ਪ੍ਰੇਮ ਸਬੰਧਾਂ ਕਾਰਨ ਇਕ ਔਰਤ ਵਲੋਂ ਫਾਹਾ ਲਾ ਕੇ ਕੀਤੀ ਖੁਦਕੁਸ਼ੀ

Friday, May 01, 2026 - 01:46 PM (IST)

ਪ੍ਰੇਮ ਸਬੰਧਾਂ ਕਾਰਨ ਇਕ ਔਰਤ ਵਲੋਂ ਫਾਹਾ ਲਾ ਕੇ ਕੀਤੀ ਖੁਦਕੁਸ਼ੀ

ਮੋਗਾ (ਆਜ਼ਾਦ) : ਮੋਗਾ ਜ਼ਿਲ੍ਹੇ ਦੇ ਪਿੰਡ ਬੰਬੀਹਾ ਭਾਈ ਨਿਵਾਸੀ ਕਿਰਨਜੀਤ ਕੌਰ ਨੇ ਆਪਣੇ ਪਿੰਡ ਦੇ ਹੀ ਇਕ ਵਿਅਕਤੀ ਜੋ ਦੋ ਬੱਚਿਆਂ ਦਾ ਪਿਤਾ ਹੈ, ਨਾਲ ਚੱਲ ਰਹੇ ਕਥਿਤ ਪ੍ਰੇਮ ਸਬੰਧਾਂ ਤੋਂ ਤੰਗ ਆ ਕੇ ਆਪਣੇ ਘਰ ਵਿਚ ਹੀ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ ਵਿਚ ਸਮਾਲਸਰ ਪੁਲਸ ਵਲੋਂ ਗੁਰਜੀਤ ਸਿੰਘ ਅਤੇ ਉਸਦੀ ਪਤਨੀ ਪਰਮਜੀਤ ਕੌਰ ਨਿਵਾਸੀ ਪਿੰਡ ਬੰਬੀਹਾ ਭਾਈ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਥਾਣਾ ਸਮਾਲਸਰ ਦੇ ਮੁੱਖ ਅਫਸਰ ਮੰਗਲ ਸਿੰਘ ਨੇ ਦੱਸਿਆ ਕਿ ਕਿਰਨਜੀਤ ਕੌਰ ਦਾ ਵਿਆਹ 8 ਸਾਲ ਪਹਿਲਾਂ ਕੁਲਵਿੰਦਰ ਸਿੰਘ ਦੇ ਨਾਲ ਧਾਰਮਿਕ ਰੀਤੀ-ਰਿਵਾਜ਼ਾਂ ਅਨੁਸਾਰ ਹੋਇਆ ਸੀ, ਜੋ ਇਕ ਬੱਚੇ ਦੀ ਮਾਂ ਹੈ। ਉਨ੍ਹਾਂ ਕਿਹਾ ਕਿ ਕਿਰਨਜੀਤ ਕੌਰ ਦੇ ਆਪਣੇ ਹੀ ਪਿੰਡ ਦੇ ਗੁਰਜੀਤ ਸਿੰਘ ਨਾਲ ਕਥਿਤ ਪ੍ਰੇਮ ਸਬੰਧ ਸਨ। ਉਸਦੀ ਪਤਨੀ ਉਸ ਨੂੰ ਰੋਕਦੀ ਸੀ, ਜਿਸ ਕਾਰਨ ਕਿਰਨਜੀਤ ਕੌਰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦੀ ਸੀ। ਇਸੇ ਕਾਰਨ ਉਸ ਨੇ ਇਨ੍ਹਾਂ ਤੋਂ ਤੰਗ ਆ ਕੇ ਆਪਣੇ ਘਰ ਵਿਚ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ।

ਉਨ੍ਹਾਂ ਕਿਹਾ ਕਿ ਮ੍ਰਿਤਕਾ ਦੇ ਪਿਤਾ ਰਾਮ ਸਿੰਘ ਨਿਵਾਸੀ ਬਰਨਾਲਾ ਦੇ ਬਿਆਨਾਂ ’ਤੇ ਗੁਰਜੀਤ ਸਿੰਘ ਅਤੇ ਉਸਦੀ ਪਤਨੀ ਪਰਮਜੀਤ ਕੌਰ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਕਤ ਮਾਮਲੇ ਵਿਚ ਪਰਮਜੀਤ ਕੌਰ ਨੂੰ ਕਾਬੂ ਕਰ ਲਿਆ ਗਿਆ ਹੈ, ਜਦਕਿ ਗੁਰਜੀਤ ਸਿੰਘ ਦੀ ਗ੍ਰਿਫਤਾਰੀ ਬਾਕੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕਾ ਦੀ ਲਾਸ਼ ਨੂੰ ਅੱਜ ਸਿਵਲ ਹਸਪਤਾਲ ਮੋਗਾ ਵਿਚੋਂ ਪੋਸਟਮਾਰਟਮ ਕਰਵਾਉਣ ਦੇ ਬਾਅਦ ਵਾਰਿਸਾਂ ਦੇ ਹਵਾਲੇ ਕੀਤਾ ਗਿਆ।


author

Gurminder Singh

Content Editor

Related News