ਪਿਆਰ ਦਾ ਖ਼ੌਫ਼ਨਾਕ ਅੰਤ, ਫਿਲੌਰ ’ਚ ਪ੍ਰੇਮੀ ਜੋੜੇ ਨੇ ਨਿਗਲਿਆ ਜ਼ਹਿਰ, ਦੋਵਾਂ ਦੀ ਮੌਤ

Monday, Apr 12, 2021 - 01:02 PM (IST)

ਪਿਆਰ ਦਾ ਖ਼ੌਫ਼ਨਾਕ ਅੰਤ, ਫਿਲੌਰ ’ਚ ਪ੍ਰੇਮੀ ਜੋੜੇ ਨੇ ਨਿਗਲਿਆ ਜ਼ਹਿਰ, ਦੋਵਾਂ ਦੀ ਮੌਤ

ਫਿਲੌਰ (ਭਾਖੜੀ)- ਸ਼ਹਿਰ ਦੇ ਗੜ੍ਹਾ ਰੋਡ ਨੇੜੇ ਪ੍ਰੇਮੀ ਜੋੜੇ ਵੱਲੋਂ ਜ਼ਹਿਰ ਨਿਗਲਣ ਕਰਕੇ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਨ੍ਹਾਂ ਦੀ ਲੁਧਿਆਣਾ ਦੇ ਹਸਪਤਾਲ ’ਚ ਜਾ ਕੇ ਮੌਤ ਹੋ ਗਈ। ਪ੍ਰਾਪਤ ਵੇਰਵਿਆਂ ਅਨੁਸਾਰ ਬੀਤੀ ਸ਼ਾਮ 6 ਵਜੇ ਸ਼ਹਿਰ ਦੇ ਗੜ੍ਹਾ ਰੋਡ ਨੇੜੇ ਉਸ ਵੇਲੇ ਲੋਕਾਂ ਦੀ ਭੀੜ ਇਕੱਠੀ ਹੋ ਗਈ, ਜਦੋਂ ਉਨ੍ਹਾਂ ਨੇ ਲੜਕਾ-ਲੜਕੀ ਨੂੰ ਨਸ਼ੇ ਦੀ ਹਾਲਤ ਵਿਚ ਝੂਮਦੇ ਵੇਖਿਆ। ਇਸ ਤੋਂ ਪਹਿਲਾਂ ਉਹ ਕੁਝ ਸਮਝ ਪਾਉਂਦੇ, ਲੜਕੀ ਨੇ ਇਕ ਰਾਹ ਜਾਂਦੇ ਵਿਅਕਤੀ ਨੂੰ ਹੱਥ ਹਿਲਾਉਂਦੇ ਆਪਣੇ ਵੱਲ ਬੁਲਾਇਆ ਅਤੇ ਇਹ ਕਹਿੰਦੇ-ਕਹਿੰਦੇ ਉਹ ਜ਼ਮੀਨ ’ਤੇ ਡਿੱਗ ਪਈ ਕਿ ਉਨ੍ਹਾਂ ਨੇ ਜ਼ਹਿਰੀਲੀ ਵਸਤੂ ਨਿਗਲ ਲਈ ਹੈ।

ਇਹ ਵੀ ਪੜ੍ਹੋ : ਸੌਤਣ ਦੇ ਭਰਾਵਾਂ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਚਾਕੂ ਦੀ ਨੋਕ ’ਤੇ ਵਿਆਹੁਤਾ ਨਾਲ ਮਿਟਾਈ ਹਵਸ ਦੀ ਭੁੱਖ

ਘਟਨਾ ਦੀ ਸੂਚਨਾ ਮਿਲਦੇ ਹੀ ਤੁਰੰਤ ਸਥਾਨਕ ਫਿਲੌਰ ਪੁਲਸ ਮੌਕੇ ’ਤੇ ਪੁੱਜ ਗਈ। ਪੁਲਸ ਨੇ ਜੋੜੇ ਨੂੰ ਸਥਾਨਕ ਸਿਵਲ ਹਸਪਤਾਲ ’ਚ ਪਹੁੰਚਾ ਦਿੱਤਾ, ਜਿੱਥੇ ਡਾਕਟਰਾਂ ਨੇ ਉਨ੍ਹਾਂ ਦੀ ਨਾਜ਼ੁਕ ਹਾਲਾਤ ਵੇਖਦੇ ਹੋਏ ਉਨ੍ਹਾਂ ਨੂੰ ਸੀ. ਐੱਮ. ਸੀ. ਹਸਪਤਾਲ ਲੁਧਿਆਣਾ ਵਿਖੇ ਰੈਫਰ ਕਰ ਦਿੱਤਾ। ਜਦ ਥਾਣਾ ਮੁਖੀ ਫਿਲੌਰ ਇੰਸ. ਸੰਜੀਵ ਕਪੂਰ ਨੇ ਸੀ. ਐੱਮ. ਸੀ. ਪੁੱਜ ਕੇ ਲੜਕਾ-ਲੜਕੀ ਨੂੰ ਬਚਾਉਣ ਦੀ ਕੋਸ਼ਿਸ਼ ਕਰਦਿਆਂ ਡਾਕਟਰਾਂ ਨਾਲ ਸੰਪਰਕ ਕੀਤਾ ਤਾਂ ਡਾਕਟਰਾਂ ਨੇ ਦੱਸਿਆ ਕਿ ਲੜਕੀ ਦੀ ਮੌਤ ਹੋ ਚੁੱਕੀ ਹੈ ਅਤੇ ਉਹ ਲੜਕੇ ਨੂੰ ਬਚਾਉਣ ਦੀ ਕੋਸ਼ਿਸ਼ ’ਚ ਲੱਗੇ ਹੋਏ ਹਨ ਪਰ ਕੁਝ ਚਿਰ ਬਾਅਦ ਲੜਕੇ ਨੇ ਵੀ ਦਮ ਤੋੜ ਦਿੱਤਾ। ਲੜਕੀ ਦੀ ਉਮਰ 13 ਅਤੇ ਲੜਕੇ ਦੀ 20 ਸਾਲ ਦੱਸੀ ਜਾ ਰਹੀ ਹੈ, ਜੋ ਨਕੋਦਰ ਇਲਾਕੇ ਦੇ ਵਾਸੀ ਦੱਸੇ ਜਾ ਰਹੇ ਹਨ।

PunjabKesari

ਇਹ ਵੀ ਪੜ੍ਹੋ :ਜਲੰਧਰ: ਹਸਪਤਾਲ ਨੇ ਵੈਂਟੀਲੇਟਰ ਦੇਣ ਤੋਂ ਕੀਤਾ ਇਨਕਾਰ, ਸਾਬਕਾ ਫ਼ੌਜੀ ਨੇ ਤੜਫ਼-ਤੜਫ਼ ਕੇ ਦਹਿਲੀਜ਼ ’ਤੇ ਹੀ ਤੋੜਿਆ ਦਮ

ਸੂਤਰਾਂ ਮੁਤਾਬਕ ਜਦ ਪੁਲਸ ਨੇ ਲੜਕੇ ਦੇ ਪਰਿਵਾਰ ਵਾਲਿਆਂ ਨਾਲ ਸੰਪਰਕ ਕਰਦਿਆਂ ਘਟਨਾ ਦੀ ਜਾਣਕਾਰੀ ਦਿੱਤੀ ਤਾਂ ਪਤਾ ਲੱਗਾ ਕਿ ਲੜਕੇ ਪਰਿਵਾਰ ਵਾਲਿਆਂ ਨੇ ਸਾਫ਼ ਤੌਰ ’ਤੇ ਮਨ੍ਹਾ ਕਰਦਿਆਂ ਇਹ ਕਹਿ ਦਿੱਤਾ ਕਿ ਲੜਕੇ ਨੇ ਉਨ੍ਹਾਂ ਦਾ ਪਿੰਡ ’ਚੋਂ ਨਾਬਾਲਗ ਕੁੜੀ ਨੂੰ ਭਜਾ ਕੇ ਨੱਕ ਵਢਾ ਦਿੱਤਾ ਹੈ। ਉਨ੍ਹਾਂ ਦਾ ਉਸ ਨਾਲ ਹੁਣ ਕੋਈ ਲੈਣਾ-ਦੇਣਾ ਨਹੀਂ, ਉਹ ਉਸ ਦੀ ਲਾਸ਼ ਲੈਣ ਵੀ ਨਹੀਂ ਆਉਣਗੇ।

ਇਹ ਵੀ ਪੜ੍ਹੋ :  ਹੁਣ 45 ਸਾਲ ਤੋਂ ਘੱਟ ਉਮਰ ਵਾਲੇ ਇਨ੍ਹਾਂ ਲੋਕਾਂ ਨੂੰ ਵੀ ਲੱਗੇਗੀ ਕੋਰੋਨਾ ਵੈਕਸੀਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

shivani attri

Content Editor

Related News