ਪ੍ਰੇਮ ਸਬੰਧਾਂ ਨੂੰ ਲੈ ਕੇ ਨੌਜਵਾਨ ਦਾ ਕਤਲ, ਵਾਰਦਾਤ ਨੂੰ ਅੰਜ਼ਾਮ ਦੇਣ ਮਗਰੋਂ ਟਰਾਂਸਫਾਰਮਰ ਨਾਲ ਲਟਕਾਈ ਲਾਸ਼

Sunday, Dec 26, 2021 - 10:07 AM (IST)

ਪ੍ਰੇਮ ਸਬੰਧਾਂ ਨੂੰ ਲੈ ਕੇ ਨੌਜਵਾਨ ਦਾ ਕਤਲ, ਵਾਰਦਾਤ ਨੂੰ ਅੰਜ਼ਾਮ ਦੇਣ ਮਗਰੋਂ ਟਰਾਂਸਫਾਰਮਰ ਨਾਲ ਲਟਕਾਈ ਲਾਸ਼

ਰਈਆ (ਹਰਜੀਪ੍ਰੀਤ) - ਥਾਣਾ ਖਿਲਚੀਆਂ ਦੀ ਪੁਲਸ ਨੂੰ ਰਈਆ ਨਜ਼ਦੀਕੀ ਪਿੰਡ ਵਡਾਲਾ ਕਲਾਂ ਦੇ ਇਕ ਨੌਜਵਾਨ ਦੀ ਖੇਤਾਂ ਵਿਚ ਟਰਾਂਸਫਾਰਮਰ ਨਾਲ ਲਟਕਦੀ ਹੋਈ ਲਾਸ਼ ਮਿਲਣ ਦਾ ਸਮਾਚਾਰ ਹੈ। ਇਸ ਘਟਨਾ ਨਾਲ ਇਲਾਕੇ ’ਚ ਸਨਸਨੀ ਫੈਲ ਗਈ। ਘਟਨਾ ਦੀ ਸੂਚਨਾ ਮਿਲਣ ’ਤੇ ਪਹੁੰਚੀ ਪੁਲਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਮ੍ਰਿਤਕ ਦੀ ਕਥਿਤ ਪ੍ਰੇਮਿਕਾ ਅਤੇ ਉਸ ਦੇ ਪਰਿਵਾਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ (27) ਵਜੋਂ ਹੋਈ ਹੈ। 

ਪੜ੍ਹੋ ਇਹ ਵੀ ਖ਼ਬਰ - ਪਿਆਰ 'ਚ ਅੰਨ੍ਹੇ ਪ੍ਰੇਮੀ ਨੇ ਸ੍ਰੀਨਗਰ ਤੋਂ ਸੱਦਿਆ ਸ਼ਾਰਪ ਸ਼ੂਟਰ, ਪ੍ਰੇਮਿਕਾ ਦੇ ਮੰਗੇਤਰ ਦੇ ਭੁਲੇਖੇ ਮਾਰਿਆ ਉਸਦਾ ਭਰਾ

ਇਸ ਮਾਮਲੇ ਦੀ ਜਾਂਚ ਕਰ ਰਹੇ ਥਾਣਾ ਖਿਲਚੀਆਂ ਦੇ ਮੁਖੀ ਅਜੈਪਾਲ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨ ਵਿੱਚ ਮ੍ਰਿਤਕ ਦੇ ਪਿਤਾ ਗੁਰਦੀਪ ਸਿੰਘ ਵਾਸੀ ਵਡਾਲਾ ਕਲਾਂ ਨੇ ਦੱਸਿਆ ਕਿ ਉਸ ਦੇ ਮੁੰਡੇ ਹਰਪ੍ਰੀਤ ਸਿੰਘ ਦੇ ਨੇੜਲੇ ਪਿੰਡ ਧਿਆਨਪੁਰ ਦੀ ਕੁੜੀ ਪਵਨਦੀਪ ਕੌਰ ਪੁੱਤਰੀ ਇਕਬਾਲ ਸਿੰਘ ਨਾਲ ਇਕ ਸਾਲ ਤੋਂ ਪ੍ਰੇਮ ਸੰਬੰਧ ਸਨ। ਮੇਰੇ ਮੁੰਡੇ ਨੇ ਸਾਨੂੰ ਦੱਸਿਆ ਸੀ ਕਿ ਉਹ ਉਸ ਕੁੜੀ ਨਾਲ ਵਿਆਹ ਕਰਵਾਉਣਾ ਚਾਹੁੰਦਾ ਹੈ ਪਰ ਉਸ ਦੇ ਲਈ ਕੁੜੀ ਦੇ ਮਾਪੇ ਸਹਿਮਤ ਨਹੀਂ ਹੋ ਰਹੇ। ਮੁੰਡੇ ਦੇ ਪਿਤਾ ਨੇ ਦੱਸਿਆ ਕਿ 23, 24 ਦੀ ਦਰਮਿਆਨੀ ਰਾਤ ਨੂੰ ਹਰਪ੍ਰੀਤ ਸਿੰਘ ਸਾਡੇ ਪਿੰਡ ਦੇ ਜੈਪ੍ਰੀਤ ਸਿੰਘ ਪੁੱਤਰ ਗੁਰਦੀਪ ਸਿੰਘ ਨਾਲ ਕੁੜੀ ਨੂੰ ਉਸ ਦੇ ਘਰ ਨੇੜੇ ਮਿਲਣ ਲਈ ਗਿਆ ਸੀ। 

ਪੜ੍ਹੋ ਇਹ ਵੀ ਖ਼ਬਰ - ਲੁਧਿਆਣਾ ਬਲਾਸਟ: ਪਾਕਿ ਗਿਆ ਸੀ ਗਗਨਦੀਪ ਜਾਂ ਪੰਜਾਬ ’ਚ ਹੀ ਉਸ ਨੂੰ ਮਿਲੀ ਸੀ ਬਲਾਸਟ ਕਰਨ ਦੀ ਟਰੇਨਿੰਗ?

ਇਸ ਤੋਂ ਬਾਅਦ ਜੈਪ੍ਰੀਤ ਸਿੰਘ ਉਨ੍ਹਾਂ ਨੂੰ ਉਥੇ ਛੱਡ ਕੇ ਵਾਪਸ ਆ ਗਿਆ ਪਰ ਮੇਰਾ ਮੁੰਡਾ ਵਾਪਸ ਨਹੀਂ ਆਇਆ। ਇਸ ’ਤੇ ਅਸੀਂ ਆਪਣੇ ਤੌਰ ’ਤੇ ਹਰਪ੍ਰੀਤ ਸਿੰਘ ਦੀ ਭਾਲ ਸ਼ੁਰੂ ਕੀਤੀ ਤਾਂ ਉਸ ਦੀ ਲਾਸ਼ ਸਾਡੇ ਪਿੰਡ ਦੇ ਬਲਦੇਵ ਸਿੰਘ ਪੁੱਤਰ ਨਾਜਰ ਸਿੰਘ ਦੇ ਖੇਤਾਂ ਵਿਚ ਲੱਗੇ ਟਰਾਂਸਫਾਰਮਰ ਨਾਲ ਲਟਕਦੀ ਮਿਲੀ। ਉਸ ਨੇ ਦੋਸ਼ ਲਾਇਆ ਕਿ ਮੇਰੇ ਮੁੰਡੇ ਨੂੰ ਇਕਬਾਲ ਸਿੰਘ, ਉਸ ਦੀ ਪਤਨੀ ਮਨਦੀਪ ਕੌਰ, ਕੁੜੀ ਪਵਨਦੀਪ ਕੌਰ ਅਤੇ ਮੁੰਡੇ ਜੋਬਨਜੀਤ ਸਿੰਘ ਨੇ ਆਪਣੇ ਘਰ ਉਸ ਦਾ ਕਤਲ ਕਰ ਲਾਸ਼ ਟਰਾਂਸਫਾਰਮਰ ਨਾਲ ਲਟਕਾ ਦਿੱਤੀ ਹੈ। ਇਸ ਦੇ ਬਿਆਨਾਂ ’ਤੇ ਪੁਲਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਧਾਰਾ 302,34 ਤਹਿਤ ਕੇਸ ਦਰਜ ਕਰ ਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਪੜ੍ਹੋ ਇਹ ਵੀ ਖ਼ਬਰ - Year Ender 2021: ਪੰਜਾਬ ਦੀਆਂ ਰੂਹ ਕੰਬਾਊ ਘਟਨਾਵਾਂ, ਜਦੋਂ ਆਪਣਿਆਂ ਨੇ ਲੁੱਟੀਆਂ ਕੁੜੀਆਂ ਦੀਆਂ ਇੱਜ਼ਤਾਂ


author

rajwinder kaur

Content Editor

Related News