3 ਨੌਜਵਾਨਾਂ ਵਲੋਂ ਪੈਟਰੋਲ ਪੰਪ 'ਤੇ ਲੁੱਟ, ਸੀ. ਸੀ. ਟੀ. ਵੀ. 'ਚ ਕੈਦ ਹੋਈ ਵਾਰਦਾਤ
Saturday, Mar 23, 2019 - 03:54 PM (IST)

ਪਠਾਨਕੋਟ (ਧਰਮਿੰਦਰ) : ਜ਼ਿਲੇ ਦੇ ਨਗਲਭੁਰ ਇਲਾਕੇ 'ਚ ਬੀਤੀ ਰਾਤ ਹਥਿਆਰਬੰਦ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਇਕ ਪੈਟਰੋਲ ਪੰਪ ਤੋਂ ਲੱਖਾਂ ਦੀ ਨਕਦੀ ਖੋਹ ਲਈ ਅਤੇ ਫਰਾਰ ਹੋ ਗਏ। ਜਦੋਂ ਇਸ ਬਾਰੇ ਪੈਟਰੋਲ ਪੰਪ ਦੇ ਮੁਲਾਜ਼ਮਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਬੀਤੀ ਰਾਤ 10 ਵਜੇ ਦੇ ਕਰੀਬ ਪਲਸਰ ਮੋਟਰਸਾਈਕਲ 'ਤੇ ਸਵਾਰ 3 ਲੋਕ ਪੈਟਰੋਲ ਭਰਾਉਣ ਲਈ ਆਏ ਸਨ, ਜਿਨ੍ਹਾਂ ਨੇ ਪੈਟਰੋਲ ਭਰਵਾਉਣ ਤੋਂ ਬਾਅਦ ਉਨ੍ਹਾਂ ਦੇ ਸਿਰ 'ਤੇ ਬੰਦੂਕ ਤਾਣ ਦਿੱਤੀ ਅਤੇ ਪੈਟਰੋਲ ਪੰਪ 'ਤੇ ਪਈ ਇਕ ਲੱਖ ਦੇ ਕਰੀਬ ਨਕਦੀ ਖੋਹ ਕੇ ਫਰਾਰ ਹੋ ਗਏ। ਪੈਟਰੋਲ ਪੰਪ ਦੇ ਮੁਲਾਜ਼ਮਾਂ ਨੇ ਇਸ ਦੀ ਜਾਣਕਾਰੀ ਤੁਰੰਤ ਪੁਲਸ ਨੂੰ ਦਿੱਤੀ, ਜਿਸ ਤੋਂ ਬਾਅਦ ਤੁਰੰਤ ਪੁਲਸ ਮੌਕੇ 'ਤੇ ਪੁੱਜ ਗਈ। ਪੁਲਸ ਪੈਟਰੋਲ ਪੰਪ 'ਤੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ 'ਚ ਉਕਤ ਲੋਕਾਂ ਦੀਆਂ ਤਸਵੀਰਾਂ ਕੈਦ ਹੋ ਗਈਆਂ ਹਨ, ਜਿਨ੍ਹਾਂ ਨੂੰ ਪੁਲਸ ਵਲੋਂ ਖੰਗਾਲਿਆਂ ਜਾ ਰਿਹਾ ਹੈ।