ਅੰਮ੍ਰਿਤਸਰ 'ਚ ਲੱਖਾਂ ਦੇ ਸੋਨੇ ਦੀ ਲੁੱਟ, ਦੁਕਾਨਦਾਰ ਨੇ ਚੋਰਾਂ ਨੂੰ ਫੜਨ ਵਾਲਿਆਂ ਲਈ ਕਰ ਦਿੱਤਾ ਵੱਡਾ ਐਲਾਨ

01/20/2023 1:30:17 PM

ਅੰਮ੍ਰਿਤਸਰ (ਗੁਰਪ੍ਰੀਤ ਸਿੰਘ)- ਅੰਮ੍ਰਿਤਸਰ 'ਚ ਪਿਛਲੇ ਕਈ ਦਿਨਾਂ ਤੋਂ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਹਾਲ ਹੀ 'ਚ ਅੰਮ੍ਰਿਤਸਰ ਦੀ ਗੁਰੂ ਕੀ ਮਾਰਕਿਟ 'ਚੋਂ ਮਾਮਲਾ ਸਾਹਮਣੇ ਆਇਆ ਹੈ। ਚੋਰਾਂ ਨੇ ਦਿਨ-ਦਿਹਾੜੇ ਇਕ ਦੁਕਾਨ ਨੂੰ ਨਿਸ਼ਾਨਾ ਬਣਾਇਆ ਤੇ ਲੱਖਾਂ ਰੁਪਏ ਦੀ ਲੁੱਟ ਕਰ ਕੇ ਫ਼ਰਾਰ ਹੋ ਗਏ ਹਨ। ਇਸ ਦੌਰਾਨ ਥਾਣਾ ਕੋਤਵਾਲੀ ਦੀ ਪੁਲਸ ਵੀ ਪਹੁੰਚ ਜਾਂਦੀ ਹੈ।

ਇਹ ਵੀ ਪੜ੍ਹੋ- ਭਾਰਤ 'ਚ ਪਾਕਿ ਡਰੋਨ ਦੀ ਦਸਤਕ, BSF ਨੇ ਦਾਗੇ ਫ਼ਾਇਰ, ਤਲਾਸ਼ੀ ਮੁਹਿੰਮ ਜਾਰੀ

ਪੀੜਤ ਦੁਕਾਨਦਾਰ ਨੇ ਦੱਸਿਆ ਕਿ ਉਸ ਦੀ ਦੁਕਾਨ 'ਚ 7.30 ਦੇ ਕਰੀਬ ਮੁੰਡੇ ਆਏ ਸੀ। ਇਸ ਦੌਰਾਨ ਉਨ੍ਹਾਂ ਦੇ ਮਗਰ ਹੀ ਦੋ ਹੋਰ ਮੁੰਡੇ ਇੱਧਰ-ਉੱਧਰ ਘੁੰਮ ਰਹੇ ਸੀ ਜੋ ਕਿ ਚੋਰੀ ਦੀ ਭਾਲ 'ਚ ਲੱਗ ਰਹੇ ਸਨ। ਉਕਤ ਨੌਜਵਾਨ ਨੇ ਕਿਹਾ ਕਿ 15-20 ਮਿੰਟ ਬਾਅਦ ਮੁੰਡੇ ਦੁਕਾਨ 'ਤੇ ਆਉਂਦੇ ਹਨ ਅਤੇ ਪਿਸਤੌਲ ਦਿਖਾ ਕੇ ਧਮਕਾਉਣਾ ਸ਼ੁਰੂ ਕਰ ਦਿੰਦੇ ਹਨ। ਚੋਰਾਂ ਨੇ ਉਨ੍ਹਾਂ ਦੀ ਦੁਕਾਨ 'ਚੋਂ 300 ਗ੍ਰਾਮ ਦੇ ਕਰੀਬ ਸੋਨੇ ਦੀਆਂ ਪਤਰੀਆਂ ਖੋਹ ਲਈਆਂ ਅਤੇ ਮੌਕੇ 'ਤੇ ਫ਼ਰਾਰ ਹੋ ਗਏ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਨੇ ਵਾਅਦਾ ਕੀਤਾ ਪੂਰਾ, ਸ਼ਹੀਦ ਕਾਂਸਟੇਬਲ ਬਾਜਵਾ ਦੇ ਨਾਮ 'ਤੇ ਰੱਖਿਆ ਗਿਆ ਪਿੰਡ ਦੀ ਸੜਕ ਦਾ ਨਾਂ

ਦੁਕਾਨਦਾਰ ਨੇ ਦੱਸਿਆ ਕਿ ਉਕਤ ਨੌਜਵਾਨਾਂ ਦੀਆਂ ਤਸਵੀਰਾਂ ਸੀਸੀਟੀਵੀ 'ਚ ਕੈਦ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਚੋਰਾਂ ਨੂੰ ਫ਼ੜਨ ਵਾਲਿਆਂ ਲਈ ਇਨਾਮ ਰੱਖਿਆ ਹੈ ਤਾਂ ਜੋ ਇਨ੍ਹਾਂ ਦਾ ਜਲਦ ਤੋਂ ਜਲਦ ਪਤਾ ਲੱਗ ਸਕੇ। ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 

Shivani Bassan

This news is Content Editor Shivani Bassan