ਪ੍ਰੇਮੀ ਨੇ ਪਤਨੀ ਨਾਲ ਮਿਲ ਕੇ ਖੇਡੀ ਗੰਦੀ ਖੇਡ, ਬਣਾਈ ਇਤਰਾਜ਼ਯੋਗ ਵੀਡੀਓ, ਦੁਖੀ ਪ੍ਰੇਮਿਕਾ ਨੇ ਕਰ ਲਈ ਖ਼ੁਦਕੁਸ਼ੀ

Wednesday, Dec 28, 2022 - 06:45 PM (IST)

ਪ੍ਰੇਮੀ ਨੇ ਪਤਨੀ ਨਾਲ ਮਿਲ ਕੇ ਖੇਡੀ ਗੰਦੀ ਖੇਡ, ਬਣਾਈ ਇਤਰਾਜ਼ਯੋਗ ਵੀਡੀਓ, ਦੁਖੀ ਪ੍ਰੇਮਿਕਾ ਨੇ ਕਰ ਲਈ ਖ਼ੁਦਕੁਸ਼ੀ

ਬੀਜਾ (ਬਿਪਨ) : ਖੰਨਾ ਦੇ ਨੇੜਲੇ ਪਿੰਡ ਜਲਾਜਣ ਵਿਖੇ ਦੋ ਬੱਚਿਆਂ ਦੀ ਮਾਂ ਨੇ ਆਪਣੇ ਪ੍ਰੇਮੀ ਅਤੇ ਉਸਦੀ ਪਤਨੀ ਤੋਂ ਦੁਖੀ ਹੋ ਕੇ ਨਹਿਰ ’ਚ ਛਾਲ ਮਾਰ ਕੇ ਆਤਮ ਹੱਤਿਆ ਕਰ ਲਈ। ਔਰਤ ਦੀ ਇਤਰਾਜ਼ਯੋਗ ਵੀਡੀਓ ਨੂੰ ਲੈ ਕੇ ਉਸਦਾ ਪ੍ਰੇਮੀ ਆਪਣੀ ਪਤਨੀ ਨਾਲ ਮਿਲ ਕੇ ਬਲੈਕਮੇਲ ਕਰ ਰਿਹਾ ਸੀ। ਪ੍ਰੇਮੀ ਦੀ ਪਤਨੀ ਨੇ ਇਹ ਵੀਡੀਓ ਸ਼ੇਅਰ ਕਰ ਦਿੱਤੀ ਸੀ। ਜਿਸ ਤੋਂ ਬਾਅਦ ਔਰਤ ਨੇ ਆਤਮ ਹੱਤਿਆ ਦਾ ਕਦਮ ਚੁੱਕਿਆ। ਪੁਲਸ ਨੇ ਪ੍ਰੇਮੀ ਤੇ ਉਸਦੀ ਪਤਨੀ ਖ਼ਿਲਾਫ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਕੈਨੇਡਾ ਪਹੁੰਚ ਕੇ ਨੂੰਹ ਨੇ ਬਦਲੇ ਰੰਗ, ਕਰਤੂਤਾਂ ਦੇਖ ਸਹੁਰਿਆਂ ਦੇ ਉੱਡ ਗਏ ਹੋਸ਼

ਮ੍ਰਿਤਕਾ ਨਵਜੀਤ ਕੌਰ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਨਵਜੀਤ ਕੌਰ 23 ਦਸੰਬਰ ਨੂੰ ਘਰੋਂ ਚਲੀ ਗਈ ਸੀ ਪ੍ਰੰਤੂ ਨਵਜੀਤ ਦੇ ਸਹੁਰਾ ਪਰਿਵਾਰ ਨੇ 24 ਘੰਟੇ ਉਨ੍ਹਾਂ ਨੂੰ ਕੋਈ ਸੂਚਨਾ ਨਹੀਂ ਦਿੱਤੀ। 24 ਦਸੰਬਰ ਨੂੰ ਉਨ੍ਹਾਂ ਨੂੰ ਦੱਸਿਆ ਗਿਆ ਤਾਂ ਇਸ ਉਪਰੰਤ ਲਾਸ਼ ਕਿਲਾ ਹਕੀਮ ਤੋਂ ਨਹਿਰ ’ਚੋਂ ਮਿਲੀ। ਉਨ੍ਹਾਂ ਰੋਸ ਜ਼ਾਹਿਰ ਕਰਦੇ ਹੋਏ ਕਿਹਾ ਕਿ ਜੇਕਰ ਨਵਜੀਤ ਕੌਰ ਦਾ ਸਹੁਰਾ ਪਰਿਵਾਰ ਉਨ੍ਹਾਂ ਨੂੰ ਸੂਚਨਾ ਸਮੇਂ-ਸਿਰ ਦਿੰਦਾ ਤਾਂ ਸ਼ਾਇਦ ਜਾਨ ਬਚ ਜਾਂਦੀ। ਉਨ੍ਹਾਂ ਮੰਗ ਕੀਤੀ ਕਿ ਕਥਿਤ ਮੁਲਜ਼ਮਾਂ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ਅਣਜਾਣ ਫੋਨ ਚੁੱਕਣ ਤੋਂ ਪਹਿਲਾਂ ਹੋ ਜਾਓ ਸਾਵਧਾਨ, ਕਿਤੇ ਤੁਹਾਡੇ ਨਾਲ ਵੀ ਨਾ ਹੋ ਜਾਵੇ ਇਹ ਕੁੱਝ

ਦੂਜੇ ਪਾਸੇ ਡੀ. ਐੱਸ. ਪੀ. ਵਿਲੀਅਮ ਜੈਜੀ ਨੇ ਦੱਸਿਆ ਕਿ ਪੜਤਾਲ ਦੌਰਾਨ ਗੱਲ ਸਾਹਮਣੇ ਆਈ ਕਿ ਨਵਜੀਤ ਕੌਰ ਦੇ ਪਿੰਡ ਦੇ ਹਰਜਿੰਦਰ ਸਿੰਘ ਨਾਲ ਸਬੰਧ ਸਨ। ਜਿਸ ਬਾਰੇ ਹਰਜਿੰਦਰ ਸਿੰਘ ਦੀ ਪਤਨੀ ਹਰਦੀਪ ਕੌਰ ਨੂੰ ਵੀ ਪਤਾ ਸੀ। ਨਵਜੀਤ ਕੌਰ ਦੀ ਇਤਰਾਜ਼ਯੋਗ ਵੀਡੀਓ ਨੂੰ ਲੈ ਕੇ ਹਰਜਿੰਦਰ ਸਿੰਘ ਤੇ ਹਰਦੀਪ ਕੌਰ ਉਸਨੂੰ ਬਲੈਕਮੇਲ ਕਰਦੇ ਸੀ ਤਾਂ ਦੁਖੀ ਹੋ ਕੇ ਨਵਜੀਤ ਨੇ ਆਤਮ ਹੱਤਿਆ ਕਰ ਲਈ। ਪੁਲਸ ਨੇ ਦੋਵਾਂ ਖ਼ਿਲਾਫ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਛੇਤੀ ਹੀ ਇਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੇ ਇਸ 5 ਸਟਾਰ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News