LPU ''ਚ ਪ੍ਰਦਰਸ਼ਨ ਦੌਰਾਨ ''ਯੂਨੀ ਮਾਲ'' ''ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ ਭੰਨੇ ਸ਼ੀਸ਼ੇ, ਕੀਮਤੀ ਸਾਮਾਨ ਚੋਰੀ

Monday, Sep 28, 2026 - 02:36 PM (IST)

LPU ''ਚ ਪ੍ਰਦਰਸ਼ਨ ਦੌਰਾਨ ''ਯੂਨੀ ਮਾਲ'' ''ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ ਭੰਨੇ ਸ਼ੀਸ਼ੇ, ਕੀਮਤੀ ਸਾਮਾਨ ਚੋਰੀ

ਫਗਵਾੜਾ (ਵੈੱਬ ਡੈਸਕ)- ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਚ ਭੜਕੀ ਹਿੰਸਾ ਵਿਚਾਲੇ ਲਗਾਤਾਰ ਵੱਡੇ ਖ਼ੁਲਾਸੇ ਸਾਹਮਣੇ ਆ ਰਹੇ ਹਨ। ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਵੀਡੀਓਜ਼ ਤੋਂ ਪਤਾ ਲੱਗਦਾ ਹੈ ਕਿ ਪ੍ਰਦਰਸ਼ਨਕਾਰੀਆਂ ਨੇ ਕੈਂਪਸ ਦੇ ਅੰਦਰ ਬਣੇ ਯੂਨੀ ਮਾਲ ਦੀਆਂ ਦੁਕਾਨਾਂ ਵਿਚ ਦਾਖ਼ਲ ਹੋ ਕੇ ਖਾਣਾ, ਇਲੈਕਟ੍ਰਾਨਿਕਸ ਦਾ ਸਾਮਾਨ ਅਤੇ ਹੋਰ ਕੀਮਤੀ ਸਾਮਾਨ ਲੁੱਟ ਲਿਆ ਗਿਆ।  ਇਨ੍ਹਾਂ ਵੀਡੀਓਜ਼ 'ਚ ਪ੍ਰਦਰਸ਼ਨਕਾਰੀ ਮਾਲ ਦੀਆਂ ਦੁਕਾਨਾਂ ਤੋਂ ਬਿਨਾਂ ਪੈਸੇ ਦਿੱਤੇ ਖਾਣਾ, ਇਲੈਕਟ੍ਰਾਨਿਕਸ ਅਤੇ ਹੋਰ ਸਾਮਾਨ ਚੋਰੀ ਕਰਦੇ ਅਤੇ ਖਾਂਦੇ ਵਿਖਾਈ ਦੇ ਰਹੇ ਹਨ। ਇਸ ਦੌਰਾਨ ਸੀ. ਸੀ. ਟੀ. ਵੀ. ਕੈਮਰੇ ਤੱਕ ਚੋਰੀ ਕੀਤੇ ਗਏ ਹਨ। ਏ. ਟੀ. ਐੱਮ. ਕਿਓਸਕ, ਦੁਕਾਨ ਦੀਆਂ ਖਿੜਕੀਆਂ ਅਤੇ ਯੂਨੀਵਰਸਿਟੀ ਹਾਲ ਦੀ ਵੀ ਭੰਨਤੋੜ ਕੀਤੀ ਗਈ। 

ਇਹ ਵੀ ਪੜ੍ਹੋ: ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ ਕਰੇਗੀ ਖ਼ਤਮ: ਕੇਵਲ ਢਿੱਲੋਂ

PunjabKesari

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਸ਼ਨੀਵਾਰ ਦੇਰ ਰਾਤ ਸ਼ੁਰੂ ਹੋਇਆ ਪ੍ਰਦਰਸ਼ਨ ਐਤਵਾਰ ਰਾਤ ਤੱਕ ਜਾਰੀ ਰਿਹਾ। ਪ੍ਰਦਰਸ਼ਕਾਰੀਆਂ ਵੱਲੋਂ ਬੇਹੱਦ ਭੰਨਤੋੜ ਕੀਤੀ ਗਈ ਅਤੇ ਪੁਲਸ ਦੀ ਗੱਡੀ ਨੂੰ ਵੀ ਅੱਗ ਲਗਾਈ ਗਈ ਸੀ। ਇਸ ਦੌਰਾਨ ਸੈਂਕੜੇ ਵਿਦਿਆਰਥੀ ਕੈਂਪਸ ਛੱਡ ਕੇ ਸੜਕਾਂ 'ਤੇ ਉਤਰ ਆਏ ਸਨ, ਜਲੰਧਰ-ਫਗਵਾੜਾ ਰਾਸ਼ਟਰੀ ਰਾਜਮਾਰਗ ਨੂੰ ਜਾਮ ਕਰ ਦਿੱਤਾ ਗਿਆ ਸੀ। ਵਿਰੋਧ ਪ੍ਰਦਰਸ਼ਨ ਹੌਲੀ-ਹੌਲੀ ਵਧਦਾ ਗਿਆ, ਜਿਸ ਕਾਰਨ ਕੈਂਪਸ 'ਚ ਭੰਨਤੋੜ ਅਤੇ ਅੱਗਜ਼ਨੀ ਦੀਆਂ ਘਟਨਾਵਾਂ ਵਾਪਰੀਆਂ। ਹੁਣ ਸਥਿਤੀ ਕਾਬੂ ਹੇਠ ਹੈ ਅਤੇ ਆਵਾਜਾਈ 'ਤੇ ਟਰੈਫਿਕ ਵੀ ਬਹਾਲ ਕੀਤੀ ਗਈ ਹੈ। 

PunjabKesari

ਹੁਣ ਸੋਸ਼ਲ ਮੀਡੀਆ 'ਤੇ ਕਈ ਵੀਡੀਓਜ਼ ਵਾਇਰਲ ਹੋ ਰਹੀਆਂ, ਜਿਨ੍ਹਾਂ 'ਚ ਵਿਅਕਤੀ ਯੂਨੀਵਰਸਿਟੀ ਕੈਂਪਸ ਦੇ ਅੰਦਰ ਸਥਿਤ ਮਾਲ 'ਚ ਭੰਨਤੋੜ ਅਤੇ ਲੁੱਟ ਕਰਦੇ ਵਿਖਾਈ ਦੇ ਰਹੇ ਹਨ। ਗਰਲਜ਼ ਹੋਸਟਲ ਵਿਚ ਕੁਝ ਲੋਕਾਂ ਵੱਲੋਂ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਦੌਰਾਨ ਕੁੜੀਆਂ ਭੱਜਦੀਆਂ ਨਜ਼ਰ ਆਈਆਂ। ਇਨ੍ਹਾਂ ਵੀਡੀਓਜ਼ ਨੇ ਪੂਰੇ ਵਿਰੋਧ ਪ੍ਰਦਰਸ਼ਨ 'ਤੇ ਸਵਾਲ ਖੜ੍ਹੇ ਕੀਤੇ ਹਨ। 

PunjabKesari

ਇਹ ਵੀ ਪੜ੍ਹੋ:ਜਲੰਧਰ ਵਾਸੀ ਦੇਣ ਧਿਆਨ! ਐਕਸ਼ਨ 'ਚ CP ਸਤਿੰਦਰ ਸਿੰਘ, ਜਾਰੀ ਇਹ ਹੁਕਮ

10 ਦਿਨਾਂ ਦੀ ਛੁੱਟੀ ਦਾ ਐਲਾਨ ਹੋਣ ਤੋਂ ਬਾਅਦ ਘਰ ਪਰਤ ਰਹੇ ਕਈ ਐੱਲ. ਪੀ. ਯੂ. ਵਿਦਿਆਰਥੀਆਂ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਬਾਹਰੀ ਲੋਕ ਵਿਰੋਧ ਪ੍ਰਦਰਸ਼ਨ 'ਚ ਦਾਖ਼ਲ ਹੋਏ ਸਨ, ਜਿਨ੍ਹਾਂ ਨੇ ਮਾਹੌਲ ਖ਼ਰਾਬ ਕੀਤਾ। ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਸਖ਼ਤ ਕਾਰਵਾਈ ਦੇ ਆਦੇਸ਼ ਤੋਂ ਬਾਅਦ ਡੀ. ਜੀ. ਪੀ. ਗੌਰਵ ਯਾਦਵ ਮੌਕੇ 'ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਡੀ. ਜੀ. ਪੀ. ਨੇ ਸਪੱਸ਼ਟ ਕੀਤਾ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਜੋ ਵੀ ਦੋਸ਼ੀ ਹੋਵੇਗਾ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

PunjabKesariPunjabKesari

PunjabKesari

ਇਹ ਵੀ ਪੜ੍ਹੋ: LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News