ਜਲੰਧਰ ’ਚ ਹੈਰਾਨ ਕਰਨ ਵਾਲੀ ਘਟਨਾ, ਲਵ-ਮੈਰਿਜ ਕਰਨ ਵਾਲੇ ਜੋੜੇ ਨੇ ਵੱਖ-ਵੱਖ ਥਾਈਂ ਇਕੋ ਸਮੇਂ ਕੀਤੀ ਖ਼ੁਦਕੁਸ਼ੀ

Saturday, May 15, 2021 - 07:03 PM (IST)

ਜਲੰਧਰ ’ਚ ਹੈਰਾਨ ਕਰਨ ਵਾਲੀ ਘਟਨਾ, ਲਵ-ਮੈਰਿਜ ਕਰਨ ਵਾਲੇ ਜੋੜੇ ਨੇ ਵੱਖ-ਵੱਖ ਥਾਈਂ ਇਕੋ ਸਮੇਂ ਕੀਤੀ ਖ਼ੁਦਕੁਸ਼ੀ

ਜਲੰਧਰ (ਮ੍ਰਿਦੁਲ) : ਜਲੰਧਰ ਵਿਚ ਪਤੀ-ਪਤਨੀ ਵਲੋਂ ਸ਼ੱਕੀ ਹਾਲਾਤ ਵਿਚ ਖ਼ੁਦਕੁਸ਼ੀ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਸ਼ੱਕੀ ਹਾਲਾਤ ਵਿਚ ਦੋਵਾਂ ਨੇ ਵੱਖ-ਵੱਖ ਥਾਵਾਂ ’ਤੇ ਇਕੋ ਸਮੇਂ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਮੁਤਾਬਕ ਘਟਨਾ ਜਲੰਧਰ ਦੀ ਰਾਮਾ ਮੰਡੀ ਇਲਾਕੇ ਦੀ ਹੈ, ਜਿੱਥੇ ਸਾਗਰ ਅਤੇ ਰਾਧਾ ਨਾਮਕ ਇਸ ਜੋੜੇ ਦਾ ਚਾਰ ਸਾਲ ਪਹਿਲਾਂ ਪ੍ਰੇਮ ਵਿਆਹ ਹੋਇਆ ਸੀ ਪਰ ਵਿਆਹ ਤੋਂ ਬਾਅਦ ਹੀ ਰਾਧਾ ਦਾ ਆਪਣੇ ਸਹੁਰਿਆਂ ਨਾਲ ਵਿਵਾਦ ਹੋਣ ਲੱਗਾ।

ਇਹ ਵੀ ਪੜ੍ਹੋ : ਜਬਰ-ਜ਼ਿਨਾਹ ਕਰਦੇ ਨਗਨ ਹਾਲਤ ’ਚ ਫੜੇ ਜਾਣ ਵਾਲੇ ਥਾਣੇਦਾਰ ਦੀ ਇਕ ਹੋਰ ਵੀਡੀਓ ਆਈ ਸਾਹਮਣੇ

ਇਸ ਗੱਲ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਕਈ ਵਾਰ ਪੰਚਾਇਤੀ ਰਾਜ਼ੀਨਾਮਾ ਵੀ ਹੋਇਆ। ਇਸ ਦੇ ਚੱਲਦੇ ਕੁਝ ਸਮੇਂ ਤੋਂ ਰਾਧਾ ਅਤੇ ਉਸ ਦਾ ਪਤੀ ਸਾਗਰ ਪਰਿਵਾਰ ਤੋਂ ਵੱਖ ਰਹਿ ਰਹੇ ਸਨ। ਬੀਤੀ ਰਾਤ ਸਾਗਰ ਦੀ ਅਚਾਨਕ ਹਾਲਤ ਖ਼ਰਾਬ ਹੋ ਗਈ, ਜਿਸ ਨੂੰ ਉਸ ਦੇ ਦੋਸਤ ਹਸਪਤਾਲ ਲੈ ਗਏ ਪਰ ਉਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦੌਰਾਨ ਪੇਕੇ ਗਈ ਰਾਧਾ ਨੇ ਵੀ ਆਤਮਹੱਤਿਆ ਕਰ ਲਈ।

ਇਹ ਵੀ ਪੜ੍ਹੋ : ਅਮਰੀਕਾ ਤੋਂ ਪਰਤੇ ਨੌਜਵਾਨ ਦੀ ਵਿਆਹ ਤੋਂ 17 ਦਿਨ ਬਾਅਦ ਕੋਰੋਨਾ ਕਾਰਣ ਮੌਤ, ਰੋ-ਰੋ ਹਾਲੋ ਬੇਹਾਲ ਹੋਈ ਮਾਂ

ਦੱਸਣਯੋਗ ਹੈ ਕਿ ਸਾਗਰ ਦਾ ਇਕ ਆਡੀਓ ਕਲਿੱਪ ਵੀ ਵਾਇਰਲ ਹੋ ਰਿਹਾ ਹੈ। ਇਸ ਵਿਚ ਉਸ ਨੇ ਆਪਣੀ ਮੌਤ ਦਾ ਕਾਰਣ ਆਪਣੇ ਮਾਤਾ-ਪਿਤਾ ਨੂੰ ਦੱਸਿਆ ਹੈ। ਇਸ ਆਡੀਓ ਕਲਿੱਪ ਵਿਚ ਸਾਗਰ ਨੇ ਕਿਹਾ ਹੈ ਕਿ ਉਸ ਦੀ ਜ਼ਮੀਨ ਜਾਇਦਾਦ ਵੀ ਉਸ ਦੇ ਮਾਤਾ-ਪਿਤਾ ਨੇ ਹੜੱਪ ਲਈ ਹੈ, ਹੁਣ ਉਸ ਕੋਲ ਕੋਈ ਹੋਰ ਰਸਤਾ ਨਹੀਂ ਹੈ। ਫਿਲਹਾਲ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਖ਼ਤਰਨਾਕ ਰੂਪ ਧਾਰ ਚੁੱਕੀ ਕੋਰੋਨਾ ਮਹਾਮਾਰੀ ’ਤੇ ਪੀ. ਜੀ. ਆਈ. ਦੇ ਡਾਇਰੈਕਟਰ ਦਾ ਵੱਡਾ ਬਿਆਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News