ਸਰਹੱਦ ਪਾਰ: ਪ੍ਰੇਮ ਨਿਕਾਹ ਦਾ ਦਰਦਨਾਕ ਅੰਤ, ਖ਼ੂਨ ਨਾਲ ਲਥਪਥ ਮਿਲੀਆਂ ਪਤੀ-ਪਤਨੀ ਦੀਆਂ ਲਾਸ਼ਾਂ

Thursday, Sep 08, 2022 - 05:21 PM (IST)

ਸਰਹੱਦ ਪਾਰ: ਪ੍ਰੇਮ ਨਿਕਾਹ ਦਾ ਦਰਦਨਾਕ ਅੰਤ, ਖ਼ੂਨ ਨਾਲ ਲਥਪਥ ਮਿਲੀਆਂ ਪਤੀ-ਪਤਨੀ ਦੀਆਂ ਲਾਸ਼ਾਂ

ਗੁਰਦਾਸਪੁਰ /ਇਸਲਾਮਾਬਾਦ (ਵਿਨੋਦ) - ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ’ਚ ਇਕ ਨਵ-ਵਿਆਹੁਤਾ ਪਤੀ-ਪਤਨੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਸੂਤਰਾਂ ਅਨੁਸਾਰ ਮ੍ਰਿਤਕ ਪਤੀ-ਪਤਨੀ ਨੇ ਕਰੀਬ ਦੋ ਮਹੀਨੇ ਪਹਿਲਾਂ ਘਰ ਤੋਂ ਭੱਜ ਕੇ ਪਰਿਵਾਰ ਵਾਲਿਆਂ ਦੀ ਮਰਜ਼ੀ ਦੇ ਖ਼ਿਲਾਫ਼ ਜਾ ਕੇ ਪ੍ਰੇਮ ਨਿਕਾਹ ਕਰਵਾਇਆ ਸੀ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਨਿਹੰਗਾਂ ਨੇ ਤਲਵਾਰਾਂ ਨਾਲ ਸ਼ਰੇਆਮ ਕੀਤਾ ਨੌਜਵਾਨ ਦਾ ਕਤਲ

ਸੂਤਰਾਂ ਅਨੁਸਾਰ ਕੋਹਿਸਤਾਨ ਦੇ ਰਹਿਣ ਵਾਲੇ ਮ੍ਰਿਤਕ ਇਕਰਾ (18) ਅਤੇ ਨਿਸਾਰ (22) ਨੇ ਦੋ ਮਹੀਨੇ ਪਹਿਲਾਂ ਪ੍ਰੇਮ ਵਿਆਹ ਕਰਵਾਇਆ ਸੀ। ਦੋਵਾਂ ਦੇ ਪਰਿਵਾਰ ਵਾਲੇ ਇਸ ਨਿਕਾਹ ਦੇ ਵਿਰੋਧ ’ਚ ਸਨ। ਪਤੀ-ਪਤਨੀ ਨੇ ਵਿਆਹ ਕਰਵਾਉਣ ਤੋਂ ਬਾਅਦ 28 ਅਗਸਤ ਨੂੰ ਕਸ਼ਮੀਰੀ ਮੁਹੱਲਾ ਇਸਲਾਮਬਾਦ ’ਚ ਕਿਰਾਏ ਦਾ ਮਕਾਨ ਲਿਆ ਸੀ। ਅੱਜ ਤੜਕਸਾਰ ਕਰੀਬ 3 ਵਜੇ ਮਕਾਨ ਮਾਲਿਕ ਨੂੰ ਘਰ ਦੀ ਛੱਤ ’ਤੇ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਜਦੋਂ ਉਹ ਛੱਤ ’ਤੇ ਗਏ ਤਾਂ ਕਮਰੇ ’ਚ ਪਤੀ-ਪਤਨੀ ਦੀਆਂ ਲਾਸ਼ਾਂ ਖੂਨ ਨਾਲ ਲਥਪਥ ਸਨ। 

ਪੜ੍ਹੋ ਇਹ ਵੀ ਖ਼ਬਰ: ਜਿਸ ਤੋਂ ਬੰਨ੍ਹਵਾਈ ਰੱਖੜੀ ਉਸੇ ਨੂੰ ਲੈ ਕੇ ਫ਼ਰਾਰ ਹੋਇਆ ਨੌਜਵਾਨ, ਰਿਸ਼ਤਿਆਂ 'ਤੇ ਕਲੰਕ ਹੈ ਭੈਣ-ਭਰਾ ਦਾ ਇਹ ਮਾਮਲਾ

ਮਕਾਨ ਮਾਲਕ ਨੇ ਇਸ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ। ਪੁਲਸ ਨੇ ਦੋਵਾਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਲਿਆ ਅਤੇ ਦੋਵਾਂ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕਰ ਦਿੱਤਾ। ਪੁਲਸ ਦੇ ਸਾਹਮਣੇ ਮ੍ਰਿਤਕਾਂ ਦੇੇੇੇੇੇੇੇੇੇੇੇੇੇੇੇੇੇੇੇੇੇੇੇੇੇੇੇੇੇੇ ਪਰਿਵਾਰ ਵਾਲੇ ਇਕ ਦੂਜੇ ’ਤੇ ਆਨਰ ਕਿਲਿੰਗ ਦਾ ਦੋਸ਼ ਲਗਾ ਰਹੇ ਹਨ।


author

rajwinder kaur

Content Editor

Related News