ਲਵਪ੍ਰੀਤ ਤੇ ਬੇਅੰਤ ਕੌਰ ਕੇਸ 'ਚ ਆਇਆ ਨਵਾਂ ਮੋੜ, ਮਨੀਸ਼ਾ ਗੁਲਾਟੀ ਵੱਲੋਂ ਲਿਖੀ ਚਿੱਠੀ ਦਾ ਕੈਨੇਡਾ ਤੋਂ ਆਇਆ ਜਵਾਬ

Friday, Mar 25, 2022 - 01:04 PM (IST)

ਚੰਡੀਗੜ੍ਹ : ਲਵਪ੍ਰੀਤ ਅਤੇ ਬੇਅੰਤ ਕੌਰ ਕੇਸ 'ਚ ਉਸ ਵੇਲੇ ਨਵਾਂ ਮੋੜ ਆ ਗਿਆ, ਜਦੋਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵੱਲੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਲਿਖੀ ਚਿੱਠੀ ਦਾ ਜਵਾਬ ਬੀਤੇ ਦਿਨ ਆ ਗਿਆ। ਮਨੀਸ਼ਾ ਗੁਲਾਟੀ ਨੇ ਦੱਸਿਆ ਕਿ ਬੀਤੇ ਦਿਨ ਉਨ੍ਹਾਂ ਨੂੰ ਕੈਨੇਡਾ ਦੇ ਵਿਦੇਸ਼ ਮੰਤਰਾਲੇ ਤੋਂ ਇਕ ਚਿੱਠੀ ਆਈ ਹੈ। ਚਿੱਠੀ 'ਚ ਲਿਖਿਆ ਗਿਆ ਹੈ, ''ਚਿੱਠੀ ਦਾ ਜਵਾਬ ਦੇਣ 'ਚ ਦੇਰ ਹੋ ਗਈ, ਇਸ ਦੇ ਲਈ ਅਸੀਂ ਮੁਆਫ਼ੀ ਚਾਹੁੰਦੇ ਹਾਂ।

ਇਹ ਵੀ ਪੜ੍ਹੋ : ਚੰਡੀਗੜ੍ਹ PGI ਵੱਲੋਂ ਨੇੜਲੇ ਸੂਬਿਆਂ ਨੂੰ ਅੱਜ ਦਾ ਦਿਨ ਮਰੀਜ਼ ਰੈਫ਼ਰ ਨਾ ਕਰਨ ਦੀ ਅਪੀਲ, ਜਾਣੋ ਕਾਰਨ

ਹੁਣ ਸਾਡੀ ਕੈਨੇਡਾ ਸੀਮਾ ਏਜੰਸੀ ਇਸ ਮਾਮਲੇ ਦੀ ਪੜਤਾਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਭਾਰਤ ਤੋਂ ਆਉਣ ਵਾਲੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦਾ ਧੋਖਾ ਸਵੀਕਾਰ ਨਹੀਂ ਕਰਾਂਗੇ। ਹੁਣ ਇਹੋ ਜਿਹੇ ਲੋਕਾਂ ਨੂੰ ਬੈਨ ਕੀਤਾ ਜਾਵੇਗਾ। ਹੁਣ ਅਸੀਂ ਇਸ ਨੂੰ ਬਹੁਤ ਹੀ ਬਾਰੀਕੀ ਨਾਲ ਦੇਖਾਂਗੇ। ਸਾਡਾ ਮੰਤਰਾਲੇ ਇਸ 'ਤੇ ਹੁਣ ਤੇਜ਼ੀ ਨਾਲ ਕੰਮ ਕਰੇਗਾ।

ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਨੇ PM ਮੋਦੀ ਸਾਹਮਣੇ ਰੱਖੀ ਵੱਡੀ ਮੰਗ, ਮੁਲਾਕਾਤ ਮਗਰੋਂ ਮੀਡੀਆ ਨੂੰ ਦਿੱਤਾ ਇਹ ਬਿਆਨ

ਦੱਸਣਯੋਗ ਹੈ ਕਿ ਬਰਨਾਲਾ ਜ਼ਿਲ੍ਹੇ ਦੇ ਕਸਬਾ ਧਨੌਲਾ ਦੇ ਕੋਠੇ ਗੋਬਿੰਦਪੁਰਾ ਦੇ ਨੌਜਵਾਨ ਲਵਪ੍ਰੀਤ ਸਿੰਘ ਨੇ ਕੈਨੇਡਾ ਰਹਿੰਦੀ ਪਤਨੀ ਬੇਅੰਤ ਕੌਰ ਦੇ ਧੋਖੇ ਕਾਰਨ ਖ਼ੁਦਕੁਸ਼ੀ ਕਰ ਲਈ ਸੀ, ਜਿਸ ਤੋਂ ਬਾਅਦ ਮਨੀਸ਼ਾ ਗੁਲਾਟੀ ਵੱਲੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਨੂੰ ਇਸ ਮਾਮਲੇ ਸਬੰਧੀ ਚਿੱਠੀ ਲਿਖੀ ਗਈ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News