ਚਾਵਾਂ ਨਾਲ ਕਰਵਾਈ ਲਵ-ਮੈਰਿਜ ਦਾ ਖ਼ੌਫਨਾਕ ਅੰਤ, ਉਹ ਹੋਇਆ ਜੋ ਸੋਚਿਆ ਨਾ ਸੀ

11/8/2020 6:23:54 PM

ਬਨੂੜ (ਗੁਰਪਾਲ) : ਥਾਣਾ ਬਨੂੜ ਅਧੀਨ ਪੈਂਦੇ ਪਿੰਡ ਫਤਹਿਪੁਰ ਗੜ੍ਹੀ ਦੀ 22 ਸਾਲਾ ਨੌਜਵਾਨ ਵਿਆਹੁਤਾ ਵਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨਮਿਤਾ ਸ਼ਰਮਾ ਦੇ ਪਿਤਾ ਜਗਦੀਸ਼ ਕੁਮਾਰ ਪੁੱਤਰ ਰਾਮ ਮੂਰਤੀ ਵਾਰਡ ਨੰਬਰ 10 ਬਾਬਾ ਬੰਦਾ ਸਿੰਘ ਬਹਾਦਰ ਕਾਲੋਨੀ ਬਨੂੜ ਨੇ ਦੱਸਿਆ ਕਿ ਉਸ ਦੀ ਧੀ ਨਮਿਤਾ ਨੇ ਤਕਰੀਬਨ 4 ਸਾਲ ਪਹਿਲਾਂ ਥਾਣਾ ਬਨੂੜ ਅਧੀਨ ਪੈਂਦੇ ਪਿੰਡ ਫਤਿਹਪੁਰ ਗੜ੍ਹੀ ਦੇ ਵਸਨੀਕ ਜਰਨੈਲ ਸਿੰਘ ਦੇ ਪੁੱਤਰ ਗੁਰਮੀਤ ਸਿੰਘ ਨਾਲ ਲਵ-ਮੈਰਿਜ ਕਰਵਾਈ ਸੀ। ਉਨ੍ਹਾਂ ਦੱਸਿਆ ਕਿ ਵਿਆਹ ਤੋਂ ਬਾਅਦ ਸਹੁਰੇ ਪਰਿਵਾਰ ਵਲੋਂ ਉਸ ਦੀ ਧੀ ਨੂੰ ਦਾਜ ਦਹੇਜ ਲਿਆਉਣ ਲਈ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ।

ਇਹ ਵੀ ਪੜ੍ਹੋ :  ਖੇਤਾਂ 'ਚ ਲਾਈ ਅੱਗ ਦੀਆਂ ਲਪਟਾਂ 'ਚ ਐਕਟਿਵਾ ਸਣੇ ਡਿੱਗੇ ਦਾਦੀ-ਪੋਤਾ, ਜਿਊਂਦੀ ਸੜੀ ਬੀਬੀ (ਤਸਵੀਰਾਂ)

ਕੁੜੀ ਦੇ ਪਿਤਾ ਨੇ ਦੱਸਿਆ ਕਿ 2 ਸਾਲ ਪਹਿਲਾਂ ਉਸ ਦੀ ਧੀ ਨੇ ਇਕ ਪੁੱਤਰੀ ਨੂੰ ਜਨਮ ਦਿੱਤਾ ਤੇ ਚਾਰ ਮਹੀਨੇ ਪਹਿਲਾਂ ਇਕ ਲੜਕੇ ਨੂੰ ਜਨਮ ਦਿੱਤਾ ਪਰ ਉਸ ਤੋਂ ਬਾਅਦ ਵੀ ਸਹੁਰੇ ਪਰਿਵਾਰ ਵਲੋਂ ਧੀ 'ਤੇ ਵਧੀਕੀਆਂ ਜਾਰੀ ਰਹੀਆਂ ਅਤੇ ਉਸ ਨੂੰ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਰਿਹਾ। ਆਖ਼ਿਰ ਨੌਜਵਾਨ ਧੀ ਨੇ ਬੀਤੇ ਦਿਨੀਂ ਸਹੁਰੇ ਪਰਿਵਾਰ ਦੀਆਂ ਵਧੀਕੀਆਂ ਤੋਂ ਤੰਗ ਆ ਕੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਇਸ ਦੌਰਾਨ ਉਸ ਦੀ ਭਤੀਜੀ ਨੂੰ ਸਹੁਰੇ ਪਰਿਵਾਰ ਦਾ ਫੋਨ ਆਇਆ ਕਿ ਤੇਰੀ ਭੈਣ ਨਮਿਤਾ ਦੀ ਤਬੀਅਤ ਖ਼ਰਾਬ ਹੋਣ ਕਰਕੇ ਇਸ ਨੂੰ ਚੰਡੀਗੜ੍ਹ ਦੇ ਪੀ. ਜੀ. ਆਈ. ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਜਦੋਂ ਉਹ ਆਪਣੇ ਪਰਿਵਾਰ ਸਮੇਤ ਉੱਥੇ ਪਹੁੰਚੇ ਤਾਂ ਪਤਾ ਲੱਗਾ ਕਿ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ :  ਪੁਲਸ ਨੇ ਤਿੰਨ ਦਿਨਾਂ ਦੇ ਰਿਮਾਂਡ 'ਤੇ ਲਈ ਸਬ-ਇੰਸਪੈਕਟਰ ਸੰਦੀਪ ਕੌਰ

ਇਸ ਮਾਮਲੇ ਬਾਰੇ ਜਦੋਂ ਥਾਣਾ ਮੁਖੀ ਇੰਸਪੈਕਟਰ ਸੁਭਾਸ਼ ਕੁਮਾਰ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਮ੍ਰਿਤਕ ਕੁੜੀ ਦੇ ਪਿਤਾ ਜਗਦੀਸ਼ ਕੁਮਾਰ ਦੇ ਬਿਆਨਾਂ ਦੇ ਆਧਾਰ 'ਤੇ ਮ੍ਰਿਤਕ ਦੇ ਪਤੀ ਗੁਰਮੀਤ ਸਿੰਘ, ਜੇਠ ਵਿੱਕੀ ਪੁੱਤਰਾਨ ਜਰਨੈਲ ਸਿੰਘ ਤੇ ਸੱਸ ਪਰਮਜੀਤ ਕੌਰ ਪਤਨੀ ਜਰਨੈਲ ਸਿੰਘ ਵਾਸੀ ਫਤਿਹਪੁਰ ਗੜ੍ਹੀ ਖ਼ਿਲਾਫ਼ ਧਾਰਾ 306 ਆਈ. ਪੀ. ਸੀ. ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ :  ਲੁਧਿਆਣਾ ਦਾ ਹੈਰਾਨ ਕਰਨ ਵਾਲਾ ਮਾਮਲਾ, ਪਤੀ ਨੇ ਵਟਸਐਪ ਸਟੇਟਸ 'ਤੇ ਪਾਈਆਂ ਪਤਨੀ ਦੀਆਂ ਅਸ਼ਲੀਲ ਤਸਵੀਰਾਂ


Gurminder Singh

Content Editor Gurminder Singh