ਪ੍ਰੇਮ ਸਬੰਧਾਂ ਨੇ ਉਜਾੜਿਆ ਪਰਿਵਾਰ, ਨਾਬਾਲਿਗ ਧੀ ਨੂੰ ਇਸ ਹਾਲਤ 'ਚ ਵੇਖ ਪਰਿਵਾਰ ਦਾ ਨਿਕਲਿਆ ਤ੍ਰਾਹ
Thursday, Dec 05, 2024 - 02:25 PM (IST)
ਅੰਮ੍ਰਿਤਸਰ:- ਅੰਮ੍ਰਿਤਸਰ ਤੋਂ ਮਾਮਲਾ ਸਾਹਮਣੇ ਆਇਆ ਹੈ ਜਿੱਥੋਂ ਇਕ ਨਾਬਾਲਿਗ ਕੁੜੀ ਪ੍ਰੇਮ ਦੀ ਭੇਟ ਚੜ੍ਹ ਕੇ ਜਾਨ ਗੁਆ ਬੈਠੀ ਹੈ ਅਤੇ ਧੀ ਦੀ ਮੌਤ ਉਪਰੰਤ ਪਰਿਵਾਰਿਕ ਮੈਂਬਰਾਂ ਵੱਲੋਂ ਪ੍ਰੇਮੀ ਮੁੰਡੇ ਸਾਹਿਲ ਅਤੇ ਉਸਦੇ ਪਰਿਵਾਰਿਕ ਮੈਂਬਰਾਂ 'ਤੇ ਜ਼ਹਿਰੀਲਾ ਪਦਾਰਥ ਦੇ ਕੇ ਕਤਲ ਕਰਨ ਦਾ ਦੋਸ਼ ਲਾਇਆ ਗਿਆ ਹੈ। ਪਰਿਵਾਰ ਵੱਲੋਂ ਪੁਲਸ ਕੋਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਦਸੰਬਰ 'ਚ ਛੁੱਟੀਆਂ ਹੀ ਛੁੱਟੀਆਂ, ਇੰਨੇ ਦਿਨ ਪੰਜਾਬ 'ਚ ਸਕੂਲ ਰਹਿਣਗੇ ਬੰਦ
ਇਸ ਸੰਬਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਕੁੜੀ ਦੇ ਪਰਿਵਾਰਿਕ ਮੈਂਬਰ ਅਤੇ ਕੁੜੀ ਦੀ ਮਾਤਾ ਨੇ ਦੱਸਿਆ ਕਿ ਉਨ੍ਹਾਂ ਦੀ 16 ਸਾਲਾ ਨਾਬਾਲਿਗ ਕੁੜੀ ਦਾ ਸਾਹਿਲ ਨਾਮਕ ਮੁੰਡੇ ਨਾਲ ਪ੍ਰੇਮ ਸੰਬੰਧ ਸੀ ਜਿਸਦੇ ਚਲਦੇ ਮੁੰਡੇ ਵੱਲੋਂ ਉਸਦੀ ਵੀਡੀਓ ਬਣਾ ਕੇ ਕੁੜੀ ਨੂੰ ਵਿਆਹ ਕਰਵਾਉਣ ਲਈ ਬਲੈਕਮੇਲ ਕੀਤਾ ਜਾ ਰਿਹਾ ਸੀ ਅਤੇ ਕੁੜੀ ਨੂੰ ਘਰੋਂ ਭਜਾ ਕੇ ਲੈ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ ਤਾਰ-ਤਾਰ ਹੋਏ ਰਿਸ਼ਤੇ, ਪੁੱਤ ਨੇ ਚਾਰ ਲੱਖ ਦੀ ਸੁਪਾਰੀ ਦੇ ਕੇ ਦੋਸਤਾਂ ਤੋਂ ਮਰਵਾਇਆ ਪਿਓ
ਉਨ੍ਹਾਂ ਦੱਸਿਆ ਇਸ ਤੋਂ ਬਾਅਦ ਜਦੋਂ ਅਸੀਂ ਕੁੜੀ ਨੂੰ ਘਰ ਲੈ ਕੇ ਆਏ ਤਾਂ ਕੁੜੀ ਦੀ ਹਾਲਤ ਵਿਗੜਨ ਨਾਲ ਉਸਦੀ ਮੌਤ ਹੋ ਗਈ ਜਿਸਦੇ ਲਈ ਮੁੰਡਾ ਅਤੇ ਉਸ ਦਾ ਪਰਿਵਾਰ ਕਸੂਰਵਾਰ ਹੈ ਜਿਹਨਾ ਸਾਡੀ ਧੀ ਮਾਰ ਦਿੱਤੀ। ਅਸੀਂ ਪੁਲਸ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਮੰਗ ਕਰਦੇ ਹਾਂ। ਉਧਰ ਪੁਲਸ ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਕੁੜੀ ਦੀ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਅਤੇ ਮੈਡੀਕਲ ਰਿਪੋਰਟ ਦੇ ਆਧਾਰ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਸਜ਼ਾ ਦੌਰਾਨ ਸੁਖਬੀਰ ਬਾਦਲ ਨਾਲ ਪੁਲਸ ਫੋਰਸ ਤਾਇਨਾਤ ਰਹਿਣ 'ਤੇ ਖੜ੍ਹੇ ਹੋਏ ਵੱਡੇ ਸਵਾਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8