ਘਰ ਦੇ ਬਾਹਰੋਂ NRI ਨੂੰ ਕੀਤਾ ਅਗਵਾ, ਕੈਮਰੇ 'ਚ ਕੈਦ ਕਾਂਡ (ਵੀਡੀਓ)

10/18/2018 6:22:45 PM

ਅੰਮ੍ਰਿਤਸਰ (ਸੁਮਿਤ ਖੰਨਾ) - ਅੰਮ੍ਰਿਤਸਰ ਦੇ ਕੈਂਟ ਥਾਣੇ ਅਧੀਨ ਪੈਂਦੇ ਨਿੱਕਾ ਸਿੰਘ ਕਾਲੋਨੀ 'ਚ ਦੇਰ ਰਾਤ ਮਲੇਸ਼ੀਆ ਤੋਂ ਆਏ ਐੱਨ. ਆਰ. ਆਈ. ਮਨਜਿੰਦਰ ਸਿੰਘ ਨੂੰ ਸ਼ਰੇਆਮ 4-5 ਵਿਅਕਤੀਆਂ ਵਲੋਂ ਕੁੱਟਮਾਰ ਕਰਕੇ ਕਿਡਨੈਪ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਮਨਜਿੰਦਰ ਸਿੰਘ ਦੀ ਮਾਸੀ ਦਾ ਮੁੰਡਾ ਪ੍ਰੇਮ ਵਿਆਹ ਕਰਵਾਉਣ ਤੋਂ ਬਾਅਦ ਕੁੜੀ ਨਾਲ ਫਰਾਰ ਹੋ ਗਿਆ ਸੀ। ਕੁੜੀ ਦੇ ਪਰਿਵਾਰ ਵਾਲੇ ਉਸ ਦੀ ਕਾਫੀ ਸਮੇਂ ਤੋਂ ਭਾਲ ਕਰ ਰਹੇ ਸਨ। ਉਕਤ ਲੜਕਾ ਜਦ ਆਪਣੀ ਮਾਸੀ ਨੂੰ ਮਿਲਣ ਉਸ ਦੇ ਘਰ ਆਇਆ ਤਾਂ ਕੁੜੀ ਦੇ ਭਰਾ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਮਨਜਿੰਦਰ ਨੂੰ ਘੇਰ ਕੇ ਲਿਆ ਅਤੇ ਉਸ ਦੀ ਕੁੱਟਮਾਰ ਕਰਨ ਤੋਂ ਬਾਅਦ ਉਸ ਨੂੰ ਗੱਡੀ 'ਚ ਸੁੱਟ ਕੇ ਫਰਾਰ ਹੋ ਗਏ। 

ਉਨ੍ਹਾਂ ਲੋਕਾਂ ਨੇ ਕਰੀਬ ਇਕ ਘੰਟੇ ਤੱਕ ਮਨਜਿੰਦਰ ਨੂੰ ਬੰਦੀ ਬਣਾ ਕੇ ਰੱਖਿਆ ਅਤੇ ਵੱਖ-ਵੱਖ ਥਾਵਾਂ 'ਤੇ ਲਿਜਾ ਕੇ ਉਸ ਨੂੰ ਕੁੱਟਦੇ ਰਹੇ। ਹਾਲਾਂਕਿ ਮਨਜਿੰਦਰ ਨੂੰ ਉਸ ਦੇ ਪਰਿਵਾਰ ਵਾਲਿਆਂ ਨੇ ਛੁਡਵਾ ਲਿਆ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਨੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਪਰ ਮੁਲਜ਼ਮ ਅਜੇ ਪੁਲਸ ਦੀ ਗ੍ਰਿਫਤ 'ਚੋਂ ਬਾਹਰ। ਦੱਸ ਦੇਈਏ ਕਿ ਕੁੱਟਮਾਰ ਦੀ ਇਹ ਸਾਰੀ ਘਟਨਾ ਉੱਥੋਂ ਲਗੇ ਸੀ.ਸੀ.ਟੀ.ਵੀ. ਕੈਮਰੇ 'ਚ ਕੈਦ ਹੋ ਗਈ ਹੈ।


Related News