ਪ੍ਰੇਮ ਸਬੰਧਾਂ 'ਚ ਖ਼ੌਫਨਾਕ ਵਾਰਦਾਤ, ਨਾਬਾਲਗ ਨੂੰ ਦਿੱਤੀ ਦਿਲ ਕੰਬਾਊ ਮੌਤ

Sunday, Sep 20, 2020 - 02:09 PM (IST)

ਪ੍ਰੇਮ ਸਬੰਧਾਂ 'ਚ ਖ਼ੌਫਨਾਕ ਵਾਰਦਾਤ, ਨਾਬਾਲਗ ਨੂੰ ਦਿੱਤੀ ਦਿਲ ਕੰਬਾਊ ਮੌਤ

ਸ੍ਰੀ ਗੋਇੰਦਵਾਲ ਸਾਹਿਬ (ਪੰਛੀ): ਪੁਲਸ ਜ਼ਿਲ੍ਹਾ ਤਰਨਤਾਰਨ ਦੇ ਐੱਸ.ਐੱਸ.ਪੀ. ਧਰੁਮਨ ਐੱਚ ਨਿੰਬਲੇ ਦੀਆਂ ਸਖ਼ਤ ਹਦਾਇਤਾਂ ਅਤੇ ਗੋਇੰਦਵਾਲ ਸਾਹਿਬ ਦੇ ਡੀ.ਐੱਸ.ਪੀ. ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਥਾਣਾ ਮੁਖੀ ਇੰਸਪੈਕਟਰ ਹਰਿੰਦਰ ਸਿੰਘ ਦੀ ਨਿਗਰਾਨੀ ਹੇਠ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਵਲੋਂ ਪਿੰਡ ਲੁਹਾਰ ਵਿਖੇ ਪ੍ਰੇਮ ਸਬੰਧਾਂ ਵਿਚ ਅੜਿੱਕਾ ਬਣੇ ਨਾਬਾਲਗ ਮੁੰਡੇ ਨੂੰ ਕਤਲ ਕਰਨ ਦੇ ਮਾਮਲੇ 'ਚ ਮੁਲਜ਼ਮ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ।

ਇਹ ਵੀ ਪੜ੍ਹੋ: ਬਜ਼ੁਰਗ ਬਾਬੇ ਨਾਲ ਜਨਾਨੀ ਨੇ ਕੀਤਾ ਸ਼ਰਮਨਾਕ ਕਾਰਾ, ਅਸ਼ਲੀਲ ਵੀਡੀਓ ਬਣਾ ਇੰਝ ਲੁੱਟਿਆ

ਇਸ ਸਬੰਧੀ ਗੋਇੰਦਵਾਲ ਸਾਹਿਬ ਦੇ ਪੁਲਸ ਉੱਪ ਕਪਤਾਨ ਜਸਪ੍ਰੀਤ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ 16/07/20 ਨੂੰ ਅੰਮ੍ਰਿਤਪਾਲ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਲੁਹਾਰ ਨੂੰ ਅਗਵਾ ਕਰਕੇ ਉਸਦਾ ਕਤਲ ਕਰ ਲਾਸ਼ ਲੁਹਾਰ ਸੂਏ ਵਿਚ ਵਹਾ ਦਿੱਤੀ ਗਈ ਸੀ। ਜਿਸਦੀ ਲਾਸ਼ ਕਰੀਬ 6 ਦਿਨਾਂ ਬਾਅਦ ਮਿਲੀ ਸੀ ਅਤੇ ਪੋਸਟ ਮਾਰਟਮ ਰਿਪੋਰਟ ਕਰਵਾਇਆ ਗਿਆ ਸੀ। ਪੁਲਸ ਵਲੋਂ ਇਸ ਮਾਮਲੇ ਵਿਚ ਮ੍ਰਿਤਕ ਅੰਮ੍ਰਿਤਪਾਲ ਸਿੰਘ ਦੇ ਪਿਤਾ ਜਗਤਾਰ ਸਿੰਘ ਦੇ ਬਿਆਨ ਦੇ ਆਧਾਰ 'ਤੇ ਮਾਮਲਾ ਦਰਜ ਕੀਤਾ ਗਿਆ ਸੀ। ਉਕਤ ਮਾਮਲੇ ਵਿਚ ਥਾਣਾ ਮੁੱਖੀ ਇੰਸਪੈਕਟਰ ਹਰਿੰਦਰ ਸਿੰਘ ਵਲੋਂ ਕਾਰਵਾਈ ਕਰਦੇ ਹੋਏ 
ਗੁਰਸਾਹਿਬ ਸਿੰਘ ਵਾਸੀ ਲੁਹਾਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਕੀ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਅੱਗੇ ਆਪਣੀ ਚੁੱਪ ਦਾ ਰਾਜ਼ ਖੋਲ੍ਹਣਗੇ ਨਵਜੋਤ ਸਿੱਧੂ?

ਪੁੱਛ ਪੜਤਾਲ ਦੌਰਾਨ ਮੁਲਜ਼ਮ ਗੁਰਸਾਹਿਬ ਸਿੰਘ ਨੇ ਮੰਨਿਆ ਕਿ ਉਸਦੇ ਅੰਮ੍ਰਿਤਪਾਲ ਸਿੰਘ ਦੀ ਮਾਂ ਨਾਲ ਨਾਜਾਇਜ਼ ਸਬੰਧ ਸਨ ਅਤੇ ਜਿਸ ਬਾਰੇ ਅੰਮ੍ਰਿਤਪਾਲ ਸਿੰਘ ਨੂੰ ਜਾਣਕਾਰੀ ਹੋ ਗਈ ਸੀ, ਜਿਸ ਕਾਰਨ ਅੰਮ੍ਰਿਤਪਾਲ ਸਾਡੇ ਪ੍ਰੇਮ ਸਬੰਧਾਂ ਵਿਚ ਅੜਿੱਕਾ ਬਣਦਾ ਸੀ।ਜਿਸ ਦੇ ਚੱਲਦਿਆਂ ਉਸ ਵਲੋਂ ਅੰਮ੍ਰਿਤਪਾਲ ਸਿੰਘ ਦਾ ਕਤਲ ਕਰਕੇ ਲਾਸ਼ ਨਹਿਰ ਵਿਚ ਸੁੱਟ ਦਿੱਤੀ ਗਈ ਸੀ।ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ।


author

Shyna

Content Editor

Related News