20 ਸਾਲਾ ਮੁੰਡੇ ਨੂੰ 2 ਬੱਚਿਆਂ ਦੀ ਮਾਂ ਨਾਲ ਹੋਇਆ ਪਿਆਰ, ਪਰਵਾਨ ਨਾ ਚੜ੍ਹਿਆ ਤਾਂ ਦੋਹਾਂ ਨੇ ਨਿਗਲਿਆ ਜ਼ਹਿਰ

Monday, Sep 19, 2022 - 04:36 PM (IST)

20 ਸਾਲਾ ਮੁੰਡੇ ਨੂੰ 2 ਬੱਚਿਆਂ ਦੀ ਮਾਂ ਨਾਲ ਹੋਇਆ ਪਿਆਰ, ਪਰਵਾਨ ਨਾ ਚੜ੍ਹਿਆ ਤਾਂ ਦੋਹਾਂ ਨੇ ਨਿਗਲਿਆ ਜ਼ਹਿਰ

ਹੁਸ਼ਿਆਰਪੁਰ— ਇਥੋਂ ਦੇ ਪਿੰਡ ਡਵਿਡਾ ਅਹਿਰਾਣਾ ’ਚ ਕਿਰਾਏ ਦੇ ਮਕਾਨ ’ਚ ਰਹਿ ਰਹੇ ਕਥਿਤ ਪ੍ਰੇਮੀ ਜੋੜੇ ਨੇ ਸ਼ਨੀਵਾਰ ਰਾਤ ਆਪਸ ’ਚ ਹੋਈ ਤਕਰਾਰ ਮਗਰੋਂ ਜ਼ਹਿਰ ਖਾ ਲਿਆ। ਇਸ ਦੌਰਾਨ ਪ੍ਰੇਮੀ ਦੀ ਮੌਤ ਹੋ ਗਈ ਜਦਕਿ ਪ੍ਰੇਮਿਕਾ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ ਰਹੀ ਹੈ। ਉਸ ਨੂੰ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਥਾਣਾ ਮੇਹਟੀਆਣਾ ਦੇ ਏ. ਐੱਸ. ਆਈ. ਗੁਲਸ਼ਨ ਨੇ ਦੱਸਿਆ ਕਿ ਨੌਜਵਾਨ ਦੇ ਪਿਤਾ ਜਰਨੈਲ ਸਿੰਘ ਵਾਸੀ ਫੁਗਲਾਨਾ ਦੇ ਬਿਆਨ ’ਤੇ ਧਾਰਾ 174 ਦੀ ਕਾਰਵਾਈ ਕਰਕੇ ਲਾਸ਼ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ। 

ਇਹ ਵੀ ਪੜ੍ਹੋ: ਜਲੰਧਰ ’ਚ ਵੱਡੀ ਵਾਰਦਾਤ, ਮਾਡਲ ਟਾਊਨ ਵਿਖੇ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਪ੍ਰੇਮਿਕਾ ਹੀ ਵਿਆਹੀ ਹੋਈ, ਵਿਦੇਸ਼ ’ਚ ਰਹਿੰਦਾ ਹੈ ਪਤੀ 
ਸਿਵਲ ਹਸਪਤਾਲ ਹੁਸ਼ਿਆਰਪੁਰ ਦੀ ਮੋਰਚਰੀ ਦੇ ਬਾਹਰ ਮਿ੍ਰਤਕ ਵਿਅਕਤੀ ਦੇ ਪਿਤਾ ਜਰਨੈਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਹਰਦੀਪ (20) 12ਵੀਂ ਦੀ ਪੜ੍ਹਾਈ ਕਰਨ ਤੋਂ ਬਾਅਦ ਮਜ਼ਦੂਰੀ ਕਰਨ ਲੱਗਾ ਸੀ। ਕਰੀਬ 6 ਮਹੀਨੇ ਪਹਿਲਾਂ ਹੀ ਹਰਦੀਪ ਦੀ ਮੁਲਾਕਾਤ ਤਹਿਸੀਲ ਗੜ੍ਹਸ਼ੰਕਰ ਦੇ ਇਕ ਪਿੰਡ ਦੀ ਮਹਿਲਾ ਨਾਲ ਹੋਈ ਸੀ। ਦੋਹਾਂ ਦੀ ਦੋਸਤੀ ਪ੍ਰੇਮ ’ਚ ਬਦਲ ਗਈ। ਬਾਅਦ ’ਚ ਉਨ੍ਹਾਂ ਨੂੰ ਪਤਾ ਲੱਗਾ ਕਿ ਉਕਤ ਮਹਿਲਾ ਪਹਿਲਾਂ ਤੋਂ ਹੀ ਵਿਆਹੀ ਹੋਈ ਹੈ ਅਤੇ ਉਸ ਦਾ ਇਕ 15 ਸਾਲ ਦਾ ਬੇਟਾ ਅਤੇ ਇਕ 13 ਸਾਲ ਦੀ ਬੇਟੀ ਹੈ। ਉਕਤ ਮਹਿਲਾ ਦਾ ਪਤੀ ਵਿਦੇਸ਼ ’ਚ ਰਹਿੰਦਾ ਹੈ।

ਇਸ ’ਤੇ ਉਨ੍ਹਾਂ ਨੇ ਆਪਣੇ ਬੇਟੇ ਨੂੰ ਉਸ ਨਾਲ ਸੰਬੰਧ ਤੋੜਨ ਦਾ ਦਵਾਅ ਬਣਾਇਆ ਪਰ ਹਰਦੀਪ ਨੇ ਉਨ੍ਹਾਂ ਦੀ ਇਕ ਨਾ ਮੰਨੀ। ਉਕਤ ਮਹਿਲਾ ਆਪਣੇ ਪਤੀ ਅਤੇ ਦੋਵੇਂ ਬੱਚਿਆਂ ਨੂੰ ਛੱਡ ਕੇ ਉਨ੍ਹਾਂ ਦੇ ਘਰ ਫੁਗਲਾਨਾ ’ਚ ਆ ਗਈ, ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਬੇਟੇ ਨੂੰ ਬੇਦਖ਼ਲ ਕਰਕੇ ਘਰੋਂ ਕੱਢ ਦਿੱਤਾ। ਇਸ ਤੋਂ ਬਾਅਦ ਹਰਦੀਪ ਉਕਤ ਮਹਿਲਾ ਦੇ ਨਾਲ ਪਿੰਡ ਡਵਿਡਾ ਅਹਿਰਾਣਾ ’ਚ ਕਿਰਾਏ ’ਤੇ ਮਕਾਨ ਲੈ ਕੇ ਰਹਿਣ ਲੱਗਾ। ਉਕਤ ਮਹਿਲਾ ਦੇ ਪਤੀ ਨੇ ਹਰਦੀਪ ਖ਼ਿਲਾਫ਼ ਥਾਣਾ ਗੜ੍ਹਸ਼ੰਕਰ ’ਚ ਰਿਪੋਰਟ ਦਰਜ ਕਰਵਾਈ ਕਿ ਹਰਦੀਪ ਉਸ ਦੀ ਪਤਨੀ ਨੂੰ ਭਜਾ ਕੇ ਲੈ ਗਿਆ ਹੈ ਪਰ ਮਹਿਲਾ ਨੇ ਕਿਹਾ ਸੀ ਕਿ ਉਹ ਆਪਣੀ ਮਰਜ਼ੀ ਨਾਲ ਰਹਿ ਰਹੀ ਹੈ। 

ਇਹ ਵੀ ਪੜ੍ਹੋ: ਕੁੜੀਆਂ ਨੂੰ ਡਰਾ-ਧਮਕਾ ਕੇ ਧੱਕਿਆ ਜਾ ਰਿਹੈ ਦੇਹ ਵਪਾਰ ਦੇ ਧੰਦੇ ’ਚ, ਵਾਇਰਲ ਵੀਡੀਓ ਕਲਿੱਪ ਨੇ ਖੋਲ੍ਹੀ ਪੋਲ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ 


author

shivani attri

Content Editor

Related News