ਚਾਰ ਮਹੀਨੇ ਪਹਿਲਾਂ ਲਵ ਮੈਰਿਜ ਕਰਵਾਉਣ ਵਾਲੀ 21 ਸਾਲਾ ਕੁੜੀ ਦੀ ਸ਼ੱਕੀ ਹਾਲਾਤ ’ਚ ਮਿਲੀ ਲਾਸ਼

Monday, Dec 11, 2023 - 03:29 PM (IST)

ਚਾਰ ਮਹੀਨੇ ਪਹਿਲਾਂ ਲਵ ਮੈਰਿਜ ਕਰਵਾਉਣ ਵਾਲੀ 21 ਸਾਲਾ ਕੁੜੀ ਦੀ ਸ਼ੱਕੀ ਹਾਲਾਤ ’ਚ ਮਿਲੀ ਲਾਸ਼

ਲੁਧਿਆਣਾ : ਲੁਧਿਆਣਾ ਦੀ ਈ. ਡਬਲਯੂ. ਐੱਸ. ਕਲੋਨੀ ਵਿਚ ਇਕ 21 ਸਾਲਾ ਨਵ ਵਿਆਹੁਤਾ ਨੇ ਘਰ ਦੀ ਤੀਜੀ ਮੰਜਿਲ ਦੇ ਕਮਰੇ ਵਿਚ ਸ਼ੱਕੀ ਹਾਲਾਤ ’ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮਿਲੀ ਜਾਣਕਾਰੀ ਅਨੁਸਾਰ 21 ਸਾਲਾ ਸ਼ਾਲਿਨੀ ਦਾ ਚਾਰ ਮਹੀਨੇ ਪਹਿਲਾਂ ਹੀ ਪਵਨ ਨਾਮ ਦੇ ਪਰਵਾਸੀ ਨੌਜਵਾਨ ਨਾਲ ਲਵ ਮੈਰਿਜ ਹੋਈ ਸੀ ਅਤੇ ਇਹ ਆਪਣੇ ਪਤੀ ਦੇ ਨਾਲ ਲੁਧਿਆਣਾ ਦੇ ਤਾਜਪੁਰ ਰੋੜ ਸਥਿਤ ਈ. ਡਬਲਯੂ. ਐੱਸ. ਕਲੋਨੀ ਵਿਚ ਕਿਰਾਏ ਦੇ ਮਕਾਨ ਵਿਚ ਰਹਿ ਰਹੀ ਸੀ। 

ਇਹ ਵੀ ਪੜ੍ਹੋ : ਕੈਨੇਡਾ ’ਚ ਮਨਕੀਰਤ ਔਲਖ ਦੇ ਦੋਸਤ ਦੇ ਸ਼ੋਅ ਰੂਮ ’ਤੇ ਫਾਇਰਿੰਗ, ਬੰਬੀਹਾ ਗੈਂਗ ਦੇ ਨਿਸ਼ਾਨੇ ’ਤੇ ਨੇ ਐਂਡੀ ਦੁੱਗਾ

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਡਵੀਜ਼ਨ ਨੰਬਰ 7 ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਕੁਲਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਲੜਕੀ ਕੋਲੋਂ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ਅਤੇ ਨਾ ਹੀ ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਲੱਗਾ ਸਕਿਆ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕਾ ਦਾ ਪਤੀ ਆਪਣੇ ਪਿੰਡ ਉਤਰ ਪ੍ਰਦੇਸ਼ ਗਿਆ ਹੋਇਆ ਸੀ ਅਤੇ ਅੱਜ ਉਸਨੇ ਵਾਪਿਸ ਆਉਣਾ ਹੈ। 

ਇਹ ਵੀ ਪੜ੍ਹੋ : ਚਾਈਂ-ਚਾਈਂ ਪੁੱਤ ਦਾ ਵਿਆਹ ਕਰ ਕੈਨੇਡਾ ਭੇਜੀ ਨੂੰਹ ਨੇ ਚਾੜ੍ਹ ਦਿੱਤਾ ਚੰਨ, ਨਹੀਂ ਪਤਾ ਸੀ ਹੋਵੇਗਾ ਇਹ ਕੁੱਝ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News