ਲੁੱਟ-ਖੋਹ ਕਰਨ ਵਾਲਾ ਗਿਰੋਹ ਮੋਟਰਸਾਈਕਲ ਸਣੇ ਕਾਬੂ

Saturday, Jan 27, 2024 - 04:03 PM (IST)

ਲੁੱਟ-ਖੋਹ ਕਰਨ ਵਾਲਾ ਗਿਰੋਹ ਮੋਟਰਸਾਈਕਲ ਸਣੇ ਕਾਬੂ

ਤਪਾ ਮੰਡੀ (ਸ਼ਾਮ, ਗਰਗ) : ਤਪਾ ਪੁਲਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ 4 ਲੁਟੇਰਿਆਂ ਨੂੰ ਮੋਟਰਸਾਈਕਲ ਸਮੇਤ ਕਾਬੂ ਕਰਨ ਸਫ਼ਲਤਾ ਪ੍ਰਾਪਤ ਕੀਤੀ ਹੈ। ਇਸ ਸਬੰਧੀ ਚੌਂਕੀ ਇੰਚਾਰਜ ਕਰਮਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪ੍ਰੇਮ ਕੁਮਾਰ ਪੁੱਤਰ ਅਮਰ ਨਾਥ ਵਾਸੀ ਬਾਗ ਬਸਤੀ ਤਪਾ ਨੇ ਬਿਆਨ ਦਰਜ ਕਰਵਾਏ ਕਿ ਉਹ ਸਕੂਟਰ ‘ਤੇ ਕਾਸਮੈਟਿਕ ਦਾ ਸਾਮਾਨ ਵੇਚ ਕੇ ਤਪਾ ਵੱਲ ਆ ਰਿਹਾ ਸੀ।

ਇਸ ਦੌਰਾਨ ਮੋਟਰਸਾਈਕਲ 'ਤੇ ਸਵਾਰ 4 ਲੁਟੇਰੇ ਪਿਸਤੋਲ ਦੀ ਨੌਕ ‘ਤੇ ਕਰੀਬ 9 ਹਜ਼ਾਰ ਰੁਪਏ ਨਕਦੀ ਅਤੇ ਮੋਬਾਇਲ ਖੋਹ ਕੇ ਫ਼ਰਾਰ ਹੋ ਗਏ ਸੀ। ਪ੍ਰੇਮ ਕੁਮਾਰ ਨੇ ਦੱਸਿਆ ਕਿ ਉਹ ਉਨ੍ਹਾਂ ਦੀ ਪੜਤਾਲ ਕਰਦਾ ਰਿਹਾ ਕਿ ਉਹ ਕਿਹੜੇ ਹਨ ਤਾਂ ਜਦ ਉਸ ਨੂੰ ਪੱਕਾ ਯਕੀਨ ਹੋ ਗਿਆ ਤਾਂ ਉਸ ਨੇ ਮੁਲਜ਼ਮਾਂ 'ਤੇ ਮੁਕੱਦਮਾ ਦਰਜ ਕਰਵਾਇਆ। ਇਸ ਤੋਂ ਬਾਅਦ ਸਹਾਇਕ ਥਾਣੇਦਾਰ ਸੰਤੋਖ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਨੇ ਉਕਤ ਚਾਰਾਂ ਲੁਟੇਰਿਆਂ ਨੂੰ ਕਾਬੂ ਕਰਕੇ ਵਾਰਦਾਤ ਸਮੇਂ ਇਸਤੇਮਾਲ ਕੀਤਾ ਮੋਟਰਸਾਈਕਲ ਬਰਾਮਦ ਕਰ ਲਿਆ। ਫਿਲਹਾਲ ਚਾਰੇ ਮੁਲਜ਼ਮਾਂ ਨੂੰ ਅਦਾਲਤ ‘ਚ ਪੇਸ਼ ਕਰਕੇ 2 ਦਿਨ ਦਾ ਪੁਲਸ ਰਿਮਾਂਡ ਹਾਸਲ ਕਰਕੇ ਉਨ੍ਹਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ। 


author

Babita

Content Editor

Related News