ਪ੍ਰੇਮ ਸਬੰਧਾਂ ਦੇ ਚੱਲਦਿਆਂ ਪ੍ਰੇਮੀ ਤੇ ਪ੍ਰੇਮਿਕਾ ਨੇ ਪੀਤੀ ਜ਼ਹਿਰੀਲੀ ਦਵਾਈ, ਪ੍ਰੇਮਿਕਾ ਦੀ ਮੌਤ
Saturday, Aug 31, 2024 - 12:03 PM (IST)
ਜਲਾਲਾਬਾਦ (ਆਦਰਸ਼, ਜਤਿੰਦਰ) : ਪ੍ਰੇਮ ਸਬੰਧਾਂ ਦੇ ਚੱਲਦਿਆਂ ਪ੍ਰੇਮੀ ਅਤੇ ਵਿਆਹੁਤਾ ਪ੍ਰੇਮਿਕਾ ਵੱਲੋਂ ਜ਼ਹਿਰੀਲੀ ਦਵਾਈ ਨਿਗਲ ਲੈਣ ਕਾਰਨ ਪ੍ਰੇਮਿਕਾ ਦੀ ਮੌਤ ਹੋ ਗਈ, ਜਦੋਂ ਕਿ ਪ੍ਰੇਮੀ ਵੀ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ’ਚ ਦਾਖ਼ਲ ਹੈ। ਇਸ ਮਾਮਲੇ 'ਚ ਥਾਣਾ ਸਦਰ ਜਲਾਲਾਬਾਦ ਦੀ ਪੁਲਸ ਨੇ ਪ੍ਰੇਮੀ ਸਣੇ 5 ਲੋਕਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਮ੍ਰਿਤਕ ਵਿਆਹੁਤਾ ਦੇ ਪਿਤਾ ਜਸਵੰਤ ਸਿੰਘ ਪੁੱਤਰ ਬੱਘਾ ਸਿੰਘ ਵਾਸੀ ਢੰਡੀ ਖੁਰਦ ਨੇ ਥਾਣਾ ਸਦਰ ਜਲਾਲਾਬਾਦ ਦੀ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਮੇਰਾ ਜਵਾਈ ਬਲਵਿੰਦਰ ਸਿੰਘ ਅਤੇ ਧੀ ਅਮਨਜੋਤ ਕੌਰ ਉਨ੍ਹਾਂ ਦੇ ਘਰ 20 ਅਗਸਤ ਨੂੰ ਪਿੰਡ ਢੰਡੀ ਖੁਰਦ ਵਿਖੇ ਮਿਲਣ ਲਈ ਆਏ ਸੀ। ਮੇਰਾ ਜਵਾਈ ਧੀ ਨੂੰ ਛੱਡ ਕੇ ਆਪਣੇ ਘਰ ਚੱਲਾ ਗਿਆ ਤਾਂ ਦੇਰ ਰਾਤ ਕਰੀਬ 8 ਵਜੇ ਧੀ ਅਮਨਜੋਤ ਕੌਰ ਉਨ੍ਹਾਂ ਦੇ ਘਰ ਤੋਂ ਬਿਨਾਂ ਦੱਸੇ ਚੱਲੀ ਗਈ। ਇਸ ਤੋਂ ਬਾਅਦ ਜਵਾਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਅਮਨਜੋਤ ਕੌਰ ਨੂੰ ਉਨ੍ਹਾਂ ਦੇ ਪਿੰਡ ਦਾ ਮੁੰਡਾ ਸੁਖਮੰਦਰ ਸਿੰਘ ਉਰਫ਼ ਅਜੈ ਪੁੱਤਰ ਜਸਵੰਤ ਸਿੰਘ ਵਾਸੀ ਪਿੰਡ ਕਾਠਗੜ੍ਹ ਅਗਵਾ ਕਰਕੇ ਲੈ ਗਿਆ ਹੈ, ਜਿਸ ਨੇ ਉਸ ਨੂੰ ਜ਼ਹਿਰੀਲੀ ਦਵਾਈ ਪਿਲਾ ਕੇ ਮੌਤ ਦੇ ਘਾਟ ਉਤਾਰ ਦਿੱਤਾ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਕਾਂਗਰਸ ਪਾਰਟੀ ਨੇ ਪੰਜਾਬ ਸਣੇ ਕਈ ਸੂਬਿਆਂ 'ਚ ਸੈਕਟਰੀ ਤੇ ਜੁਆਇੰਟ ਸੈਕਟਰੀ ਕੀਤੇ ਨਿਯੁਕਤ
ਪ੍ਰੇਮ ਸਬੰਧਾਂ ਦੇ ਚੱਲਦੇ ਪ੍ਰੇਮੀ ਤੇ ਪ੍ਰੇਮਿਕਾ ਨੇ ਪੀਤੀ ਜ਼ਹਿਰੀਲੀ ਦਵਾਈ
ਇਸ ਮਾਮਲੇ ਸਬੰਧੀ ਜਦੋਂ ਜਲਾਲਾਬਾਦ ਦੇ ਡੀ. ਐੱਸ. ਪੀ. ਜਤਿੰਦਰ ਸਿੰਘ ਗਿੱਲ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ 28 ਅਗਸਤ ਦੀ ਰਾਤ ਨੂੰ ਬਠਿੰਡਾ ਦੇ ਤਰਫੋਂ ਵਾਇਰਲੈੱਸ ਮੈਸਜ ਮਿਲਿਆ ਸੀ ਕਿ 1 ਮੁੰਡਾ ਅਤੇ ਕੁੜੀ ਜ਼ਹਿਰੀਲੀ ਦਵਾਈ ਪੀਣ ਕਾਰਨ ਹਸਪਤਾਲ ’ਚ ਦਾਖ਼ਲ ਹਨ। ਉਨ੍ਹਾਂ ਕਿਹਾ ਕਿ ਇਸ 'ਤੇ ਪੁਲਸ ਨੇ ਪੁੱਜ ਕੇ ਮਾਮਲੇ ਦੀ ਜਾਣਕਾਰੀ ਹਾਸਲ ਕੀਤੀ ਤਾਂ ਪਤਾ ਲੱਗਿਆ ਕਿ ਕੁੜੀ ਅਮਨਜੋਤ ਪਹਿਲਾਂ ਹੀ ਵਿਆਹੀ ਹੋਈ ਸੀ, ਜਿਸ ਦਾ ਡੇਢ ਮਹੀਨੇ ਦਾ ਬੱਚਾ ਵੀ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ 61 ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ
ਉਸ ਦੇ ਸੁਖਮੰਦਰ ਸਿੰਘ ਉਰਫ਼ ਅਜੈ ਦੇ ਨਾਲ ਪ੍ਰੇਮ ਸਬੰਧ ਹਨ, ਜਿਸ ਕਾਰਨ ਦੋਹਾਂ ਨੇ ਜ਼ਹਿਰੀਲੀ ਦਵਾਈ ਪੀਤੀ ਹੈ। ਡੀ. ਐੱਸ. ਪੀ. ਜਤਿੰਦਰ ਸਿੰਘ ਗਿੱਲ ਨੇ ਕਿਹਾ ਕਿ ਮ੍ਰਿਤਕ ਕੁੜੀ ਦੇ ਪਿਤਾ ਜਸਵੰਤ ਸਿੰਘ ਵਾਸੀ ਢੰਡੀ ਖੁਰਦ ਦੇ ਬਿਆਨਾਂ ’ਤੇ ਥਾਣਾ ਸਦਰ ਜਲਾਲਾਬਾਦ ਵਿਖੇ ਸੁਖਮੰਦਰ ਸਿੰਘ ਉਰਫ਼ ਅਜੈ ਪੁੱਤਰ ਜਸਵੰਤ ਸਿੰਘ, ਸੋਮਾ ਰਾਣੀ ਪਤਨੀ ਜਸਵੰਤ ਸਿੰਘ, ਲਕਸ਼ਮੀ ਪੁੱਤਰੀ ਜਸਵੰਤ ਸਿੰਘ ਅਤੇ ਗੁਰਚਰਨ ਸਿੰਘ ਵਾਸੀਆਨ ਕਾਠਗੜ੍ਹ ਥਾਣਾ ਵੈਰੋ ਕਾ ਤੋਂ ਇਲਾਵਾ ਨਾਮਲੂਮ ਵਿਅਕਤੀ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਵੱਲੋਂ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਡੀ. ਐੱਸ. ਪੀ. ਜਤਿੰਦਰ ਸਿੰਘ ਗਿੱਲ ਨੇ ਕਿਹਾ ਕਿ ਕਾਨੂੰਨੀ ਪ੍ਰਕਿਰਿਆ ਦੇ ਅਨੁਸਾਰ ਮ੍ਰਿਤਕ ਕੁੜੀ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਵਾਰਸਾ ਦੇ ਹਵਾਲੇ ਕਰ ਦਿੱਤੀ ਜਾਵੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8