ਪ੍ਰੇਮ ਵਿਆਹ ਤੋਂ ਖਫ਼ਾ ਮਾਪਿਆਂ ਨੇ ਹੱਥੀਂ ਕਤਲ ਕੀਤੀ ਧੀ
Saturday, Mar 20, 2021 - 06:20 PM (IST)

ਪਟਿਆਲਾ (ਬਲਜਿੰਦਰ)- ਪਟਿਆਲਾ ਤੋਂ ਅਗਵਾ ਕੀਤੀ ਗਈ ਸੁਖਜੀਤ ਕੌਰ ਪੁੱਤਰੀ ਸੁਖਦੇਵ ਸਿੰਘ ਨਾਂ ਦੀ ਕੁੜੀ ਦਾ ਉਸ ਦੇ ਨਾਨਕੇ ਪਿੰਡ ਕਲੀਪੁਰ ਵਿਖੇ ਗਲਾ ਘੁੱਟ ਕੇ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦਿਲ ਕੰਬਾਅ ਦੇਣ ਵਾਲੇ ਇਸ ਮਾਮਲੇ ’ਚ ਥਾਣਾ ਸਿਵਲ ਲਾਈਨ ਦੀ ਪੁਲਸ ਨੇ ਕੁੜੀ ਦੇ ਪਿਤਾ ਸੁਖਦੇਵ ਸਿੰਘ ਪੁੱਤਰ ਤੇਜਾ ਸਿੰਘ, ਮਾਤਾ ਜਸਵਿੰਦਰ ਕੌਰ ਪਤਨੀ ਸੁਖਦੇਵ ਸਿੰਘ ਵਾਸੀ ਪਿੰਡ ਬਲਿਆਲਾ ਜ਼ਿਲ੍ਹਾ ਫਤਿਹਾਬਾਦ ਹਰਿਆਣਾ, ਸੁਖਵੀਰ ਕੌਰ ਪਤਨੀ ਬੀਰਬਲ ਸਿੰਘ ਵਾਸੀ ਪਿੰਡ ਕਲੀਪੁਰ ਜ਼ਿਲ੍ਹਾ ਮਾਨਸਾ, ਨਿਰਮਲ ਸਿੰਘ ਪੁੱਤਰ ਮੱਧੀ ਸਿੰਘ ਵਾਸੀ ਉਗਰਾਹਾਂ ਥਾਣਾ ਛਾਜਲੀ ਜ਼ਿਲ੍ਹਾ ਸੰਗਰੂਰ ਖ਼ਿਲਾਫ਼ 302, 364, 323 ਆਈ. ਪੀ. ਸੀ. ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਮੋਗਾ ’ਚ ਦੋ ਸਕੀਆਂ ਭੈਣਾਂ ਨੂੰ ਗੋਲ਼ੀਆਂ ਮਾਰ ਕੇ ਕਤਲ ਕਰਨ ਵਾਲਾ ਕਾਤਲ 24 ਘੰਟਿਆਂ ’ਚ ਗ੍ਰਿਫ਼ਤਾਰ
ਪਹਿਲਾਂ ਪੁਲਸ ਨੇ ਇਸ ਮਾਮਲੇ ’ਚ ਸੁਖਜੀਤ ਕੌਰ ਦੇ ਪਤੀ ਭੁਪਿੰਦਰ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਪਿੰਡ ਬਲਿਆਲਾ ਜ਼ਿਲ੍ਹਾ ਫਤਿਹਾਬਾਦ ਹਾਲ ਕਿਰਾਏਦਾਰ ਸ਼੍ਰੀਨਿਵਾਸ ਕਾਲੋਨੀ ਪਟਿਆਲਾ ਦੀ ਸ਼ਿਕਾਇਤ ’ਤੇ ਉਕਤ ਵਿਅਕਤੀਆਂ ਖ਼ਿਲਾਫ਼ 364 ਅਤੇ 323 ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਸੀ।
ਇਹ ਵੀ ਪੜ੍ਹੋ : ਪਟਿਆਲਾ : ਰਜਿੰਦਰਾ ਹਸਪਤਾਲ ਦਾ ਹੈਰਾਨ ਕਰਦਾ ਮਾਮਲਾ, 4 ਸਾਲਾ ਬੱਚੇ ਦੇ ਢਿੱਡ ’ਚੋ ਜੋ ਨਿਕਲਿਆ ਦੇਖ ਡਾਕਟਰਾਂ ਦੇ ਵੀ ਉੱਡੇ ਹੋਸ਼
ਇਸ ਮਾਮਲੇ ’ਚ ਅੱਜ ਥਾਣਾ ਸਿਵਲ ਲਾਈਨ ਦੀ ਪੁਲਸ ਨੇ 302 ਦਾ ਵਾਧਾ ਕਰ ਲਿਆ ਹੈ। ਮਾਨਸਾ ਪੁਲਸ ਵੱਲੋਂ ਲਾਸ਼ ਵੀ ਪਟਿਆਲਾ ਪੁਲਸ ਨੂੰ ਸੌਂਪ ਦਿੱਤੀ ਗਈ। ਪੋਸਟਮਾਰਟਮ ਕਰਵਾਉਣ ਤੋਂ ਬਾਅਦ ਕਤਲ ਦੇ ਮਾਮਲੇ ਦਾ ਵਾਧਾ ਕਰ ਦਿੱਤਾ ਗਿਆ। ਇਸ ਸਬੰਧੀ ਥਾਣਾ ਸਿਵਲ ਲਾਈਨ ਦੇ ਐੱਸ. ਐੱਚ. ਓ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਅਜੇ ਕੋਈ ਅਧਿਕਾਰਤ ਗ੍ਰਿਫ਼ਤਾਰੀ ਨਹੀਂ ਹੋਈ ਹੈ।
ਇਹ ਵੀ ਪੜ੍ਹੋ : ਸੁਰੱਖਿਆ ਏਜੰਸੀਆਂ, ਗ੍ਰਹਿ ਮੰਤਰਾਲਾ, ਪੁਲਸ ਤੇ ਜੇਲਾਂ ਲਈ ਮੁਸੀਬਤ ਬਣਿਆ ‘ਗੈਂਗਸਟਰ ਰਾਜਾ’