ਬਾਘਾਪੁਰਾਣਾ : ਪੈਟਰੋਲ ਪੰਪ ਦੇ ਕਰਿੰਦੇ ਨੂੰ ਲੁਟੇਰਿਆਂ ਨੇ ਮਾਰੀ ਗੋਲੀ

Tuesday, May 14, 2019 - 04:35 PM (IST)

ਬਾਘਾਪੁਰਾਣਾ : ਪੈਟਰੋਲ ਪੰਪ ਦੇ ਕਰਿੰਦੇ ਨੂੰ ਲੁਟੇਰਿਆਂ ਨੇ ਮਾਰੀ ਗੋਲੀ

ਬਾਘਾਪੁਰਾਣਾ (ਰਾਕੇਸ਼) : ਬਾਘਾਪੁਰਾਣਾ ਤੋਂ ਤਿੰਨ ਕਿਲੋਮੀਟਰ ਦੂਰ ਪਿੰਡ ਰਾਜੇਆਣਾ ਵਿਖੇ ਲਗਭਗ 1 ਵਜੇ ਦੋ ਹਥਿਆਰਬੰਦ ਮੋਟਰਸਾਈਕਲ ਸਵਾਰਾਂ ਨੇ ਬਾਘਾਪੁਰਾਣਾ ਫੀਲਿੰਗ ਸਟੇਸ਼ਨ ਪੈਟਰੋਲ ਪੰਪ 'ਤੇ ਕਰਿੰਦੇ ਨੂੰ ਗੋਲੀ ਮਾਰ ਦਿੱਤੀ। ਗਲੇ ਵਿਚ ਗੋਲੀ ਲੱਗਣ ਕਾਰਨ ਕਰਿੰਦਾ ਗੰਭੀਰ ਜ਼ਖਮੀ ਹੋ ਗਿਆ ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾਂਦਾ ਹੈ ਕਿ ਮੋਟਰਸਾਈਕਲ ਸਵਾਰ ਲੁਟੇਰੇ ਪੈਟਰੋਲ ਪੰਪ ਦੇ ਕਰਿੰਦੇ ਦਾ ਮੋਬਾਇਲ ਵੀ ਖੋਹ ਕੇ ਨਾਲ ਲੈ ਗਏ। 
ਘਟਨਾ ਦੀ ਸੂਚਨਾ ਮਿਲਦੇ ਹੀ ਜ਼ਿਲਾ ਮੋਗਾ ਦੇ ਐੱਸ. ਐੱਸ. ਪੀ. ਅਮਰਜੀਤ ਸਿੰਘ ਬਾਜਵਾ, ਡੀ. ਐੱਸ. ਪੀ. ਜਸਪਾਲ ਸਿੰਘ, ਥਾਣਾ ਮੁਖੀ ਮੁਖਤਿਆਰ ਸਿੰਘ ਮੌਕੇ 'ਤੇ ਪਹੁੰਚ ਗਏ ਸਨ। ਇਸ ਦੌਰਾਨ ਜ਼ਿਲਾ ਮੋਗਾ ਪੁਲਸ ਮੁਖੀ ਨੇ ਪੈਟਰੋਲ ਪੰਪ 'ਤੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਦੀ ਫੁਟੇਜ ਨੂੰ ਕਬਜ਼ੇ 'ਚ ਲੈ ਲਿਆ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਪੈਟਰੋਲ ਪੰਪ ਬਾਘਾਪੁਰਾਣਾ ਦੇ ਐੱਮ. ਐੱਲ. ਏ. ਦਰਸ਼ਨ ਸਿੰਘ ਬਰਾੜ ਦੇ ਨਜ਼ਦੀਕੀ ਰਿਸ਼ਤੇਦਾਰ ਦਾ ਹੈ।


author

Gurminder Singh

Content Editor

Related News