼ਪੁਰ 'ਚ ਮੱਥਾ ਟੇਕਣ ਪਹੁੰਚੇ ਇਕ ਵਿਅਕਤੀ ਤੋਂ ਸਵਿੱਫਟ ਕਾਰ ਵੀ ਖੋਹ ਲਈ ਸੀ।

ਇਹ ਵੀ ਪੜ੍ਹੋ : ਨਿਗਮ ਚੋਣਾਂ ਨੂੰ ਲੈ ਕੇ 'ਧਰਮਸੋਤ' ਦਾ ਸੁਖਬੀਰ 'ਤੇ ਪਲਟਵਾਰ, ਸੁਣਾਈਆਂ ਖ਼ਰੀਆਂ-ਖ਼ਰੀਆਂ

ਇਸ ਗਿਰੋਹ ਵੱਲੋਂ ਬੇਖੌਫ਼ ਤਰੀਕੇ ਨਾਲ ਲੁੱਟ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤੇ ਜਾਣ ਕਾਰਨ ਲੋਕਾਂ 'ਚ ਦਹਿਸ਼ਤ ਵਾਲਾ ਮਾਹੌਲ ਬਣਿਆ ਹੋਇਆ ਹੈ ਅਤੇ ਪੁਲਸ ਦੀ ਕਾਰਵਾਈ 'ਤੇ ਵੀ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ।
ਨੋਟ : ਪੰਜਾਬ 'ਚ ਹੋ ਰਹੀਆਂ ਲੁੱਟ ਦੀਆਂ ਵਾਰਦਾਤਾਂ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


author

Babita

Content Editor

Related News