ਪ੍ਰੇਮੀ ਵਲੋਂ ਵਿਆਹ ਤੋਂ ਇਨਕਾਰ ਕਰਨ ’ਤੇ 20 ਸਾਲਾ ਪ੍ਰੇਮਿਕਾ ਨੇ ਨਹਿਰ ’ਚ ਛਾਲ ਮਾਰ ਕੀਤੀ ਖ਼ੁਦਕੁਸ਼ੀ

Friday, Sep 24, 2021 - 11:48 AM (IST)

ਪ੍ਰੇਮੀ ਵਲੋਂ ਵਿਆਹ ਤੋਂ ਇਨਕਾਰ ਕਰਨ ’ਤੇ 20 ਸਾਲਾ ਪ੍ਰੇਮਿਕਾ ਨੇ ਨਹਿਰ ’ਚ ਛਾਲ ਮਾਰ ਕੀਤੀ ਖ਼ੁਦਕੁਸ਼ੀ

ਭੀਖੀ (ਤਾਇਲ): ਕਸਬਾ ਭੀਖੀ ਵਾਸੀ ਇਕ ਨੌਜਵਾਨ ਕੁੜੀ ਵੱਲੋਂ ਨਹਿਰ ਛਾਲ ਮਾਰ ਕੇ ਕੀਤੀ ਖੁਦਕੁਸ਼ੀ ਦੇ ਸਬੰਧ ’ਚ ਥਾਣਾ ਭੀਖੀ ਦੀ ਪੁਲਸ ਨੇ ਮ੍ਰਿਤਕ ਕੁੜੀ ਦੇ ਪਿਤਾ ਦੀ ਸ਼ਿਕਾਇਤ ’ਤੇ ਇਕ ਨੌਜਵਾਨ ਵਿਰੁੱਧ ਕੁੜੀ ਨੂੰ ਮਰਨ ਲਈ ਮਜ਼ਬੂਰ ਕਰਨ ਦੇ ਦੋਸ਼ ’ਚ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ :  ਬਾਦਲ ਪਰਿਵਾਰ ਦੇ ਟਾਕਰੇ ਲਈ ਰਾਜਾ ਵੜਿੰਗ ਨੂੰ ਮੰਤਰੀ ਮੰਡਲ ’ਚ ਥਾਂ ਮਿਲਣੀ ਯਕੀਨੀ!

ਜਾਣਕਾਰੀ ਅਨੁਸਾਰ ਭੀਖੀ ਵਾਸੀ ਇਕ 20 ਸਾਲਾ ਕੁੜੀ ਦੇ ਇਕ ਨੌਜਵਾਨ ਮੁੰਡੇ ਨਾਲ ਪ੍ਰੇਮ ਸਬੰਧ ਸਨ। ਕੁੜੀ ਉਸ ਨਾਲ ਵਿਆਹ ਕਰਵਾਉਣ ਲਈ ਕਹਿ ਰਹੀ ਸੀ ਪਰ ਮੁੰਡਾ ਵਿਆਹ ਨਹੀਂ ਕਰਵਾਉਣਾ ਚਾਹੁੰਦਾ ਸੀ, ਜਿਸ ਕਾਰਨ ਕੁੜੀ ਨੇ ਪਰੇਸ਼ਾਨ ਹੋ ਕੇ ਨਹਿਰ ’ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਥਾਣਾ ਭੀਖੀ ਦੀ ਪੁਲਸ ਨੇ ਮ੍ਰਿਤਕਾ ਦੇ ਪਿਤਾ ਦੀ ਸ਼ਿਕਾਇਤ ’ਤੇ ਲਵਪ੍ਰੀਤ ਸਿੰਘ ਵਾਸੀ ਭੀਖੀ ਦੇ ਵਿਰੁੱਧ ਕੁੜੀ ਨੂੰ ਮਰਨ ਲਈ ਮਜ਼ਬੂਰ ਕਰਨ ਦੇ ਦੋਸ਼ ’ਚ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ :  ਵਿੱਕੀ ਮਿੱਡੂਖੇੜਾ ਦੇ ਕਤਲ ਮਾਮਲੇ ’ਚ ਵੱਡਾ ਖ਼ੁਲਾਸਾ,ਅਰਮੀਨੀਆ ਬੈਠੇ ਲੱਕੀ ਨਾਲ ਜੁੜੀਆਂ ਮਾਮਲੇ ਦੀਆਂ ਤਾਰਾਂ


author

Shyna

Content Editor

Related News