ਖੰਨਾ ''ਚ ਵੱਡੀ ਵਾਰਦਾਤ: ਹੋਟਲ ’ਚ ਪ੍ਰੇਮਿਕਾ ਨੂੰ ਗੋਲੀ ਮਾਰਨ ਮਗਰੋਂ ਪ੍ਰੇਮੀ ਨੇ ਖੁਦ ਨੂੰ ਵੀ ਮਾਰੀ ਗੋਲੀ, ਦੋਵਾਂ ਦੀ ਮੌਤ

Thursday, Jul 02, 2026 - 09:12 AM (IST)

ਖੰਨਾ ''ਚ ਵੱਡੀ ਵਾਰਦਾਤ: ਹੋਟਲ ’ਚ ਪ੍ਰੇਮਿਕਾ ਨੂੰ ਗੋਲੀ ਮਾਰਨ ਮਗਰੋਂ ਪ੍ਰੇਮੀ ਨੇ ਖੁਦ ਨੂੰ ਵੀ ਮਾਰੀ ਗੋਲੀ, ਦੋਵਾਂ ਦੀ ਮੌਤ

ਖੰਨਾ (ਸੁਖਵਿੰਦਰ ਕੌਰ, ਕਮਲ, ਸ. ਹ., ਰਣਧੀਰ ਧੀਰਾ) - ਖੰਨਾ ਸ਼ਹਿਰ ਵਿਚ ਸਥਿਤ ਇਕ ਹੋਟਲ ਦੇ ਇਕ ਕਮਰੇ ਵਿਚ ਇਕ ਨੌਜਵਾਨ ਅਤੇ ਲੜਕੀ ਦੀਆਂ ਗੋਲੀਆਂ ਲੱਗੀਆਂ ਲਾਸ਼ਾਂ ਮਿਲਣ ਨਾਲ ਇਲਾਕੇ ਵਿਚ ਦਹਿਸ਼ਤ ਫੈਲ ਗਈ। ਘਟਨਾ ਸਥਾਨ ਤੋਂ ਪੁਲਸ ਨੂੰ ਇਕ ਪਿਸਤੌਲ ਵੀ ਬਰਾਮਦ ਹੋਇਆ ਹੈ। ਪੁਲਸ ਨੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਦੋਵੇਂ ਅੱਜ ਤੜਕੇ ਹੋਟਲ ਵਿਚ ਆਏ ਸਨ ਅਤੇ ਕਮਰਾ ਕਿਰਾਏ ’ਤੇ ਲਿਆ ਸੀ। ਕਾਫ਼ੀ ਸਮੇਂ ਤਕ ਕਮਰੇ ਵਿਚੋਂ ਕੋਈ ਹਰਕਤ ਨਾ ਹੋਣ ’ਤੇ ਹੋਟਲ ਕਰਮਚਾਰੀਆਂ ਨੇ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼ ਕੀਤੀ। 

ਪੜ੍ਹੋ ਇਹ ਵੀ - 183.50 ਰੁਪਏ ਸਸਤਾ ਹੋਇਆ ਗੈਸ ਸਿੰਲਡਰ, ਮਹੀਨੇ ਦੇ ਪਹਿਲੇ ਦਿਨ ਲੋਕਾਂ ਨੂੰ ਮਿਲੀ ਵੱਡੀ ਰਾਹਤ

ਇਸ ਦੌਰਾਨ ਜਦੋਂ ਦਰਵਾਜ਼ਾ ਨਾ ਖੁੱਲ੍ਹਿਆ ਤਾਂ ਉਨ੍ਹਾਂ ਨੇ ਦਰਵਾਜ਼ਾ ਤੋੜ ਦਿੱਤਾ, ਜਿਸ ਤੋਂ ਬਾਅਦ ਕਮਰੇ ਅੰਦਰੋਂ ਦੋਵੇਂ ਮੁੰਡੇ-ਕੁੜੀ ਦੀਆਂ ਖੂਨ ਨਾਲ ਲੱਥਪਥ ਲਾਸ਼ਾਂ ਮਿਲੀਆਂ। ਘਟਨਾ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚੇ ਡੀ. ਐੱਸ. ਪੀ. ਖੰਨਾ ਵਿਨੋਦ ਕੁਮਾਰ ਨੇ ਦੱਸਿਆ ਕਿ ਹੋਟਲ ਦੇ ਕਮਰਾ ਨੰਬਰ-104 ਵਿਚੋਂ ਦੋ ਲਾਸ਼ਾਂ ਮਿਲਣ ਦੀ ਜਾਣਕਾਰੀ ਮਿਲੀ ਸੀ। ਇਸ ’ਤੇ ਉਹ, ਐੱਸ. ਐੱਚ. ਓ. ਕੁਲਵਿੰਦਰ ਬੇਦੀ ਪੁਲਸ ਪਾਰਟੀ ਅਤੇ ਫੌਰੈਂਸਿਕ ਟੀਮ ਸਮੇਤ ਮੌਕੇ ’ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੇ ਨੇੜਿਓਂ ਇਕ ਪਿਸਤੌਲ ਬਰਾਮਦ ਕੀਤਾ ਗਿਆ ਅਤੇ ਦੋਵਾਂ ਦੇ ਸਿਰ ਵਿਚ ਗੋਲੀ ਲੱਗੀ ਹੋਈ ਹੈ।

ਪੜ੍ਹੋ ਇਹ ਵੀ - 19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਕੋਲੋਂ ਮਿਲੇ ਮੋਬਾਈਲ ਫੋਨ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਲੜਕੀ ਦੀ ਪਛਾਣ ਹਰਪ੍ਰੀਤ ਕੌਰ ਪਤਨੀ ਤੇਜਿੰਦਰ ਸਿੰਘ ਵਾਸੀ ਤਰਨ ਤਾਰਨ ਵਜੋਂ ਹੋਈ ਹੈ। ਹਰਪ੍ਰੀਤ ਕੌਰ ਦਾ 8 ਸਾਲ ਪਹਿਲਾਂ ਤੇਜਿੰਦਰ ਸਿੰਘ ਨਾਲ ਵਿਆਹ ਹੋਇਆ ਸੀ ਅਤੇ ਉਸ ਦੇ ਦੋ ਬੱਚੇ ਹਨ। ਮ੍ਰਿਤਕ ਨੌਜਵਾਨ ਦੀ ਪਛਾਣ ਮਨਜੀਤ ਸਿੰਘ, ਵਾਸੀ ਮਖੂ ਵਜੋਂ ਹੋਈ ਹੈ, ਜੋ ਕਿ ਵਿਆਹਿਆ ਹੋਇਆ ਹੈ ਅਤੇ ਉਸ ਦਾ ਵੀ 8 ਸਾਲ ਦਾ ਪੁੱਤਰ ਹੈ। ਦੋਵੇਂ ਮ੍ਰਿਤਕ ਆਪਸ ਵਿਚ ਰਿਲੇਸ਼ਨਸ਼ਿਪ ਵਿਚ ਸਨ। ਪੁਲਸ ਦੀ ਮੁੱਢਲੀ ਜਾਂਚ ਵਿਚ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਨੌਜਵਾਨ ਨੇ ਪਹਿਲਾਂ ਲੜਕੀ ਨੂੰ ਗੋਲੀ ਮਾਰੀ ਅਤੇ ਬਾਅਦ ਵਿਚ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।

ਪੜ੍ਹੋ ਇਹ ਵੀ - ਪੈਟਰੋਲ-ਡੀਜ਼ਲ ਨਾਲ ਚੱਲਣ ਵਾਲੇ ਵਾਹਨ ਹੋਣਗੇ ਬੈਨ! ਇਸ ਸਾਲ ਬਦਲ ਜਾਵੇਗੀ ਦਿੱਲੀ ਦੀ ਤਸਵੀਰ

ਮਾਮਲੇ ਦੀ ਜਾਂਚ ਦੌਰਾਨ ਡੀ. ਐੱਸ. ਪੀ. ਅਨੁਸਾਰ ਮ੍ਰਿਤਕ ਲੜਕੀ ਦੀ ਖੰਨਾ ਵਿਚ ਰਿਸ਼ਤੇਦਾਰੀ ਹੈ ਅਤੇ ਉਸ ਦਾ ਇੱਥੇ ਆਉਣਾ-ਜਾਣਾ ਸੀ। ਮ੍ਰਿਤਕ ਨੌਜਵਾਨ ਖੰਨਾ ਸਥਿਤ ਰਿਸ਼ਤੇਦਾਰੀ ਵਿਚ ਤਾਏ ਦਾ ਲੜਕਾ ਦੱਸਿਆ ਜਾ ਰਿਹਾ ਹੈ। ਫਿਲਹਾਲ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕਾਂ ਦੇ ਵਾਰਿਸਾਂ ਨੂੰ ਬੁਲਾ ਕੇ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਪੜ੍ਹੋ ਇਹ ਵੀ - ਔਰਤਾਂ ਦੇ ਖਾਤਿਆਂ 'ਚ ਆਏ 3-3 ਹਜ਼ਾਰ ਰੁਪਏ, CM ਸ਼ੁਭੇਂਦੂ ਵਲੋਂ ਅੰਨਪੂਰਨਾ ਯੋਜਨਾ ਦੀ ਪਹਿਲੀ ਕਿਸ਼ਤ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News