ਲਵਲੀ ਆਟੋਜ਼ ਫਿਰ ਸੁਰਖੀਆਂ 'ਚ, ਨੌਜਵਾਨ ਨੇ ਤੀਜੀ ਮੰਜ਼ਿਲ 'ਤੇ ਕੀਤੀ ਖੁਦਕੁਸ਼ੀ (ਵੀਡੀਓ)

Sunday, Jun 23, 2019 - 06:12 PM (IST)

ਜਲੰਧਰ (ਸੋਨੂੰ,ਰਮਨ)— ਨਕੋਦਰ ਚੌਕ ਕੋਲ ਸਥਿਤ ਲਵਲੀ ਆਟੋਜ਼ ਇਕ ਵਾਰ ਫਿਰ ਤੋਂ ਸੁਰਖੀਆਂ 'ਚ ਆ ਗਿਆ ਹੈ। ਲਵਲੀ ਆਟੋਜ਼ ਦੀ ਤੀਜ਼ੀ ਮੰਜ਼ਿਲ 'ਤੇ ਮੁਲਾਜ਼ਮ ਵੱਲੋਂ ਫਾਹਾ ਲਗਾ ਕੇ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਲਲਨ ਕੁਮਾਰ ਦੇ ਰੂਪ 'ਚ ਹੋਈ ਸੀ, ਜੋ ਕਿ ਬਿਹਾਰ ਦਾ ਰਹਿਣ ਵਾਲਾ ਸੀ। ਜਾਣਕਾਰੀ ਦਿੰਦੇ ਹੋਏ ਥਾਣਾ ਨੰਬਰ-4 ਦੇ ਸਬ-ਇੰਸਪੈਕਟਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਰਾਤ ਉਨ੍ਹਾਂ ਨੂੰ ਪਤਾ ਲੱਗਾ ਕਿ ਲਵਲੀ ਆਟੋ ਦੀ ਤੀਜੀ ਮੰਜ਼ਿਲ 'ਤੇ ਲਲਨ ਕੁਮਾਰ ਨੇ ਫਾਹਾ ਲਗਾ ਕੇ ਆਪਣੀ ਜੀਵਨਲੀਲਾ ਖਤਮ ਕਰ ਲਈ ਹੈ। ਲਲਨ ਕੁਮਾਰ ਲਵਲੀ ਆਟੋਜ਼ 'ਚ ਵਾਸ਼ਿੰਗ ਦਾ ਕੰਮ ਕਰਦਾ ਸੀ। ਮੌਕੇ 'ਤੇ ਪਹੁੰਚ ਕੇ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ।

PunjabKesari

ਫਿਲਹਾਲ ਅਜੇ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਮੁਲਾਜ਼ਮ ਨੇ ਖੁਦਕੁਸ਼ੀ ਵਰਗਾ ਕਦਮ ਕਿਉਂ ਚੁੱਕਿਆ। ਪੁਲਸ ਨੂੰ ਨਾ ਹੀ ਕੋਈ ਸੁਸਾਈਡ ਨੋਟ ਬਰਾਮਦ ਹੋਇਆ ਹੈ। ਮ੍ਰਿਤਕ ਦੇ ਭਰਾ ਦੇ ਬਿਆਨਾਂ 'ਤੇ ਮਾਮਲਾ ਦਰਜ ਕਰਕੇ ਪੁਲਸ ਨੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਲਵਲੀ ਆਟੋਜ਼ 'ਚ ਬੀਤੀ 6 ਮਈ ਨੂੰ ਇਕ ਨੌਜਵਾਨ ਵੱਲੋਂ ਲੜਕੀ ਨੂੰ ਗੋਲੀਆਂ ਮਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਸੀ। ਲੜਕੀ ਨੂੰ ਗੋਲੀਆਂ ਮਾਰਨ ਤੋਂ ਬਾਅਦ ਫਿਰ ਲੜਕੇ ਨੇ ਵੀ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਸੀ। ਇਸ ਘਟਨਾ 'ਚ ਲੜਕੀ ਇਲਾਜ ਦੌਰਾਨ ਹਸਪਤਾਲ 'ਚ ਦਮ ਤੋੜਿਆ ਸੀ, ਜਦਕਿ ਨੌਜਵਾਨ ਦੀ ਮੌਤ ਮੌਕੇ 'ਤੇ ਹੀ ਹੋ ਗਈ ਸੀ।  


author

shivani attri

Content Editor

Related News