ਪ੍ਰਦੂਸ਼ਣ ਰੋਕਥਾਮ ਬੋਰਡ ਖੇਤਰੀ ਦਫ਼ਤਰ ਫ਼ਰੀਦਕੋਟ ਨੇ 22 ਬੱਸਾਂ ਤੋਂ ਪ੍ਰੈਸ਼ਰ ਹਾਰਨ ਉਤਰਵਾਏ

Thursday, Dec 07, 2017 - 04:56 PM (IST)


ਫ਼ਰੀਦਕੋਟ (ਹਾਲੀ) - ਜ਼ਿਲਾ ਪ੍ਰਸ਼ਾਸਨ ਦੇ ਹੁਕਮਾਂ 'ਤੇ ਸਿਟੀ ਟ੍ਰੈਫਿਕ ਪੁਲਸ ਤੇ ਪ੍ਰਦੂਸ਼ਣ ਰੋਕਥਾਮ ਬੋਰਡ ਖੇਤਰੀ ਦਫ਼ਤਰ ਫ਼ਰੀਦਕੋਟ ਵੱਲੋਂ ਸਾਂਝੀ ਕਾਰਵਾਈ ਦੌਰਾਨ ਬੱਸਾਂ 'ਤੇ ਲਾਏ ਪ੍ਰੈਸ਼ਰ ਹਾਰਨ ਉਤਰਵਾਏ ਗਏ। ਇਸ ਸਬੰਧੀ ਸਬੰਧਤ ਬੱਸਾਂ ਦੇ ਮਾਲਕਾਂ ਨੂੰ ਲਿਖਤੀ ਤੌਰ 'ਤੇ ਸੂਚਿਤ ਕੀਤਾ ਜਾਵੇਗਾ। 
ਇਸ ਸਬੰਧੀ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਐੱਸ. ਡੀ. ਓ. ਰਾਜਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਸ਼ਹਿਰ ਦੇ ਵੱਖ-ਵੱਖ ਮਾਰਗਾਂ 'ਤੇ 53 ਬੱਸਾਂ ਦੀ ਚੈਕਿੰਗ ਕੀਤੀ ਗਈ, ਜਿਨ੍ਹਾਂ 'ਚੋਂ 22 ਬੱਸਾਂ ਦੇ ਲੱਗੇ ਪ੍ਰੈਸ਼ਰ ਹਾਰਨ ਉਤਾਰੇ ਗਏ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਬੱਸਾਂ ਦੇ ਮਾਲਕਾਂ ਨੂੰ ਲਿਖਤੀ ਤੌਰ 'ਤੇ ਸੂਚਿਤ ਕੀਤਾ ਜਾਵੇਗਾ। ਜੇਕਰ ਫਿਰ ਵੀ ਉਲੰਘਣਾ ਕੀਤੀ ਜਾਂਦੀ ਹੈ ਤਾਂ ਇਸ ਤੋਂ ਬਾਅਦ ਅਗਲੀ ਕਾਰਵਾਈ ਨੋਆਇਸ ਐਕਟ ਤਹਿਤ ਚਲਾਨ ਕਰ ਕੇ ਘੱਟੋ-ਘੱਟ 6 ਹਜ਼ਾਰ ਰੁਪਏ ਦਾ ਜੁਰਮਾਨਾ ਵਸੂਲ 
ਕੀਤਾ ਜਾਵੇਗਾ। ਐੱਸ. ਡੀ. ਓ. ਰਾਜਪਾਲ ਸਿੰਘ ਨੇ ਦੱਸਿਆ ਕਿ ਚੇਅਰਮੈਨ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਪ੍ਰਾਈਵੇਟ ਬੱਸ ਮਾਲਕਾਂ ਨਾਲ ਪਹਿਲਾਂ ਮੀਟਿੰਗ ਹੋਈ ਸੀ, ਜਿਸ ਵਿਚ ਸਬੰਧਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਸਨ। ਇਸ ਮੌਕੇ ਸਿਟੀ ਟ੍ਰੈਫਿਕ ਪੁਲਸ ਇੰਚਾਰਜ ਏ. ਐੱਸ. ਆਈ. ਸੁਖਜਿੰਦਰ ਸਿੰਘ ਬੇਦੀ ਅਤੇ ਕਰਮਚਾਰੀ ਹਾਜ਼ਰ ਸਨ।


Related News