ਅਹਿਮ ਖ਼ਬਰ : ਸਾਲ-2023 'ਚ ਇਨ੍ਹਾਂ ਵਿਸ਼ੇਸ਼ ਦਿਨਾਂ 'ਤੇ ਰਾਤ 12 ਵਜੇ ਤੱਕ ਚਲਾ ਸਕੋਗੇ ਲਾਊਡ ਸਪੀਕਰ

Saturday, Dec 31, 2022 - 12:05 PM (IST)

ਅਹਿਮ ਖ਼ਬਰ : ਸਾਲ-2023 'ਚ ਇਨ੍ਹਾਂ ਵਿਸ਼ੇਸ਼ ਦਿਨਾਂ 'ਤੇ ਰਾਤ 12 ਵਜੇ ਤੱਕ ਚਲਾ ਸਕੋਗੇ ਲਾਊਡ ਸਪੀਕਰ

ਚੰਡੀਗੜ੍ਹ (ਰਜਿੰਦਰ) : ਚੰਡੀਗੜ੍ਹ 'ਚ ਸਾਲ 2023 ਦੇ 15 ਵਿਸ਼ੇਸ਼ ਦਿਨਾਂ ’ਤੇ ਲੋਕ ਰਾਤ 12 ਵਜੇ ਤੱਕ ਲਾਊਡ ਸਪੀਕਰ ਚਲਾ ਸਕਣਗੇ, ਜਿਸ ਲਈ ਪ੍ਰਸ਼ਾਸਨ ਨੇ ਮਨਜ਼ੂਰੀ ਦੇ ਦਿੱਤੀ ਹੈ। ਇਸ ਸਬੰਧੀ ਗ੍ਰਹਿ ਸਕੱਤਰ ਨਿਤਿਨ ਯਾਦਵ ਨੇ ਸ਼ੁੱਕਰਵਾਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਅਨੁਸਾਰ ਜਿਨ੍ਹਾਂ ਦਿਨਾਂ 'ਤੇ ਰਾਤ 12 ਵਜੇ ਤੱਕ ਲਾਊਡ ਸਪੀਕਰ ਚਲਾਉਣ ਦੀ ਮਨਜ਼ੂਰੀ ਹੈ, ਉਨ੍ਹਾਂ ਦੀ ਸੂਚੀ ਇਸ ਤਰ੍ਹਾਂ ਹੈ-

ਇਹ ਵੀ ਪੜ੍ਹੋ : ਸਥਾਨਕ ਸਰਕਾਰਾਂ ਵਿਭਾਗ ਦੀ ਵੱਡੀ ਕਾਰਵਾਈ : ਮੋਹਾਲੀ ਦੇ ਮੇਅਰ ਅਮਰਜੀਤ ਸਿੱਧੂ ਦੀ ਕੌਂਸਲਰ ਵੱਜੋਂ ਮੈਂਬਰਸ਼ਿਪ ਖਾਰਜ
20 ਜਨਵਰੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 
26 ਜਨਵਰੀ ਨੂੰ ਗਣਤੰਤਰ ਦਿਵਸ
18 ਫਰਵਰੀ ਨੂੰ ਮਹਾਸ਼ਿਵਰਾਤਰੀ
30 ਮਾਰਚ ਨੂੰ ਰਾਮ ਨੌਮੀ
14 ਅਪ੍ਰੈਲ ਨੂੰ ਵਿਸਾਖੀ
29 ਜੂਨ ਨੂੰ ਈਦ ਉਲ ਜੁਹਾ

ਇਹ ਵੀ ਪੜ੍ਹੋ : ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਮੌਸਮ ਵਿਭਾਗ ਨੇ ਮੀਂਹ ਪੈਣ ਦੀ ਦਿੱਤੀ ਚਿਤਾਵਨੀ
29 ਜੁਲਾਈ ਨੂੰ ਮੁਹੱਰਮ
15 ਅਗਸਤ ਨੂੰ ਸੁਤੰਤਰਤਾ ਦਿਵਸ
7 ਸਤੰਬਰ ਨੂੰ ਜਨਮ ਅਸ਼ਟਮੀ
2 ਅਕਤੂਬਰ ਨੂੰ ਮਹਾਤਮਾ ਗਾਂਧੀ ਜੈਯੰਤੀ
15 ਅਕਤੂਬਰ ਨੂੰ ਮਹਾਰਾਜਾ ਅਗਰਸੇਨ ਜੈਯੰਤੀ
28 ਅਕਤੂਬਰ ਨੂੰ ਮਹਾਰਿਸ਼ੀ ਵਾਲਮੀਕ ਜੈਯੰਤੀ
12 ਨਵੰਬਰ ਨੂੰ ਦੀਵਾਲੀ
25 ਦਸੰਬਰ ਨੂੰ ਕ੍ਰਿਸਮਸ ਡੇਅ 

ਇਸ ਤੋਂ ਇਲਾਵਾ 31 ਦਸੰਬਰ ਨੂੰ ਨਵੇਂ ਸਾਲ ਦੇ ਮੌਕੇ ’ਤੇ ਲੋਕਾਂ ਨੂੰ ਰਾਤ 12 ਵਜੇ ਤੱਕ ਲਾਊਡਸਪੀਕਰ ਚਲਾਉਣ ਦੀ ਛੋਟ ਦਿੱਤੀ ਗਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News