ਮੰਡੀ ਗੋਬਿੰਦਗੜ੍ਹ ’ਚ ਲੁੱਟ ਦੀ ਵੱਡੀ ਘਟਨਾ, ਨੌਜਵਾਨ ਨੂੰ ਗੋਲ਼ੀ ਮਾਰ ਕੇ ਲੁੱਟਿਆ ਪੈਸਿਆਂ ਦਾ ਭਰਿਆ ਬੈਗ

06/27/2022 6:32:22 PM

ਮੰਡੀ ਗੋਬਿੰਦਗੜ੍ਹ (ਜਗਦੇਵ ਸਿੰਘ) : ਉਦਯੋਗਿਕ ਨਗਰੀ ਮੰਡੀ ਗੋਬਿੰਦਗੜ੍ਹ ਵਿਚ ਇਕ ਇਕਾਈ ਵਿਚ ਕੰਮ ਕਰਦੇ ਕਰਿੰਦੇ ਦੀਆਂ ਅੱਖਾਂ ਵਿਚ ਮਿਰਚਾਂ ਦਾ ਪਾਊਡਰ ਪਾ ਕੇ ਲੁਟੇਰਿਆਂ ਨੇ ਉਸ ਨੂੰ ਗੋਲੀ ਮਾਰ ਦਿੱਤੀ ਅਤੇ 12 ਲੱਖ ਰੁਪਏ ਲੁੱਟ ਲੈ ਕੇ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ, ਪੁਲਸ ਵਲੋਂ ਲੁਟੇਰਿਆਂ ਦੀ ਪਛਾਣ ਲਈ ਵੱਖ ਵੱਖ ਥਾਵਾਂ ’ਕੇ ਲੱਗੇ ਸੀ. ਸੀ. ਟੀ. ਵੀ. ਫੁਟੇਜ ਖੰਗਾਲੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਲੁਟੇਰਿਆਂ ਨੇ ਲੁੱਟ ਤੋਂ ਪਹਿਲਾਂ ਕਰਿੰਦੇ ਦੀਆਂ ਅੱਖਾਂ ਵਿਚ ਮਿਰਚਾਂ ਵਾਲਾ ਪਾਊਡਰ ਪਾ ਦਿੱਤਾ ਅਤੇ ਫਿਰ ਉਸ ਦੇ ਪੇਟ ਵਿਚ ਗੋਲੀ ਮਾਰ ਦਿੱਤੀ ਅਤੇ ਪੈਸਿਆਂ ਨਾਲ ਭਰਿਆ ਬੈਗ ਲੁੱਟ ਕੇ ਫ਼ਰਾਰ ਹੋ ਗਏ।

ਇਹ ਵੀ ਪੜ੍ਹੋ : ਸੁਖਬੀਰ ਸਿੰਘ ਬਾਦਲ ਵਲੋਂ ਅਸਤੀਫ਼ੇ ਦੀ ਖ਼ਬਰਾਂ ਦਰਮਿਆਨ ਅਕਾਲੀ ਦਲ ਦੀ ਪ੍ਰੈੱਸ ਕਾਨਫਰੰਸ, ਆਇਆ ਵੱਡਾ ਬਿਆਨ

ਮੋਟਰਸਾਈਕਲ ’ਤੇ ਆਏ ਲੁਟੇਰਿਆਂ ਦੀ ਗਿਣਤੀ ਦੋ ਤੋਂ ਤਿੰਨ ਦੇ ਕਰੀਬ ਦੱਸੀ ਜਾ ਰਹੀ ਹੈ। ਜ਼ਖ਼ਮੀ ਵਿਅਕਤੀ ਦੀ ਪਛਾਣ ਪਰਮਿੰਦਰ ਸਿੰਘ ਵਾਸੀ ਸਰਹਿੰਦ ਵਜੋਂ ਹੋਈ ਹੈ। ਜਿਸ ਨੂੰ ਜ਼ਖਮੀ ਹਾਲਤ ’ਚ ਸਿਵਲ ਹਸਪਤਾਲ ਮੰਡੀ ਗੋਬਿੰਦਗੜ੍ਹ ਵਿਖੇ ਦਾਖਲ ਕਰਵਾਇਆ ਗਿਆ ਹੈ, ਜਿੱਥੋਂ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਇੱਥੋਂ ਰੈਫਰ ਕਰ ਦਿੱਤਾ। ਲੁੱਟ ਦਾ ਸ਼ਿਕਾਰ ਹੋਇਆ ਪਰਮਿੰਦਰ ਸਿੰਘ ਆਪਣੇ ਮਾਲਕ ਦੇ ਘਰੋਂ ਕੈਸ਼ ਲੈ ਕੇ ਸਰਹਿੰਦ ਤੋਂ ਮੰਡੀ ਗੋਬਿੰਦਗੜ੍ਹ ਵੱਲ ਆ ਰਿਹਾ ਸੀ ਉਸ ਨੂੰ ਰਸਤੇ ਵਿਚ ਲੁਟੇਰਿਆਂ ਨੇ ਰੋਕ ਲਿਆ ਅਤੇ ਇਸ ਘਟਨਾ ਨੂੰ ਅੰਜਾਮ ਦੇ ਦਿੱਤਾ।

ਇਹ ਵੀ ਪੜ੍ਹੋ : ਪਠਾਨਕੋਟ : ਫੌਜ ਦੇ ਕੈਂਪ ’ਚ ਚੱਲੀਆਂ ਗੋਲ਼ੀਆਂ, 2 ਫੌਜੀਆਂ ਨੂੰ ਉਤਾਰਿਆ ਮੌਤ ਦੇ ਘਾਟ

ਘਟਨਾ ਤੋਂ ਤੁਰੰਤ ਬਾਅਦ ਗੋਬਿੰਦਗੜ੍ਹ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਕਈ ਥਾਵਾਂ ਦੇ ਸੀ. ਸੀ. ਟੀ. ਵੀ. ਫੁਟੇਜ ਹਾਸਲ ਕਰਨ ’ਚ ਜੁਟੀ ਹੈ। ਪਰਮਿੰਦਰ ਸਿੰਘ ਤੋਂ ਜਿਸ ਫਰਮ ਦੀ ਨਕਦੀ ਖੋਹੀ ਗਈ ਹੈ, ਉਹ ਕਪਿਲ ਅਰੋੜਾ ਦੀ ਹੈ। ਇਹ ਵੀ ਪਤਾ ਲੱਗਾ ਹੈ ਕਿ ਉਕਤ ਨਕਦੀ ਮਾਲਕ ਦੇ ਘਰੋਂ ਲਿਆਂਦੀ ਗਈ ਸੀ। ਥਾਣਾ ਮੰਡੀ ਗੋਬਿੰਦਗੜ੍ਹ ਦੇ ਐੱਸ.ਐੱਚ.ਓ ਜਮੀਲ ਮੁਹੰਮਦ ਨੇ ਦੱਸਿਆ ਕਿ ਪੁਲਸ ਇਸ ਮਾਮਲੇ ਵਿਚ ਵੱਖ-ਵੱਖ ਪਹਿਲੂਆਂ ’ਤੇ ਕੰਮ ਕਰ ਰਹੀ ਹੈ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਗ੍ਰਿਫ਼ਤਾਰ ਜਸਕਰਨ ਦੇ ਮਾਤਾ-ਪਿਤਾ ਆਏ ਸਾਹਮਣੇ, ਦਿੱਤਾ ਵੱਡਾ ਬਿਆਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News