ਮਿਲਣ ਦਾ ਲਾਰਾ ਲਾ ਕੇ ਨਾ ਆਈ ਪ੍ਰੇਮਿਕਾ, ਤਹਿਸ਼ 'ਚ ਆਏ ਪ੍ਰੇਮੀ ਨੇ ਦਿੱਤਾ ਨਾ ਭੁੱਲਣਵਾਲਾ ਦੁੱਖ
Monday, Aug 07, 2023 - 04:42 PM (IST)
ਜਲੰਧਰ (ਰਮਨ) : ਥਾਣਾ ਰਾਮਾ ਮੰਡੀ ਅਧੀਨ ਪੈਂਦੇ ਹਰਦੀਪ ਨਗਰ ਦੇ ਰਹਿਣ ਵਾਲੇ ਨੌਜਵਾਨ ਨੇ ਪ੍ਰੇਮਿਕਾ ਦੇ ਨਾ ਮਿਲਣ ਆਉਣ ਤੋਂ ਦੁਖੀ ਹੋ ਕੇ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ ਬਾਬੂ ਹਰਦੀਪ ਨਗਰ ਵਜੋਂ ਹੋਈ ਹੈ। ਘਟਨਾ ਸਬੰਧੀ ਗੁਰਪ੍ਰੀਤ ਦੀ ਭੈਣ ਚਰਨਜੀਤ ਕੌਰ ਨੂੰ ਉਦੋਂ ਪਤਾ ਲੱਗਾ ਜਦੋਂ ਉਹ ਉਸ ਨੂੰ ਬੁਲਾਉਣ ਗਈ ਤਾਂ ਉਹ ਮ੍ਰਿਤਕ ਹਾਲਤ ਵਿੱਚ ਮਿਲਿਆ। ਇਸ ਦੀ ਸੂਚਨਾ ਉਨ੍ਹਾਂ ਇਲਾਕੇ ਦੀ ਪੁਲਸ ਨੂੰ ਦਿੱਤੀ। ਸੂਚਨਾ ਮਿਲਦੇ ਹੀ ਥਾਣਾ ਰਾਮਾ ਮੰਡੀ ਦੀ ਪੁਲਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਵਿਚ ਪੋਸਟਮਾਰਟਮ ਲਈ ਰਖਵਾ ਦਿੱਤਾ।
ਇਹ ਵੀ ਪੜ੍ਹੋ : ਗੁਰੂ ਨਗਰੀ ਅੰਮ੍ਰਿਤਸਰ 'ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ, ਲੋਕਾਂ ਲਈ ਹਦਾਇਤਾਂ ਜਾਰੀ
ਪੁਲਸ ਨੂੰ ਦਿੱਤੇ ਬਿਆਨ ਵਿਚ ਮ੍ਰਿਤਕ ਦੀ ਭੈਣ ਚਰਨਜੀਤ ਕੌਰ ਨੇ ਦੱਸਿਆ ਕਿ ਗੁਰਪ੍ਰੀਤ ਕਿਸੇ ਕੁੜੀ ਨੂੰ ਪਿਆਰ ਕਰਦਾ ਸੀ। ਬੀਤੇ ਕੁਝ ਦਿਨਾਂ ਤੋਂ ਉਸ ਦੇ ਭਰਾ ਦਾ ਉਸ ਕੁੜੀ ਨਾਲ ਕੋਈ ਝਗੜਾ ਚੱਲ ਰਿਹਾ ਸੀ। ਐਤਵਾਰ ਉਕਤ ਕੁੜੀ ਨੇ ਉਸ ਦੇ ਭਰਾ ਨੂੰ ਕਿਧਰੇ ਮਿਲਣ ਲਈ ਬੁਲਾਇਆ ਸੀ। ਦੁਪਹਿਰ ਨੂੰ ਉਸ ਦਾ ਭਰਾ ਉਸ ਕੁੜੀ ਨੂੰ ਮਿਲਣ ਲਈ ਗਿਆ ਅਤੇ ਜਦੋਂ ਸ਼ਾਮ ਨੂੰ ਘਰ ਆਇਆ ਤਾਂ ਕਾਫ਼ੀ ਪ੍ਰੇਸ਼ਾਨ ਸੀ। ਉਸ ਦੇ ਭਰਾ ਨੇ ਦੱਸਿਆ ਕਿ ਉਕਤ ਕੁੜੀ ਉਸ ਨੂੰ ਮਿਲਣ ਲਈ ਨਹੀਂ ਆਈ।
ਇਹ ਵੀ ਪੜ੍ਹੋ : ਪਿੰਡਾਂ ਲਈ ਬਣਾਈ ਇਹ ਖ਼ਾਸ ਯੋਜਨਾ ਬੁਰੀ ਤਰ੍ਹਾਂ ਹੋਈ ਫ਼ੇਲ੍ਹ, ਵੱਡਾ ਫ਼ੈਸਲਾ ਲੈਣ ਦੀ ਰੌਂਅ 'ਚ ਮਾਨ ਸਰਕਾਰ
ਇਸ ਤੋਂ ਬਾਅਦ ਗੁਰਪ੍ਰੀਤ ਆਪਣੇ ਕਮਰੇ ਵਿਚ ਚਲਿਆ ਗਿਆ। ਦੇਰ ਸ਼ਾਮ ਤੱਕ ਉਹ ਹੇਠਾਂ ਨਾ ਆਇਆ ਤਾਂ ਉਹ ਉਸ ਨੂੰ ਬੁਲਾਉਣ ਲਈ ਉਪਰ ਗਈ ਤਾਂ ਕਮਰੇ ਵਿਚ ਜਾ ਕੇ ਦੇਖਿਆ ਤਾਂ ਉਸ ਦੇ ਭਰਾ ਮ੍ਰਿਤਕ ਹਾਲਤ ਵਿੱਚ ਸੀ। ਉਸ ਨੇ ਰੌਲਾ ਪਾ ਕੇ ਸਾਰੇ ਪਰਿਵਾਰ ਨੂੰ ਬੁਲਾਇਆ। ਥਾਣਾ ਰਾਮਾ ਮੰਡੀ ਦੇ ਏ. ਐੱਸ. ਆਈ. ਰੂਪ ਲਾਲ ਨੇ ਦੱਸਿਆ ਕਿ ਮ੍ਰਿਤਕ ਗੁਰਪ੍ਰੀਤ ਦੀ ਭੈਣ ਦੇ ਬਿਆਨ ਦਰਜ ਕਰ ਲਏ ਗਏ ਹਨ। ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ। ਏ. ਐੱਸ. ਆਈ. ਰੂਪ ਲਾਲ ਦਾ ਕਹਿਣਾ ਸੀ ਕਿ ਫਿਲਹਾਲ ਮ੍ਰਿਤਕ ਕੋਲੋਂ ਕੋਈ ਖੁਦਕੁਸ਼ੀ ਨੋਟ ਨਹੀਂ ਮਿਲਿਆ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਚਾਈਲਡ ਪੋਰਨੋਗ੍ਰਾਫੀ ਦੇ ਮਾਮਲੇ ’ਚ ਫਗਵਾੜਾ ਦੇ ਨਾਮੀ ਕਾਰੋਬਾਰੀ ਦੇ ਪੁੱਤ ਖ਼ਿਲਾਫ਼ ਸਖ਼ਤ ਕਾਰਵਾਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8