ਸਿਰਫਿਰੇ ਆਸ਼ਿਕ ਦਾ ਕਾਰਾ! ਪਹਿਲਾਂ ਔਰਤ ਨੂੰ ਉਤਾਰਿਆ ਮੌਤ ਦੇ ਘਾਟ ਤੇ ਫ਼ਿਰ...
Monday, Jun 10, 2024 - 10:59 AM (IST)

ਬਠਿੰਡਾ/ ਗੋਨਿਆਣਾ (ਵਰਮਾ, ਗੋਰਾ ਲਾਲ)- ਪਿਛਲੇ 24 ਘੰਟਿਆਂ ਦੌਰਾਨ ਹੀ ਪੰਜਾਬ ਵਿਚ ਇਕ ਹੋਰ ਸਿਰਫਿਰੇ ਵੱਲੋਂ ਇਕ ਔਰਤ ਦਾ ਕਤਲ ਕਰਨ ਦੀ ਦੂਸਰੀ ਘਟਨਾ ਸਾਹਮਣੇ ਆਉਣ ਨਾਲ ਇਕ ਸਨਸਨੀ ਮਾਹੌਲ ਪੈਦਾ ਹੋ ਗਿਆ ਹੈ। ਜਾਣਕਾਰੀ ਅਨੁਸਾਰ ਐਤਵਾਰ ਸਵੇਰੇ ਲਗਭਗ 6 ਵਜੇ ਦੇ ਕਰੀਬ ਪਿੰਡ ਗਿਲਪੱਤੀ ਦੇ ਕੋਲ ਨੇਹੀਆਂਵਾਲਾ ਰੋਡ ’ਤੇ ਕੱਸੀ ਨੇੜੇ ਇਕ ਔਰਤ ਦੀ ਲਾਸ਼ ਸ਼ੱਕੀ ਹਾਲਾਤ ’ਚ ਮਿਲੀ। ਲਾਸ਼ ਦੇ ਕੋਲ ਔਰਤ ਦਾ ਸਕੂਟਰ ਵੀ ਖੜ੍ਹਾ ਸੀ।
ਇਹ ਖ਼ਬਰ ਵੀ ਪੜ੍ਹੋ - ਮਾਮੇ ਦੇ ਘਰ 'ਚ 15 ਸਾਲਾ ਕੁੜੀ ਦਾ ਬੇਰਹਿਮੀ ਨਾਲ ਕਤਲ! ਤੇਜ਼ਧਾਰ ਹਥਿਆਰਾਂ ਨਾਲ ਵੱਢਿਆ
ਜਦੋਂ ਆਸ-ਪਾਸ ਦੇ ਲੋਕਾਂ ਨੇ ਔਰਤ ਨੂੰ ਸੜਕ ’ਤੇ ਡਿੱਗਦੇ ਦੇਖਿਆ ਤਾਂ ਉਨ੍ਹਾਂ ਨੂੰ ਲੱਗਾ ਕਿ ਸ਼ਾਇਦ ਕੋਈ ਹਾਦਸਾ ਹੋਇਆ ਹੈ। ਉਨ੍ਹਾਂ ਇਸ ਮਾਮਲੇ ਦੀ ਸੂਚਨਾ ਨੌਜਵਾਨ ਵੈੱਲਫੇਅਰ ਸੋਸਾਇਟੀ ਸਮੇਤ ਥਾਣਾ ਨੇਹੀਆਂਵਾਲਾ ਦੀ ਪੁਲਸ ਨੂੰ ਦਿੱਤੀ। ਪੁਲਸ ਅਤੇ ਸੰਸਥਾ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਔਰਤ ਦੇ ਗਲੇ ’ਤੇ ਗਲਾ ਘੁੱਟਣ ਦੇ ਨਿਸ਼ਾਨ ਸਨ, ਜਿਸ ਤੋਂ ਲੱਗਦਾ ਹੈ ਕਿ ਔਰਤ ਦਾ ਦੁਪੱਟੇ ਨਾਲ ਗਲਾ ਘੁੱਟ ਕੇ ਕਤਲ ਕੀਤਾ ਗਿਆ ਸੀ। ਔਰਤ ਦਾ ਕਤਲ ਕਰਨ ਤੋਂ ਬਾਅਦ ਲਾਸ਼ ਉੱਥੇ ਹੀ ਛੱਡ ਦਿੱਤੀ ਗਈ ਸੀ।
ਪੁਲਸ ਅਜੇ ਮਾਮਲੇ ਦੀ ਜਾਂਚ ਕਰ ਹੀ ਰਹੀ ਸੀ ਕਿ ਸਵੇਰੇ ਕਰੀਬ 11.45 ਵਜੇ ਪੁਲਸ ਥਾਣਾ ਨੇਹੀਆਂਵਾਲਾ ਨੂੰ ਸੂਚਨਾ ਮਿਲੀ ਕਿ ਪਿੰਡ ਬਲਾਹੜ ਮਹਿਮਾ ਦੇ ਸਰਕਾਰੀ ਸਕੂਲ ’ਚ ਇਕ ਵਿਅਕਤੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਦੋਵੇਂ ਹਾਦਸੇ ਥੋੜ੍ਹੀ ਦੂਰੀ ’ਤੇ ਵਾਪਰੇ, ਜਿਸ ਕਾਰਨ ਮੰਨਿਆ ਜਾ ਰਿਹਾ ਹੈ ਕਿ ਦੋਵਾਂ ਘਟਨਾਵਾਂ ਦਾ ਆਪਸ ’ਚ ਸਬੰਧ ਹੈ ਪਰ ਘਟਨਾ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।
ਪੁਲਸ ਨੇ ਨੌਜਵਾਨ ਵੈੱਲਫੇਅਰ ਸੋਸਾਇਟੀ ਦੇ ਵਾਲੰਟੀਅਰਾਂ ਦੀ ਮਦਦ ਨਾਲ ਦੋਵਾਂ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਠਿੰਡਾ ਦੇ ਮੁਰਦਾਘਰ ’ਚ ਰਖਵਾਇਆ ਹੈ। ਮ੍ਰਿਤਕ ਔਰਤ ਦੀ ਪਛਾਣ ਮਨਜੀਤ ਕੌਰ (37) ਪਤਨੀ ਦਰਸ਼ਨ ਸਿੰਘ ਵਾਸੀ ਪਿੰਡ ਸਿਵੀਆਂ ਜ਼ਿਲਾ ਬਠਿੰਡਾ ਵਜੋਂ ਹੋਈ ਹੈ, ਜਦਕਿ ਖੁਦਕੁਸ਼ੀ ਕਰਨ ਵਾਲੇ ਵਿਅਕਤੀ ਦੀ ਪਛਾਣ ਸਤਨਾਮ ਸਿੰਘ (40) ਪੁੱਤਰ ਸੁਖਮੰਦਰ ਸਿੰਘ ਵਾਸੀ ਪਿੰਡ ਬਲਾਹੜ ਮਹਿਮਾ ਵਜੋਂ ਹੋਈ ਹੈ। ਮੰਨਿਆ ਜਾ ਰਿਹਾ ਹੈ ਕਿ ਮਰਨ ਵਾਲੀ ਔਰਤ ਅਤੇ ਪੁਰਸ਼ ਦਾ ਆਪਸ ਵਿਚ ਕੋਈ ਸਬੰਧ ਸੀ।
ਇਹ ਖ਼ਬਰ ਵੀ ਪੜ੍ਹੋ - ਡੇਰੇ ਵਿਚ ਜ਼ਖ਼ਮੀ ਹਾਲਤ 'ਚ ਮਿਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ, ਸੰਗਤ ਤੇ ਪ੍ਰਬੰਧਕਾਂ ਵਿਚਾਲੇ ਤਣਾਅ
ਪੁਲਸ ਦਾ ਕਹਿਣਾ ਹੈ ਕਿ ਮ੍ਰਿਤਕ ਦੇ ਰਿਸ਼ਤੇਦਾਰਾਂ ਨੂੰ ਬੁਲਾਇਆ ਗਿਆ ਹੈ। ਉਨ੍ਹਾਂ ਦੇ ਬਿਆਨਾਂ ਤੋਂ ਬਾਅਦ ਹੀ ਕੁਝ ਦੱਸਿਆ ਜਾ ਸਕਦਾ ਹੈ। ਫਿਲਹਾਲ ਪੁਲਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8