2 ਮਹੀਨੇ ਪਹਿਲਾਂ ਕੀਤੇ 'ਪ੍ਰੇਮ ਵਿਆਹ' ਦਾ ਅਜਿਹਾ ਹਸ਼ਰ ਹੋਵੇਗਾ, ਕੋਈ ਯਕੀਨ ਨਾ ਕਰ ਸਕਿਆ

12/10/2020 1:57:40 PM

ਲੁਧਿਆਣਾ (ਰਾਜ) : 2 ਮਹੀਨੇ ਪਹਿਲਾਂ ਹੋਏ ਪ੍ਰੇਮ ਵਿਆਹ ਦਾ ਅਜਿਹਾ ਮਾੜਾ ਹਸ਼ਰ ਹੋਵੇਗਾ, ਇਸ ਨੂੰ ਦੇਖ ਕੇ ਕੋਈ ਵੀ ਯਕੀਨ ਨਹੀਂ ਕਰ ਸਕਿਆ। ਜਿਹੜਾ ਪਤੀ ਵਿਆਹ ਤੋਂ ਪਹਿਲਾਂ ਆਪਣੀ ਪ੍ਰੇਮਿਕਾ 'ਤੇ ਜਾਨ ਵਾਰਦਾ ਸੀ, ਜਦੋਂ ਉਹ ਪਤਨੀ ਬਣੀ ਤਾਂ ਉਹ ਉਸ 'ਤੇ ਸ਼ੱਕ ਕਰਨ ਲੱਗ ਗਿਆ, ਜਿਸ ਤੋਂ ਦੁਖ਼ੀ ਹੋ ਕੇ ਪਤਨੀ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਮ੍ਰਿਤਕਾ ਗੋਬਿੰਦਗੜ੍ਹ ਸਥਿਤ ਬਲਾਲਾ ਕਾਲੋਨੀ ਦੀ ਮੀਰਾ (23) ਹੈ। ਸੂਚਨਾ ਮਿਲਣ ’ਤੇ ਥਾਣਾ ਫੋਕਲ ਪੁਆਇੰਟ ਦੀ ਪੁਲਸ ਮੌਕੇ ’ਤੇ ਪੁੱਜੀ।

ਇਹ ਵੀ ਪੜ੍ਹੋ : ਪੰਜਾਬ 'ਚ ਟਲਿਆ ਵੱਡਾ ਰੇਲ ਹਾਦਸਾ, ਟੁੱਟੇ ਟਰੈਕ 'ਤੇ ਚੜ੍ਹ ਗਈ ਟਰੇਨ

ਪੁਲਸ ਨੇ ਲਾਸ਼ ਕਬਜ਼ੇ 'ਚ ਲੇ ਕੇ ਸਿਵਲ ਹਸਪਤਾਲ ਦੇ ਮੁਰਦਾ ਘਰ 'ਚ ਰਖਵਾ ਦਿੱਤੀ ਹੈ। ਇਸ ਕੇਸ 'ਚ ਪੁਲਸ ਨੇ ਮੁਲਜ਼ਮ ਪਤੀ ਗੁਲਸ਼ਨ ਖ਼ਿਲਾਫ਼ ਖੁਦਕੁਸ਼ੀ ਲਈ ਉਕਸਾਉਣ ਦਾ ਪਰਚਾ ਦਰਜ ਕੀਤਾ ਹੈ। ਜਾਣਕਾਰੀ ਮੁਤਾਬਕ ਮੀਰਾ ਅਤੇ ਗੁਲਸ਼ਨ ਕੁਮਾਰ ਦੋਵੇਂ ਬਿਹਾਰ ਦੇ ਜ਼ਿਲ੍ਹਾ ਸਮਸਤੀਪੁਰ ਦੇ ਰਹਿਣ ਵਾਲੇ ਹਨ। ਉਨ੍ਹਾਂ ਨੇ 2 ਮਹੀਨੇ ਪਹਿਲਾਂ ਘਰ ਵਾਲਿਆਂ ਦੀ ਮਰਜ਼ੀ ਦੇ ਖ਼ਿਲਾਫ਼ ਪ੍ਰੇਮ ਵਿਆਹ ਕਰਵਾਇਆ ਸੀ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਸੈਲਾਨੀਆਂ ਦੀ ਉਡੀਕ ਹੋਈ ਖ਼ਤਮ, ਅੱਜ ਤੋਂ ਖੁੱਲ੍ਹੇਗਾ 'ਛੱਤਬੀੜ ਚਿੜੀਆਘਰ'

ਇਸ ਤੋਂ ਬਾਅਦ ਉਹ ਲੁਧਿਆਣਾ 'ਚ ਰਹਿਣ ਲਈ ਆ ਗਏ ਸਨ। ਉਹ ਦੋਵੇਂ ਗੋਬਿੰਦਗੜ੍ਹ ਸਥਿਤ ਬਲਾਲਾ ਕਾਲੋਨੀ 'ਚ ਕਿਰਾਏ ਦੇ ਕਮਰੇ 'ਚ ਰਹਿੰਦੇ ਸਨ। ਏ. ਐੱਸ. ਆਈ. ਗੁਰਮੀਤ ਸਿੰਘ ਨੇ ਦੱਸਿਆ ਕਿ ਗੁਲਸ਼ਨ ਆਪਣੀ ਪਤਨੀ ਮੀਰਾ ’ਤੇ ਸ਼ੱਕ ਕਰਦਾ ਸੀ ਕਿ ਉਸ ਦੇ ਕਿਸੇ ਦੂਜੇ ਵਿਅਕਤੀ ਨਾਲ ਸਬੰਧ ਹਨ। ਇਸੇ ਗੱਲ ਨੂੰ ਲੈ ਕੇ ਆਮ ਕਰ ਕੇ ਉਨ੍ਹਾਂ 'ਚ ਝਗੜਾ ਹੁੰਦਾ ਸੀ। ਆਲੇ-ਦੁਆਲੇ ਦਾ ਕਹਿਣਾ ਹੈ ਕਿ ਰਾਤ ਗੁਲਸ਼ਨ ਸ਼ਰਾਬ ਪੀ ਕੇ ਆਇਆ ਅਤੇ ਮੀਰਾ ਦੇ ਨਾਲ ਝਗੜਾ ਕਰਨ ਲੱਗਾ।

ਇਹ ਵੀ ਪੜ੍ਹੋ : ਖੇਤੀ ਕਾਨੂੰਨਾਂ ਦੇ ਵਿਰੋਧ 'ਚ PAU ਵਿਗਿਆਨੀ ਦਾ ਵੱਡਾ ਫ਼ੈਸਲਾ, ਮੰਚ 'ਤੇ ਸਨਮਾਨ ਲੈਣ ਤੋਂ ਕੀਤੀ ਕੋਰੀ ਨਾਂਹ

ਉਸ ਨੇ ਮੀਰਾ ਨੂੰ ਬੇਰਹਿਮੀ ਨਾਲ ਕੁੱਟਿਆ। ਉਨ੍ਹਾਂ ਦਾ ਕਹਿਣਾ ਹੈ ਕਿ ਰਾਤ ਨੂੰ ਜਦੋਂ ਰੌਲਾ ਸੁਣ ਕੇ ਉਹ ਕਮਰੇ 'ਚ ਗਏ ਤਾਂ ਮੀਰਾ ਥੱਲੇ ਡਿੱਗੀ ਹੋਈ ਸੀ। ਉਸ ਦੇ ਮੂੰਹ 'ਚੋਂ ਝੱਗ ਨਿਕਲ ਰਹੀ ਸੀ। ਇਸ ਤੋਂ ਇਲਾਵਾ ਸਰੀਰ ’ਤੇ ਕਈ ਸੱਟਾਂ ਦੇ ਨਿਸ਼ਾਨ ਸਨ ਅਤੇ ਗੁਲਸ਼ਨ ਵੀ ਸ਼ਰਾਬ ਦੇ ਨਸ਼ੇ 'ਚ ਸੀ। ਪੁਲਸ ਦਾ ਕਹਿਣਾ ਹੈ ਕਿ ਮ੍ਰਿਤਕਾ ਦੇ ਪਰਿਵਾਰ ਨੂੰ ਸੂਚਨਾ ਦੇ ਦਿੱਤੀ ਗਈ ਹੈ। ਉਨ੍ਹਾਂ ਦੇ ਆਉਣ ਤੋਂ ਬਾਅਦ ਹੀ ਲਾਸ਼ ਦਾ ਪੋਸਟਮਾਰਟਮ ਹੋਵੇਗਾ। ਹਾਲ ਦੀ ਘੜੀ ਮੁਲਜ਼ਮ ਪਤੀ ਗੁਲਸ਼ਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
 

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


Babita

Content Editor

Related News