ਅੰਮ੍ਰਿਤਸਰ ਦੀ ਘਰੇਲੂ ਸੁਆਣੀ ਦੀ ਅਚਾਨਕ ਪਲਟੀ ਕਿਸਮਤ, 100 ਰੁਪਏ ਦੀ ਲਾਟਰੀ ਨਾਲ ਬਣੀ ਕਰੋੜਪਤੀ

Friday, Feb 26, 2021 - 12:24 PM (IST)

ਚੰਡੀਗੜ੍ਹ (ਰਮਨਜੀਤ) : ਅੰਮ੍ਰਿਤਸਰ ਦੀ ਰਹਿਣ ਵਾਲੀ ਇਕ ਘਰੇਲੂ ਸੁਆਣੀ ਰੇਨੂ ਚੌਹਾਨ ਦੀ ਕਿਸਮਤ ਨੇ ਉਸ ਸਮੇਂ ਪਲਟਾ ਮਾਰਿਆ, ਜਦੋਂ ਉਸ ਨੇ ਪੰਜਾਬ ਸਟੇਟ ਡੀਅਰ 100+ ਲਾਟਰੀ ਦਾ ਇਕ ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤ ਲਿਆ। ਇਸ ਮਹੀਨਾਵਾਰ ਲਾਟਰੀ ਦੀ ਖੁਸ਼ਨਸੀਬ ਜੇਤੂ ਰੇਨੂ ਨੇ ਇਥੇ ਪੰਜਾਬ ਰਾਜ ਲਾਟਰੀਜ਼ ਮਹਿਕਮੇ ਦੇ ਅਧਿਕਾਰੀਆਂ ਕੋਲ ਟਿਕਟ ਅਤੇ ਹੋਰ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾ ਦਿੱਤੇ ਹਨ।

ਇਹ ਵੀ ਪੜ੍ਹੋ : 'ਬੁਲੇਟ ਮੋਟਰਸਾਈਕਲ' ਰੱਖਣ ਵਾਲਿਆਂ ਲਈ ਜ਼ਰੂਰੀ ਖ਼ਬਰ, ਇਸ ਜ਼ੁਰਮ 'ਤੇ ਹੋ ਸਕਦੀ ਹੈ 6 ਸਾਲ ਦੀ ਕੈਦ

ਪਹਿਲਾ ਇਨਾਮ ਜਿੱਤਣ ਤੋਂ ਬਾਅਦ ਬਾਗ਼ੋਬਾਗ ਨਜ਼ਰ ਆ ਰਹੀ ਰੇਨੂ ਨੇ ਕਿਹਾ ਕਿ ਇਹ ਇਨਾਮ ਉਸ ਦੇ ਮੱਧ-ਵਰਗੀ ਪਰਿਵਾਰ ਲਈ ਮਾਲੀ ਰਾਹਤ ਵਾਲਾ ਹੈ। ਉਨ੍ਹਾਂ ਕਿਹਾ ਕਿ ਉਸ ਦਾ ਪਤੀ ਅੰਮ੍ਰਿਤਸਰ ਵਿਖੇ ਕੱਪੜੇ ਦੀ ਦੁਕਾਨ ਚਲਾਉਂਦਾ ਹੈ ਅਤੇ ਇਹ ਇਨਾਮੀ ਰਾਸ਼ੀ ਉਨ੍ਹਾਂ ਦੀ ਜ਼ਿੰਦਗੀ ਨੂੰ ਆਰਥਿਕ ਪੱਖੋਂ ਹੋਰ ਸੁਖਾਲੀ ਬਣਾਵੇਗੀ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ 'ਚ ਫਰਵਰੀ ਮਹੀਨੇ ਹੀ ਪੈਣ ਲੱਗੀ ਇੰਨੀ 'ਗਰਮੀ', ਟੁੱਟਿਆ ਪਿਛਲੇ 57 ਸਾਲਾਂ ਦਾ ਰਿਕਾਰਡ

ਪੰਜਾਬ ਰਾਜ ਲਾਟਰੀਜ਼ ਮਹਿਕਮੇ ਦੇ ਇਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਟੇਟ ਡੀਅਰ 100+ ਲਾਟਰੀ ਦਾ ਡਰਾਅ 11 ਫਰਵਰੀ, 2021 ਨੂੰ ਕੱਢਿਆ ਗਿਆ ਸੀ ਅਤੇ ਪਹਿਲਾ ਇਨਾਮ ਟਿਕਟ ਨੰਬਰ ਡੀ-12228 ’ਤੇ ਨਿਕਲਿਆ ਸੀ। ਉਨ੍ਹਾਂ ਦੱਸਿਆ ਕਿ ਰੇਨੂ ਨੇ ਇਨਾਮੀ ਰਾਸ਼ੀ ਲਈ ਦਸਤਾਵੇਜ਼ ਜਮ੍ਹਾਂ ਕਰਵਾ ਦਿੱਤੇ ਹਨ ਅਤੇ ਜਲਦੀ ਹੀ ਇਨਾਮੀ ਰਾਸ਼ੀ ਉਨ੍ਹਾਂ ਦੇ ਖਾਤੇ 'ਚ ਪਾ ਦਿੱਤੀ ਜਾਵੇਗੀ।
ਨੋਟ : ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਲਿਖੋ


 


Babita

Content Editor

Related News