ਇਸ਼ਕ ਦੇ ਨਸ਼ੇ ਨੇ ਅੰਨ੍ਹੀ ਕੀਤੀ ਦੋ ਬੱਚਿਆਂ ਦੀ ਮਾਂ, ਆਸ਼ਕ ਨਾਲ ਮਿਲ ਹੱਥੀਂ ਉਜਾੜ ਲਿਆ ਆਪਣਾ ਘਰ
Monday, Jun 14, 2021 - 06:16 PM (IST)
ਰੂਪਨਗਰ/ਸ੍ਰੀ ਚਮਕੌਰ ਸਾਹਿਬ (ਸੱਜਣ ਸੈਣੀ) : ਜ਼ਿਲ੍ਹਾ ਰੂਪਨਗਰ ਦੇ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਨੇੜਲੇ ਪਿੰਡ ਚੂਹੜ ਮਾਜਰੇ ਵਿਚ ਇਕ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ । ਇਸ਼ਕ ਵਿਚ ਅੰਨ੍ਹੀ ਹੋਈ ਇਕ ਜਨਾਨੀ ਨੇ ਆਪਣੇ ਆਸ਼ਕ ਨਾਲ ਮਿਲ ਕੇ ਆਪਣੇ ਹੀ ਪਤੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਕਹਿੰਦੇ ਹਨ ਕਿ ਜ਼ੁਰਮ ਲੁਕਿਆ ਨਹੀਂ ਰਹਿੰਦਾ ਤੇ ਪੁਲਸ ਨੇ ਛੇ ਘੰਟਿਆਂ ਦੇ ਵਿਚ ਇਸ ਵਾਰਦਾਤ ਦੀਆਂ ਪਰਤਾਂ ਉਧੇੜਦੇ ਹੋਏ ਕਾਤਲ ਪਤਨੀ ਅਤੇ ਉਸ ਦੇ ਆਸ਼ਕ ਨੂੰ ਗ੍ਰਿਫ਼ਤਾਰ ਕਰ ਲਿਆ ।
ਇਹ ਵੀ ਪੜ੍ਹੋ : ਜੈਪਾਲ ਭੁੱਲਰ ਦੇ ਐਨਕਾਊਂਟਰ ਤੋਂ ਤਿੰਨ ਬਾਅਦ ਸਾਹਮਣੇ ਆਇਆ ਇਕ ਹੋਰ ਮਾਮਲਾ, ਖੁੱਲ੍ਹਿਆ ਭੇਦ
ਪਿੰਡ ਚੂਹੜ ਮਾਜਰਾ ਦੇ ਨੌਜਵਾਨ ਹਰਜੀਤ ਸਿੰਘ ਨੇ ਕਦੇ ਸੁਫ਼ਨੇ ਵਿਚ ਵੀ ਨਹੀਂ ਸੋਚਿਆ ਹੋਵੇਗਾ ਕਿ ਉਸ ਨੇ ਜਿਸ ਨਾਲ ਚਾਰ ਲਾਵਾਂ ਲੈ ਕੇ ਜ਼ਿੰਦਗੀ ਭਰ ਇਕ ਦੂਜੇ ਦਾ ਸਾਥ ਨਿਭਾਉਣ ਦੇ ਵਾਅਦੇ ਕੀਤੇ ਸੀ ਆਖ਼ਿਰ ਉਹੀ ਜੀਵਨ ਸਾਥਣ ਉਸ ਦੀ ਮੌਤ ਦਾ ਕਾਰਨ ਬਣੇਗੀ । ਜੀ ਹਾਂ ਹਰਜੀਤ ਸਿੰਘ ਦੀ ਪਤਨੀ ਜਸਬੀਰ ਕੌਰ ਜੋ ਕਿ ਕੁਲਵਿੰਦਰ ਸਿੰਘ ਵਾਸੀ ਪਿੰਡ ਕੰਦੋਲਾ ਟੱਪਰੀਆਂ ਦੇ ਪਿਆਰ ਵਿਚ ਅੰਨ੍ਹੀ ਹੋਈ ਸੀ, ਉਸ ਨੇ ਆਪਣੇ ਆਸ਼ਕ ਨਾਲ ਮਿਲ ਕੇ ਆਪਣੇ ਪਤੀ ਹਰਜੀਤ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਸ਼ਕ ਵਿਚ ਅੰਨ੍ਹੀ ਹੋਈ ਜਸਬੀਰ ਕੌਰ ਨੇ ਆਪਣੇ ਪਤੀ ਦਾ ਕਤਲ ਕਰਨ ਤੋਂ ਪਹਿਲਾਂ ਆਪਣੇ ਦੋ ਛੋਟੇ ਛੋਟੇ ਬੱਚਿਆਂ ਦਾ ਖਿਆਲ ਵੀ ਨਹੀਂ ਕੀਤਾ। ਕਤਲ ਤੋਂ ਬਾਅਦ ਇਹ ਕਾਤਲ ਪਤਨੀ ਆਪਣੇ ਪਤੀ ਦਾ ਸਸਕਾਰ ਕਰਨ ਦੇ ਚੱਕਰ ਵਿਚ ਸੀ। ਇਸ ਦੀ ਸੂਹ ਜਦੋਂ ਪਿੰਡ ਦੇ ਲੋਕਾਂ ਅਤੇ ਰਿਸ਼ਤੇਦਾਰਾਂ ਨੂੰ ਲੱਗੀ ਤਾਂ ਉਨ੍ਹਾਂ ਨੇ ਮੌਕੇ ’ਤੇ ਪੁਲਸ ਸੱਦ ਲਈ । ਜਿਸ ਤੋਂ ਬਾਅਦ ਪੁਲਸ ਵੱਲੋਂ ਜਦੋਂ ਸਖ਼ਤੀ ਨਾਲ ਕਾਤਲ ਪਤਨੀ ਤੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਆਪਣਾ ਜ਼ੁਰਮ ਕਬੂਲ ਕਰ ਲਿਆ ।
ਇਹ ਵੀ ਪੜ੍ਹੋ : ਹੁਸ਼ਿਆਰਪੁਰ : ਵਿਦੇਸ਼ ਜਾਣ ਲਈ ਕੁੜੀ ਨੇ ਫਾਇਨਾਂਸਰਾਂ ਤੋਂ ਚੁੱਕੇ ਪੈਸੇ, ਫਿਰ ਉਹ ਹੋਇਆ ਜੋ ਸੋਚਿਆ ਨਾ ਸੀ
ਦਰਅਸਲ ਮ੍ਰਿਤਕ ਹਰਜੀਤ ਆਪਣੀ ਪਤਨੀ ਅਤੇ ਉਸ ਦੇ ਆਸ਼ਕ ਦੇ ਨਾਜਾਇਜ਼ ਸਬੰਧਾਂ ਵਿਚ ਰੋੜਾ ਬਣ ਰਿਹਾ ਸੀ ਜਿਸ ਦੇ ਚੱਲਦੇ ਜਸਬੀਰ ਕੌਰ ਨੇ ਆਪਣੇ ਆਸ਼ਕ ਕੁਲਵਿੰਦਰ ਸਿੰਘ ਨਾਲ ਮਿਲ ਕੇ ਇਸ ਰੋੜੇ ਨੂੰ ਹਮੇਸ਼ਾ-ਹਮੇਸ਼ਾ ਲਈ ਆਪਣੇ ਰਸਤੇ ’ਚੋਂ ਹਟਾ ਦਿੱਤਾ। ਇਸ ਦੀ ਸੂਚਨਾ ਸ੍ਰੀ ਚਮਕੌਰ ਸਾਹਿਬ ਪੁਲਸ ਨੂੰ ਮਿਲੀ ਤਾਂ ਪੁਲਸ ਨੇ ਤੁਰੰਤ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕੀਤੀ ਤਾਂ ਕੁਝ ਘੰਟਿਆਂ ਦੇ ਵਿੱਚ ਮ੍ਰਿਤਕ ਦੀ ਪਤਨੀ ਨੇ ਆਪਣਾ ਜ਼ੁਰਮ ਕਬੂਲ ਕਰਦੇ ਹੋਏ ਦੱਸਿਆ ਕਿ ਉਸ ਨੇ ਆਪਣੇ ਆਸ਼ਕ ਨਾਲ ਮਿਲ ਕੇ ਇਕ ਤੇਜ਼ਧਾਰ ਹਥਿਆਰ ਨਾਲ ਪਤੀ ਦਾ ਕਤਲ ਕਰ ਦਿੱਤਾ। ਪੁਲਸ ਵੱਲੋਂ ਦੋਵੇਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਵਾਰਦਾਤ ਵਿਚ ਵਰਤਿਆ ਹਥਿਆਰ ਵੀ ਬਰਾਮਦ ਕਰ ਲਿਆ ਹੈ ।
ਇਹ ਵੀ ਪੜ੍ਹੋ : ਪਠਾਨਕੋਟ ’ਚ ਵੱਡੀ ਵਾਰਦਾਤ, ਕਤਲ ਕਰਨ ਤੋਂ ਬਾਅਦ ਦਰਿਆ ’ਚ ਸੁੱਟੀਆਂ ਮਾਮੇ-ਭਾਣਜੇ ਦੀਆਂ ਲਾਸ਼ਾਂ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?