ਤਰਨਤਾਰਨ ਵਿਖੇ ਪ੍ਰੇਮੀ ਜੋੜੇ ਨੇ ਕੀਤੀ ਖ਼ੁਦਕੁਸ਼ੀ, ਨੌਜਵਾਨ ਦਾ ਡੇਢ ਮਹੀਨਾ ਪਹਿਲਾਂ ਹੋਇਆ ਸੀ ਵਿਆਹ
Saturday, May 21, 2022 - 08:18 PM (IST)

ਤਰਨਤਾਰਨ (ਰਮਨ)- ਤਰਨਤਾਰਨ ਜ਼ਿਲ੍ਹੇ ਦੇ ਥਾਣਾ ਗੋਇੰਦਵਾਲ ਸਾਹਿਬ ਦੇ ਅਧੀਨ ਆਉਂਦੇ ਪਿੰਡ ਦੀਨੇਵਾਲ ਵਿਖੇ ਇਕ ਵਿਆਹੇ ਹੋਏ ਜੋੜੇ ਵੱਲੋਂ ਜ਼ਹਿਰੀਲੀ ਵਸਤੂ ਨਿਗਲਣ ਕਾਰਨ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਸ ਚੌਕੀ ਕੰਗ ਵੱਲੋਂ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੋਵੇਂ ਮ੍ਰਿਤਕ ਵਿਆਹੇ ਹੋਏ ਸਨ ਅਤੇ ਦੋਨਾਂ ’ਚ ਕਥਿਤ ਤੌਰ ’ਤੇ ਪ੍ਰੇਮ ਸਬੰਧ ਸ਼ੁਰੂ ਹੋ ਗਏ।
ਪੜ੍ਹੋ ਇਹ ਵੀ ਖ਼ਬਰ: ਦੁਖਦ ਖ਼ਬਰ: ਪਿਤਾ ਤੇ ਤਾਏ ਦੀ ਮੌਤ ਦਾ ਸਦਮਾ ਨਾ ਸਹਾਰ ਸਕਿਆ 16 ਸਾਲਾ ਨੌਜਵਾਨ, ਇੰਝ ਲਾਇਆ ਮੌਤ ਨੂੰ ਗਲ
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦਾ ਕਰੀਬ ਡੇਢ ਮਹੀਨੇ ਪਹਿਲਾਂ ਵਿਆਹ ਹੋਇਆ ਸੀ, ਜੋ ਆਪਣੀ ਪਤਨੀ ਤੋਂ ਜ਼ਿਆਦਾ ਆਪਣੀ ਸ਼ਾਦੀ-ਸ਼ੁਦਾ ਪ੍ਰੇਮਿਕਾ ਨਾਲ ਪਿਆਰ ਕਰਦਾ ਸੀ। ਪ੍ਰੇਮ ਸਬੰਧ ਪ੍ਰਵਾਨ ਨਾ ਚੜ੍ਹਦੇ ਦੇਖ ਦੋਵਾਂ ਨੇ ਕੋਈ ਜ਼ਹਿਰੀਲੀ ਵਸਤੂ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਗਈ। ਮਾਮਲੇ ਸਬੰਧੀ ਚੌਕੀ ਇੰਚਾਰਜ ਕੰਗ ਬਲਜਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦੋਵਾਂ ਦੇ ਜ਼ਹਿਰੀਲੀ ਦਵਾਈ ਨਿਗਲਣ ਸਬੰਧੀ ਸੂਚਿਤ ਕੀਤਾ ਗਿਆ ਸੀ।
ਪੜ੍ਹੋ ਇਹ ਵੀ ਖ਼ਬਰ: ਬਲੈਕ ਫੰਗਸ ਦਾ ਕਹਿਰ ਅੱਜ ਵੀ ਜਾਰੀ, ਗੁਰਦਾਸਪੁਰ ਦੇ ਮਰੀਜ਼ ਨੂੰ ਗੁਆਉਣੀ ਪਈ ਆਪਣੀ ਇਕ ਅੱਖ
ਮ੍ਰਿਤਕਾਂ ਦੀ ਪਛਾਣ ਕੁਲਵਿੰਦਰ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਦੇਓ ਤੇ ਪਰਮਜੀਤ ਕੌਰ ਪਤਨੀ ਗੁਰਜੀਤ ਸਿੰਘ ਵਾਸੀ ਨਿੱਧਾਵਾਲਾ ਮੋਗਾ ਵਾਲਾ ਵਜੋਂ ਹੋਈ ਹੈ। ਇਸ ਸਬੰਧੀ ਸਿਵਲ ਹਸਪਤਾਲ ਤਰਨਤਾਰਨ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਵਰਨਜੀਤ ਧਵਨ ਨੇ ਦੱਸਿਆ ਕਿ ਦੋਵਾਂ ਮ੍ਰਿਤਕਾਂ ਦਾ ਸਿਵਲ ਹਸਪਤਾਲ ਤਰਨਤਾਰਨ ਤੋਂ ਪੋਸਟਮਾਰਟਮ ਕਰਵਾ ਕੇ ਲਾਸ਼ਾਂ ਵਾਰਿਸਾਂ ਹਵਾਲੇ ਕਰ ਦਿੱਤੀਆਂ ਗਈਆਂ ਹਨ।
ਪੜ੍ਹੋ ਇਹ ਵੀ ਖ਼ਬਰ: ਪਿਆਰ ’ਚ ਧੋਖਾ ਮਿਲਣ ’ਤੇ ਨੌਜਵਾਨ ਨੇ ਜ਼ਹਿਰ ਨਿਗਲ ਕੀਤੀ ਖ਼ੁਦਕੁਸ਼ੀ, ਸੁਸਾਇਡ ਨੋਟ ’ਚ ਹੋਏ ਕਈ ਖ਼ੁਲਾਸੇ
ਨੋਟ - ਇਸ ਖ਼ਬਰ ਦੇ ਸਬੰਧ ’ਚ ਕੁਮੈਂਟ ਕਰਕੇ ਦਿਓ ਆਪਣਾ ਜਵਾਬ