ਕੋਰੋਨਾ ਵਾਇਰਸ ਨੂੰ ਲੈ ਕੇ LPU ਸਬੰਧੀ ਵਾਇਰਲ ਹੋਈ ਖਬਰ ਦੀ ਜਾਣੋ ਅਸਲ ਸੱਚਾਈ

Monday, Mar 16, 2020 - 06:13 PM (IST)

ਕੋਰੋਨਾ ਵਾਇਰਸ ਨੂੰ ਲੈ ਕੇ LPU ਸਬੰਧੀ ਵਾਇਰਲ ਹੋਈ ਖਬਰ ਦੀ ਜਾਣੋ ਅਸਲ ਸੱਚਾਈ

ਜਲੰਧਰ/ਫਗਵਾੜਾ (ਜਲੋਟਾ) — ਕੋਰੋਨਾ ਵਾਇਰਸ ਨੂੰ ਲੈ ਕੇ ਪੂਰੇ ਦੇਸ਼ 'ਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਇਸ ਵਾਇਰਸ ਦੇ ਕਾਰਨ ਇਕ ਪਾਸੇ ਜਿੱਥੇ ਹੁਣ ਤੱਕ ਵਿਸ਼ਵ ਭਰ 'ਚ 6500 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ, ਉਥੇ ਹੀ ਕਈ ਲੋਕ ਇਸ ਦੀ ਲਪੇਟ 'ਚ ਆ ਚੁੱਕੇ ਹਨ। ਦੇਸ਼ ਭਰ 'ਚ ਫੈਲੇ ਕੋਰੋਨਾ ਵਾਇਰਸ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਵੀ ਕਈ ਤਰ੍ਹਾਂ ਦੀਆਂ ਅਫਵਾਹਾਂ ਉੱਡ ਰਹੀਆਂ ਰਹੀਆਂ ਹਨ।

PunjabKesari

ਇਸੇ ਤਹਿਤ ਜਲੰਧਰ ਦੇ ਮਸ਼ਹੂਰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੂੰ ਲੈ ਕੇ ਵੀ ਇਕ ਖਬਰ ਵਾਇਰਲ ਹੋ ਰਹੀ ਹੈ, ਜਿਸ 'ਚ ਇਹ ਦੱਸਿਆ ਗਿਆ ਹੈ ਕਿ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਚਾਂਸਲਰ ਨੂੰ ਕੋਰੋਨਾ ਵਾਇਰਸ ਹੋ ਗਿਆ ਹੈ। ਇਕ ਅੰਗਰੇਜ਼ੀ ਅਖਬਾਰ 'ਚ ਛਪੀ ਇਹ ਖਬਰ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀ ਹੈ ਪਰ ਜਦੋਂ ਇਸ ਬਾਰੇ ਸੱਚਾਈ ਦਾ ਪਤਾ ਲਗਾਇਆ ਗਿਆ ਤਾਂ ਇਹ ਖਬਰ ਅਸਲ 'ਚ ਫੇਕ ਸਾਬਤ ਹੋਈ। ਯੂਨੀਵਰਸਿਟੀ ਦੇ ਸੂਤਰਾਂ ਤੋਂ ਪਤਾ ਲੱਗਾ ਕਿ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਅਜਿਹੀ ਕੋਈ ਵੀ ਸਥਿਤੀ ਹੈ।

PunjabKesari

ਯੂਨੀਵਰਸਿਟੀ ਦੇ ਚਾਂਸਲਰ ਅਸ਼ੋਕ ਮਿੱਤਲ ਨੇ ਦੱਸਿਆ ਕਿ ਉਨ੍ਹਾਂ ਨੂੰ ਕੁਝ ਵੀ ਨਹੀਂ ਹੋਇਆ ਹੈ। ਇਸ ਸਬੰਧੀ ਸਿਹਤ ਵਿਭਾਗ ਕਪੂਰਥਲਾ ਨੇ ਯੂਨੀਵਰਸਿਟੀ ਦਾ ਦੌਰਾ ਕੀਤਾ, ਜਿਸ 'ਚ ਹੋਸਟਲ ਤੋਂ ਲੈ ਕੇ ਕਲਾਸ ਰੂਮ ਦੀ ਜਾਂਚ ਕੀਤੀ ਗਈ ਪਰ ਕੁਝ ਵੀ ਨਹੀਂ ਪਾਇਆ ਗਿਆ ਹੈ। ਉਥੇ ਹੀ ਇਸ ਸਬੰਧੀ ਪੁਲਸ ਨੂੰ ਵੀ ਸ਼ਿਕਾਇਤ ਦਿੱਤੀ ਗਈ ਹੈ, ਜਿਸ ਨੂੰ ਲੈ ਕੇ ਪੁਲਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।
ਇਥੇ ਦੱਸ ਦੇਈਏ ਕਿ ਦੁਨੀਆ ਭਰ 'ਚ ਦਹਿਸ਼ਤ ਫੈਲਾਉਣ ਵਾਲੇ ਕੋਰੋਨਾ ਵਾਇਰਸ ਕਾਰਨ ਪੰਜਾਬ ਸਰਕਾਰ ਨੇ ਸੂਬੇ ਦੇ ਸਿਨੇਮਾ ਹਾਲ, ਸ਼ੌਪਿੰਗ ਮਾਲ, ਰੈਸਟੋਰੈਂਟ ਅਤੇ ਜਿੰਮ ਆਦਿ 31 ਮਾਰਚ ਤੱਕ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਦਾ ਐਲਾਨ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਕੋਰੋਨਾ ਵਾਇਰਸ : ਸੈਂਟਰਲ ਜੇਲ ’ਚ ਬੰਦ ਕੈਦੀਆਂ ਦੀਆਂ ਮੁਲਾਕਾਤਾਂ 31 ਮਾਰਚ ਤੱਕ ਬੰਦ

PunjabKesari

ਸਿਹਤ ਮੰਤਰੀ ਮੁਤਾਬਕ ਕੋਰੋਨਾ ਵਾਇਰਸ ਕਾਰਨ ਅਹਿਤਿਆਤ ਵਜੋਂ 31 ਮਾਰਚ ਤਕ ਜਨਤਕ ਥਾਵਾਂ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਕਾਰਨ ਸੂਬੇ ਦੇ ਸਾਰੇ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ 31 ਮਾਰਚ ਤਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਨੂੰ ਮਹਾਮਾਰੀ ਐਲਾਨਦੇ ਹੋਏ ਹੁਕਮ ਜਾਰੀ ਕਰਦਿਆਂ ਆਖਿਆ ਹੈ ਕਿ ਜਿਨ੍ਹਾਂ ਸਕੂਲਾਂ 'ਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ਸਿਰਫ ਉਹੀ ਸਕੂਲ ਖੁੱਲ੍ਹੇ ਰਹਿਣਗੇ ਜਦਕਿ ਬਾਕੀ ਸਾਰੇ ਸਕੂਲ 31 ਮਾਰਚ ਤਕ ਬੰਦ ਰਹਿਣਗੇ। ਜ਼ਿਕਰਯੋਗ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦਾ ਅਜੇ ਤਕ ਸਿਰਫ ਇਕ ਹੀ ਪਾਜ਼ੀਟਿਵ ਕੇਸ ਸਾਹਮਣੇ ਆਇਆ ਹੈ, ਜਦਕਿ ਚੰਡੀਗੜ੍ਹ, ਹਿਮਾਚਲ, ਹਰਿਆਣਾ 'ਚ ਇਕ ਵੀ ਪਾਜ਼ੀਟਿਵ ਕੇਸ ਸਾਹਮਣੇ ਨਹੀਂ ਆਇਆ ਹੈ। ਦੇਸ਼ 'ਚ ਕੋਰੋਨਾਵਾਇਰਸ ਨਾਲ ਦੋ ਮੌਤਾਂ ਹੋ ਚੁੱਕੀਆਂ ਹਨ ਅਤੇ ਹੁਣ ਤੱਕ ਪੋਜ਼ੀਟਿਵ ਮਾਮਲਿਆਂ ਦੀ ਗਿਣਤੀ 80 ਤੋਂ ਵੱਧ ਹੋ ਚੁੱਕੀ ਹੈ।

PunjabKesari

ਇਹ ਵੀ ਪੜ੍ਹੋ:  ਪੰਜਾਬ ਭਵਨ ਬਾਹਰ 'ਕਾਂਗਰਸੀ ਆਗੂਆਂ' ਦੀ 'ਕੋਰੋਨਾ' ਸਬੰਧੀ ਹੋਈ ਸਕਰੀਨਿੰਗ

ਇਨ੍ਹਾਂ ਗੱਲਾਂ ਦਾ ਰੱਖੋ ਵਿਸ਼ੇਸ਼ ਤੌਰ 'ਤੇ ਧਿਆਨ
1. ਹੱਥਾਂ ਨੂੰ ਵਾਰ-ਵਾਰ ਸਾਬਣ ਅਤੇ ਪਾਣੀ ਨਾਲ ਧੋਵੋ। ਹੋ ਸਕੇ ਤਾਂ ਹੱਥਾਂ ਨੂੰ ਸਾਫ ਕਰਨ ਲਈ ਸੈਨੇਟਾਈਜ਼ਰ ਦਾ ਇਸਤੇਮਾਲ ਕਰੋ।
2. ਕਿਸੇ ਨਾਲ ਹੱਥ ਮਿਲਾਉਣ ਤੋਂ ਪਰਹੇਜ਼ ਕਰੋ।
3. ਖੰਘਦੇ ਜਾਂ ਛਿੱਕਦੇ ਹੋਏ ਡਿਸਪੋਜ਼ੇਬਲ ਟਿਸ਼ੂ ਦਾ ਇਸਤੇਮਾਲ ਕਰੋ।
4. ਇਸਤੇਮਾਲ ਕੀਤੇ ਗਏ ਟਿਸ਼ੂ ਨੂੰ ਸੁੱਟ ਦਿਓ ਅਤੇ ਇਸ ਤੋਂ ਬਾਅਦ ਹੱਥ ਜ਼ਰੂਰ ਧੋਵੋ।
5. ਟਿਸ਼ੂ ਨਹੀਂ ਹੈ ਤਾਂ ਛਿਕਦੇ ਜਾਂ ਖੰਘਦੇ ਹੋਏ ਬਾਂਹ ਦਾ ਇਸਤੇਮਾਲ ਕਰੋ। ਪਰ ਖੁੱਲ੍ਹੀ ਹਵਾ 'ਚ ਖੰਘਣ ਜਾਂ ਛਿੱਕਣ ਤੋਂ ਪਰਹੇਜ਼ ਕਰੋ।
6. ਬਿਨਾਂ ਹੱਥ ਧੋਏ ਆਪਣੀਆਂ ਅੱਖਾਂ, ਨੱਕ ਅਤੇ ਮੂੰਹ ਨੂੰ ਨਾ ਲਗਾਓ।
7. ਬੀਮਾਰ ਲੋਕਾਂ ਦੇ ਸੰਪਰਕ 'ਚ ਆਉਣ ਤੋਂ ਬਚੋ।
8. ਜਾਨਵਰਾਂ ਦੇ ਸੰਪਰਕ 'ਚ ਆਉਣ ਤੋਂ ਬਚੋ।
9. ਪਾਲਤੂ ਜਾਨਵਰਾਂ ਦੀ ਸਾਫ-ਸਫਾਈ ਦਾ ਪੂਰਾ ਧਿਆਨ ਰੱਖੋ।
10. ਮੀਟ, ਅੰਡੇ ਆਦਿ  ਖਾਣ ਤੋਂ ਪਹਹੇਜ਼ ਕਰੋ। ਹੋ ਸਕੇ ਤਾਂ ਚੰਗੀ ਤਰ੍ਹਾਂ ਪਕਾ ਕੇ ਖਾਓ।
ਜੇਕਰ ਤੁਹਾਨੂੰ ਖੰਘ, ਬੁਖਾਰ ਅਤੇ ਛਿੱਕਾਂ ਆਦਿ ਦੀ ਸਮੱਸਿਆ ਆਉਂਦੀ ਹੈ ਤਾਂ ਤੁਰੰਤ ਡਾਕਟਰ ਨਾਲ ਸੰਪਰਕ ਕਰੋ।

ਇਹ ਵੀ ਪੜ੍ਹੋ: ਕੋਰੋਨਾ ਦਾ ਕਹਿਰ : ਪੰਜਾਬ 'ਚ ਸਿਨੇਮਾ ਹਾਲ, ਸ਼ੌਪਿੰਗ ਮਾਲ, ਰੈਸਟੋਰੈਂਟ ਤੇ ਜਿੰਮ ਬੰਦ ਕਰਨ ਦੇ ਹੁਕਮ


author

shivani attri

Content Editor

Related News