ਜੱਜ ਸਾਹਮਣੇ ਬੋਲਿਆ ਲਾੜਾ, 'ਕਿਡਨੈਪਰ ਨਹੀਂ ਹਾਂ, ਵਿਆਹ ਕੀਤਾ ਹੈ', ਮੈਡੀਕਲ ਕਰਵਾਉਣ 'ਤੇ ਲਾੜੀ ਦਾ ਖੁੱਲ੍ਹਿਆ ਭੇਤ

Wednesday, Dec 16, 2020 - 06:51 PM (IST)

ਜੱਜ ਸਾਹਮਣੇ ਬੋਲਿਆ ਲਾੜਾ, 'ਕਿਡਨੈਪਰ ਨਹੀਂ ਹਾਂ, ਵਿਆਹ ਕੀਤਾ ਹੈ', ਮੈਡੀਕਲ ਕਰਵਾਉਣ 'ਤੇ ਲਾੜੀ ਦਾ ਖੁੱਲ੍ਹਿਆ ਭੇਤ

ਜਲੰਧਰ— ਇਥੋਂ ਦੇ ਸੰਜੇ ਨਗਰ 'ਚ 21 ਸਾਲ ਦੇ ਨੌਜਵਾਨ ਵੱਲੋਂ ਇਕ ਨਾਬਾਲਗ ਕੁੜੀ ਨੂੰ ਅਗਵਾ ਕਰਕੇ ਉਸ ਨਾਲ ਵਿਆਹ ਰਚਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤਾ ਦੀ ਮਾਂ ਦੀ ਸ਼ਿਕਾਇਤ 'ਤੇ ਪੁਲਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ।

ਇਹ ਵੀ ਪੜ੍ਹੋ: ਦੁਖਦਾਇਕ ਖ਼ਬਰ: ਦਿੱਲੀ ਧਰਨੇ 'ਚ ਸ਼ਾਮਲ ਹੋਣ ਜਾ ਰਹੇ ਅਕਾਲੀ ਵਰਕਰ ਦੀ ਹਾਦਸੇ 'ਚ ਮੌਤ

ਪੀੜਤਾ ਦੀ ਮਾਂ ਮੁਤਾਬਕ ਉਹ ਬਿਹਾਰ ਦੀ ਰਹਿਣ ਵਾਲੀ ਹੈ। 23 ਨਵੰਬਰ ਨੂੰ ਜਿਵੇਂ ਹੀ ਉਹ ਕੰਮ ਤੋਂ ਵਾਪਸ ਪਰਤੀ ਤਾਂ ਵੇਖਿਆ ਕਿ ਬੇਟੀ ਘਰ 'ਚ ਨਹੀਂ ਸੀ। ਨੇੜੇ ਉਸ ਦੀ ਭਾਲ ਕਰਨ 'ਤੇ ਵੀ ਉਹ ਨਹੀਂ ਮਿਲੀ, ਜਿਸ ਤੋਂ ਬਾਅਦ ਪੁਲਸ ਨੇ ਮਾਂ ਦੀ ਸ਼ਿਕਾਇਤ 'ਤੇ 27 ਨਵੰਬਰ ਨੂੰ ਸੈਨਿਕ ਕਾਲੋਨੀ ਦੇ ਰਹਿਣ ਵਾਲੇ ਜਤਿੰਦਰ ਯਾਦਵ ਖ਼ਿਲਾਫ਼ ਕਿਡਨੈਪਿੰਗ ਦਾ ਕੇਸ ਦਰਜ ਕੀਤਾ। ਉਧਰ ਹੀ ਕਿਡਨੈਪਰ ਨੇ ਲੜਕੀ ਨੂੰ ਬਾਲਗ ਦੱਸ ਕੇ ਉਸ ਨਾਲ ਵਿਆਹ ਕਰ ਲਿਆ। ਇੰਨਾ ਹੀ ਨਹੀਂ ਲੜਕੀ ਨੇ ਖ਼ੁਦ ਨੂੰ ਬਾਲਗ ਦੱਸਦੇ ਹੋਏ ਇਕ ਆਧਾਰ ਕਾਰਡ ਪੇਸ਼ ਕੀਤਾ, ਜਿਸ 'ਚ ਉਸ ਦੀ ਉਮਰ 18 ਸਾਲ ਸੀ।

ਇਹ ਵੀ ਪੜ੍ਹੋ: ਪ੍ਰੇਮੀ ਜੋੜੇ ਵੱਲੋਂ ਕੀਤੀ ਗਈ ਖ਼ੁਦਕੁਸ਼ੀ ਦੇ ਮਾਮਲੇ 'ਚ ਸਾਹਮਣੇ ਆਇਆ ਹੈਰਾਨ ਕਰਦਾ ਸੱਚ

ਦੋਹਾਂ ਦੇ ਪਰਿਵਾਰ ਨੇ ਜਾਨ ਦਾ ਖ਼ਤਰਾ ਹੋਣ ਨੂੰ ਲੈ ਕੇ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ ਜਦਕਿ ਮਾਂ ਬੇਟੀ ਦੀ ਉਮਰ 15 ਸਾਲ ਦੱਸਦੀ ਰਹੀ। ਉਥੇ ਹੀ ਜਤਿੰਦਰ ਯਾਦਵ ਨੇ ਜਜ ਦੇ ਸਾਹਮਣੇ ਕਿਹਾ ਕਿ ਮੈਂ ਕਿਡਨੈਪਰ ਨਹੀਂ ਹਾਂ ਸਗੋਂ ਸਹਿਮਤੀ ਨਾਲ ਵਿਆਹ ਕੀਤਾ ਹੈ। ਮੈਡੀਕਲ ਜਾਂਚ ਕਰਵਾਉਣ 'ਤੇ ਡਾਕਟਰ ਨੇ ਲੜਕੀ ਦੀ ਉਮਰ 13 ਤੋਂ 14 ਸਾਲ ਦੇ ਵਿੱਚ ਦੱਸੀ, ਜਿਸ ਤੋਂ ਬਾਅਦ ਪੁਲਸ ਨੇ ਦੋਸ਼ੀ ਜਤਿੰਦਰ ਯਾਦਵ ਨੂੰ ਗ੍ਰਿਫ਼ਤਾਰ ਕਰਕੇ ਲੜਕੀ ਨੂੰ ਮਾਂ ਦੇ ਹਵਾਲੇ ਕਰ ਦਿੱਤਾ।

ਇਹ ਵੀ ਪੜ੍ਹੋ: ਜਲੰਧਰ ਸ਼ਹਿਰ 'ਚ ਕ੍ਰਿਸਮਸ ਤੇ ਨਵੇਂ ਸਾਲ ਮੌਕੇ ਸਿਰਫ਼ 35 ਮਿੰਟ ਹੀ ਚੱਲਣਗੇ ਪਟਾਕੇ, ਡੀ. ਸੀ. ਵੱਲੋਂ ਹੁਕਮ ਜਾਰੀ

ਇਹ ਵੀ ਪੜ੍ਹੋ: ਕਿਸਾਨੀ ਅੰਦੋਲਨ 'ਚ ਦਿੱਸਿਆ ਸੱਭਿਆਚਾਰ ਦਾ ਰੰਗ, ਪੰਜਾਬੀਆਂ ਨੇ ਲਾਏ ਦਸਤਾਰਾਂ ਦੇ ਲੰਗਰ

ਨੋਟ: ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

shivani attri

Content Editor

Related News