'ਲਵ ਮੈਰਿਜ' ਕਰਵਾਉਣ ਦੀ ਭਰਾ ਨੇ ਦਿੱਤੀ ਖ਼ੌਫ਼ਨਾਕ ਸਜ਼ਾ, ਦੋਸਤ ਨਾਲ ਮਿਲ ਕੇ ਗੋਲ਼ੀਆਂ ਮਾਰ ਕੀਤਾ ਭੈਣ ਦਾ ਕਤਲ

05/09/2021 11:24:13 PM

ਹੁਸ਼ਿਆਰਪੁਰ/ਬੁੱਲੋਵਾਲ (ਵਰਿੰਦਰ ਪੰਡਿਤ,ਪਰਮਜੀਤ ਸਿੰਘ ਮੋਮੀ): ਥਾਣਾ ਬੁੱਲੋਵਾਲ ਅਧੀਨ ਪੈਂਦੇ ਸੀਕਰੀ ਅੱਡਾ ਵਿਖੇ 22 ਅਪ੍ਰੈਲ ਨੂੰ ਹੋਏ ਅੰਨ੍ਹੇ ਅਤੇ ਸਨਸਨੀਖੇਜ ਕਤਲ ਦੀ ਗੁੱਥੀ ਸੁਲਝਾਉਂਦਿਆਂ ਜ਼ਿਲ੍ਹਾ ਪੁਲਸ ਨੇ ਮ੍ਰਿਤਕ ਮਨਪ੍ਰੀਤ ਕੌਰ ਦੇ ਛੋਟੇ ਭਰਾ ਅਤੇ ਉਸ ਦੇ ਇਕ ਦੋਸਤ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ ਵਾਰਦਾਤ ਨੂੰ ਅੰਜ਼ਾਮ ਦੇਣ ਲਈ ਵਰਤਿਆ ਰਿਵਾਲਵਰ ਅਤੇ 3 ਗੱਡੀਆਂ ਵੀ ਬਰਾਮਦ ਕੀਤੀਆਂ ਹਨ।

ਸਥਾਨਕ ਪੁਲਸ ਲਾਈਨ ਵਿਖੇ ਇਸ ਸਬੰਧੀ ਜਾਣਕਾਰੀ ਦਿੰਦੇ ਐੱਸ. ਐੱਸ. ਪੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਖਡਿਆਲਾ ਸੈਣੀਆਂ ਵਾਸੀ ਮਨਪ੍ਰੀਤ ਕੌਰ ਦੇ ਕਤਲ ਦੇ ਦੋਸ਼ ’ਚ ਉਸ ਦੇ ਛੋਟੇ ਭਰਾ ਹਰਪ੍ਰੀਤ ਸਿੰਘ ਊਰਫ਼ ਹੈਪੀ ਵਾਸੀ ਸ਼ੇਰਪੁਰ ਤਖਤੁਪੁਰਾ ਥਾਣਾ ਜੀਰਾ ਜ਼ਿਲ੍ਹਾ ਫਿਰੋਜਪੁਰ ਅਤੇ ਉਸ ਦੇ ਦੋਸਤ ਇਕਬਾਲ ਸਿੰਘ ਵਾਸੀ ਦੋਲੇਵਾਲ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮਨਪ੍ਰੀਤ ਦੇ ਕਤਲ ਉਪਰੰਤ ਸਾਰੇ ਪੱਖਾਂ ਨੂੰ ਡੂੰਘਾਈ ਨਾਲ ਘੋਖਦਿਆਂ ਪੁਲਸ ਵੱਲੋਂ ਧਾਰਾ 302, 34 ਆਈ. ਪੀ. ਸੀ. ਅਤੇ 25-54-59 ਅਸਲਾ ਐਕਟ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੁਲਿਸ ਦੀਆਂ ਦੋ ਟੀਮਾਂ ਬਣਾਈਆਂ ਗਈਆਂ ਸਨ, ਜਿਨ੍ਹਾਂ ਵਿੱਚ ਪਹਿਲੀ ਟੀਮ ਐੱਸ. ਪੀ. (ਡੀ) ਰਵਿੰਦਰ ਪਾਲ ਸਿੰਘ ਸੰਧੂ ਦੀ ਅਗਵਾਈ ਵਿੱਚ ਡੀ. ਐੱਸ. ਪੀ. (ਜਾਂਚ) ਰਾਕੇਸ਼ ਕੁਮਾਰ ਅਤੇ ਸੀ. ਆਈ. ਏ. ਇੰਚਾਰਜ ਸ਼ਿਵ ਕੁਮਾਰ ਅਤੇ ਦੂਜੀ ਟੀਮ ਵਿੱਚ ਡੀ. ਐੱਸ. ਪੀ. (ਦਿਹਾਤੀ) ਗੁਰਪ੍ਰੀਤ ਸਿੰਘ ਅਤੇ ਐੱਸ. ਐੱਚ. ਓ. ਬੁੱਲੋਵਾਲ ਇੰਸਪੈਕਟਰ ਪ੍ਰਦੀਪ ਕੁਮਾਰ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਘਟਨਾ ਨਾਲ ਜੁੜੇ ਪਹਿਲੂਆਂ ਨੂੰ ਪ੍ਰੋਫੈਸ਼ਨਲ ਅਤੇ ਸਾਇੰਟੀਫਿਕ ਢੰਗ ਨਾਲ ਖੰਗਾਲਦਿਆਂ 7 ਮਈ ਨੂੰ ਦੋਵੇਂ ਦੋਸ਼ੀ ਕਾਬੂ ਕੀਤੇ ਗਏ, ਜਿਨ੍ਹਾਂ ਦਾ 4 ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਕੋਰੋਨਾ ਦਾ ਸ਼ਿਕਾਰ ਹੋਏ 20 ਦਿਨਾਂ ਦੇ ਬੱਚੇ ਨੂੰ ਇੰਝ ਮਿਲੀ ਨਵੀਂ ਜ਼ਿੰਦਗੀ

ਇੰਝ ਰਚੀ ਸੀ ਭਰਾ ਨੇ ਸਾਜਿਸ਼ 
ਐੱਸ. ਐੱਸ. ਪੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਮਾਮਲੇ ਦੀ ਤਹਿ ਤੱਕ ਪਹੁੰਚਦਿਆਂ ਪੁਲਸ ਟੀਮਾਂ 5 ਦਿਨ ਲਗਾਤਾਰ ਮੋਗਾ ਅਤੇ ਫਿਰੋਜਪੁਰ ਜ਼ਿਲ੍ਹਿਆਂ ਵਿੱਚ ਰਹੀਆਂ ਤਾਂ ਜੋ ਦੋਸ਼ੀਆਂ ਨੂੰ ਕਾਬੂ ਕੀਤਾ ਜਾ ਸਕੇ। ਘਟਨਾ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਮਨਪ੍ਰੀਤ ਕੌਰ ਨੇ ਕਰੀਬ 8 ਸਾਲ ਪਹਿਲਾਂ ਪਰਿਵਾਰ ਦੀ ਮਰਜ਼ੀ ਤੋਂ ਬਗੈਰ ਹੁਸ਼ਿਆਰਪੁਰ ਦੇ ਪਿੰਡ ਖਡਿਆਲਾ ਸੈਣੀਆਂ ਵਾਸੀ ਪਵਨਦੀਪ ਸਿੰਘ ਨਾਲ ਵਿਆਹ ਕਰਵਾ ਲਿਆ ਸੀ ਅਤੇ ਬਾਅਦ ਵਿੱਚ ਪਤੀ ਨਾਲ ਅਣਬਣ ਕਾਰਨ ਉਸ ਦਾ ਅਦਾਲਤ ਵਿੱਚ ਤਲਾਕ ਦਾ ਕੇਸ ਚੱਲ ਰਿਹਾ ਸੀ। 

ਇਹ ਵੀ ਪੜ੍ਹੋ: ਜਲੰਧਰ: 80 ਸਾਲਾ ਸਹੁਰੇ ਨੇ ਨੂੰਹ ਨਾਲ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਵੀਡੀਓ ਵੇਖ ਪਤੀ ਵੀ ਹੋਇਆ ਹੈਰਾਨ

ਉਨ੍ਹਾਂ ਦੱਸਿਆ ਕਿ ਮਨਪ੍ਰੀਤ ਕੌਰ ਮੁੜ ਆਪਣੇ ਪੇਕਿਆ ਕੋਲ ਜਾਣਾ ਚਾਹੁੰਦੀ ਸੀ ਪਰ ਉਸ ਦੇ ਭਰਾ ਹਰਪ੍ਰੀਤ ਸਿੰਘ ਜੋ ਕਿ ਹੈਪੀ ਸਰਪੰਚ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਨੂੰ ਇਹ ਮਨਜ਼ੂਰ ਨਹੀਂ ਸੀ, ਜਿਸ ਨੇ ਸਾਜਿਸ਼ ਰੱਚ ਕੇ ਮਨਪ੍ਰੀਤ ਕੌਰ ਦਾ ਕਤਲ ਕਰ ਦਿੱਤਾ। ਜ਼ਿਲ੍ਹਾ ਪੁਲਸ ਮੁਖੀ ਨੇ ਦੱਸਿਆ ਕਿ ਕਤਲ ਤੋਂ ਇਕ ਦਿਨ ਪਹਿਲਾਂ ਦੋਸ਼ੀਆਂ ਵੱਲੋਂ ਇਨੋਵਾ ਗੱਡੀ ਵਿੱਚ ਰੈਕੀ ਵੀ ਕੀਤੀ ਗਈ ਅਤੇ ਅਗਲੇ ਦਿਨ ਉਹ ਸਕਾਰਪਿਊ ਗੱਡੀ ਵਿੱਚ ਪਹੁੰਚੇ। ਉਨ੍ਹਾਂ ਦੱਸਿਆ ਕਿ ਇਕਬਾਲ ਸਿੰਘ ਗੱਡੀ ਨੂੰ ਚਲਾ ਰਿਹਾ ਸੀ ਅਤੇ ਮਨਪ੍ਰੀਤ ਦਾ ਭਰਾ ਗੱਡੀ ਦੇ ਸਭ ਤੋਂ ਪਿੱਛੇ ਵਾਲੀ ਸੀਟ ’ਤੇ ਲੁਕਿਆ ਹੋਇਆ ਸੀ। ਦੋਵਾਂ ਨੇ ਆਉਂਦੇ ਸਮੇਂ ਇਕ ਰਾਹਗੀਰ ਤੋਂ ਮੋਬਾਇਲ ਫੋਨ ਨੂੰ ਖੋਹਿਆ ਸੀ, ਜਿਸ ਤੋਂ ਇਕਬਾਲ ਨੇ ਮਨਪ੍ਰੀਤ ਨੂੰ ਵਟਸਐਪ ਕਾਲ ਕੀਤੀ ਸੀ ਤਾਂ ਜੋ ਕਾਲ ਟਰੇਸ ਨਾ ਹੋ ਸਕੇ। ਜਦੋਂ ਮਨਪ੍ਰੀਤ ਮੇਨ ਰੋਡ ’ਤੇ ਪਹੁੰਚੀ ਤਾਂ ਇਕਬਾਲ ਨੇ ਕਿਹਾ ਕਿ ਕੋਈ ਜ਼ਰੂਰੀ ਗੱਲ ਕਰਨ ਦਾ ਕਹਿ ਕੇ ਉਸ ਨੂੰ ਪਿਛਲੀ ਸੀਟ ’ਤੇ ਬੈਠਣ ਲਈ ਕਿਹਾ ਜਿੱਥੇ ਹਰਪ੍ਰੀਤ ਨੇ ਮਨਪ੍ਰੀਤ ਦਾ ਸਾਫੇ ਨਾਲ ਗਲਾ ਘੁੱਟ ਦਿੱਤਾ ਅਤੇ ਉਹ ਬੇਹੋਸ਼ ਹੋ ਗਈ। 

ਇਹ ਵੀ ਪੜ੍ਹੋ: ਜਲੰਧਰ: ਕੋਰੋਨਾ ਨੇ ਖ਼ੂਨ ਦੇ ਰਿਸ਼ਤੇ ’ਚ ਪੈਦਾ ਕੀਤੀਆਂ ਦੂਰੀਆਂ, ਸ਼ਮਸ਼ਾਨਘਾਟਾਂ 'ਚੋਂ ਸਾਹਮਣੇ ਆ ਰਹੀਆਂ ਦਰਦਨਾਕ ਤਸਵੀਰਾਂ

ਥੋੜਾ ਅੱਗੇ ਪਿੰਡ ਸੀਕਰੀ ਨੇੜੇ ਮਨਪ੍ਰੀਤ ਨੂੰ ਬਾਹਰ ਲਿਜਾ ਕੇ ਆਪਣੇ 32 ਬੋਰ ਦੇ ਰਿਵਾਲਵਰ ਨਾਲ 9 ਗੋਲ਼ੀਆਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਨੇ ਮੰਨਿਆ ਕਿ ਕਰੀਬ ਇਕ ਮਹੀਨਾ ਪਹਿਲਾਂ ਵੀ ਹਰਪ੍ਰੀਤ ਦੀ ਫਾਰਚੂਨਰ ਗੱਡੀ ਵਿੱਚ ਉਨ੍ਹਾਂ ਨੇ ਰੈਕੀ ਕੀਤੀ ਸੀ। ਪੁਲਸ ਵੱਲੋਂ ਘਟਨਾ ਨੂੰ ਅੰਜਾਮ ਦੇਣ ਲਈ ਵਰਤੀਆਂ ਤਿੰਨੇ ਗੱਡੀਆਂ ਬਰਾਮਦ ਕਰ ਲਈਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਇਕਬਾਲ ਸਿੰਘ ਖ਼ਿਲਾਫ਼ ਪਹਿਲਾਂ ਵੀ ਮਾਈਨਿੰਗ ਐਕਟ ਤਹਿਤ ਮਾਮਲਾ ਦਰਜ ਹੈ।

ਇਹ ਵੀ ਪੜ੍ਹੋ:  ਕਪੂਰਥਲਾ ਤੋਂ ਜਲੰਧਰ ਆਉਣ ਵਾਲੇ ਹੋ ਜਾਣ ਸਾਵਧਾਨ, ਕਿਤੇ ਤੁਹਾਡੇ ਨਾਲ ਵੀ ਨਾ ਹੋ ਜਾਵੇ ਕੁਝ ਅਜਿਹਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


shivani attri

Content Editor

Related News