ਲੁਧਿਆਣਾ 'ਚ ਵੱਡੀ ਵਾਰਦਾਤ : 3 ਨੌਜਵਾਨਾਂ ਨੇ ਗੰਨ ਪੁਆਇੰਟ 'ਤੇ ਲੁੱਟਿਆ PRTC ਬੱਸ ਦਾ ਕੰਡਕਟਰ (ਤਸਵੀਰਾਂ)
Wednesday, Jun 01, 2022 - 11:19 AM (IST)
ਲੁਧਿਆਣਾ/ਫਿਲੌਰ (ਅਨਿਲ, ਭਾਖੜੀ) : ਥਾਣਾ ਲਾਡੋਵਾਲ ਦੇ ਅਧੀਨ ਆਉਂਦੇ ਟੋਲ ਪਲਾਜ਼ਾ 'ਤੇ ਸਤਲੁਜ ਦਰਿਆ ਨੇੜੇ ਅੱਜ ਸਵੇਰੇ 8 ਵਜੇ ਦੇ ਕਰੀਬ ਮੋਟਰਸਾਈਕਲ ਸਵਾਰ 3 ਨੌਜਵਾਨਾਂ ਨੇ ਪਿਸਤੌਲ ਦੀ ਨੋਕ 'ਤੇ ਪੀ. ਆਰ. ਟੀ. ਸੀ. ਬੱਸ ਦੇ ਕੰਡਕਟਰ ਨੂੰ ਲੁੱਟ ਲਿਆ। ਉਕਤ ਨੌਜਵਾਨ ਕੰਡਕਟਰ ਕੋਲੋਂ ਉਸ ਦਾ ਬੈਗ ਅਤੇ ਸੋਨੇ ਦੀ ਚੇਨ ਖੋਹ ਕੇ ਲੈ ਗਏ, ਜਿਸ ਤੋਂ ਬਾਅਦ ਬੱਸ ਚਾਲਕਾਂ ਨੇ ਪੁਲਸ ਦੀ ਕਾਰਜ ਪ੍ਰਣਾਲੀ ਦੇ ਖ਼ਿਲਾਫ਼ ਹਾਈਵੇਅ ਵਿਚਕਾਰ ਜਾਮ ਲਾ ਦਿੱਤਾ।
ਇਹ ਵੀ ਪੜ੍ਹੋ : ਹੁਣ ਨੀਰਜ ਬਵਾਨਾ ਗੈਂਗ ਦਾ ਐਲਾਨ, 2 ਦਿਨਾਂ 'ਚ ਲਵਾਂਗੇ 'ਸਿੱਧੂ ਮੂਸੇਵਾਲਾ' ਦੇ ਕਤਲ ਦਾ ਬਦਲਾ
ਮੌਕੇ 'ਤੇ ਸੈਂਕੜਿਆਂ ਦੀ ਗਿਣਤੀ 'ਚ ਬੱਸਾਂ ਤੋਂ ਨਿਕਲ ਕੇ ਲੋਕ ਇਕੱਠੇ ਹੋਏ ਅਤੇ ਪ੍ਰਸ਼ਾਸਨ ਅਤੇ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਲੱਗੇ। ਕਰੀਬ ਇਕ ਘੰਟੇ ਦੌਰਾਨ ਨੈਸ਼ਨਲ ਹਾਈਵੇਅ 'ਤੇ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ, ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਇਹ ਵੀ ਪੜ੍ਹੋ : ਬਿੰਦਰਖੀਆ ਤੋਂ ਬਾਅਦ 'ਮੂਸੇਵਾਲਾ' ਨੂੰ ਵੀ ਪਹਿਲਾਂ ਹੋ ਗਿਆ ਸੀ ਆਖ਼ਰੀ ਸਮੇਂ ਦਾ ਅੰਦਾਜ਼ਾ
ਬੱਸ ਚਾਲਕਾਂ ਨੇ ਥਾਣਾ ਲਾਡੋਵਾਲ ਦੀ ਪੁਲਸ ਨੂੰ ਉਕਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਐੱਫ. ਆਈ. ਆਰ. ਦਰਜ ਦੀ ਮੰਗ ਕੀਤੀ ਅਤੇ ਪੁਲਸ ਦੇ ਭਰੋਸੇ ਤੋਂ ਬਾਅਦ ਟ੍ਰੈਫਿਕ ਖੋਲ੍ਹ ਦਿੱਤਾ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ